24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਸਰਕਾਰੀ ਹਾਈ ਸਮਾਰਟ ਸਕੂਲ ਵਿਖੇ ਕਾਰਗਿਲ ਦਿਵਸ ਮਨਾਇਆ

ਅਜੀਤ ਡੈਸਕ 22-07-2025
ਫ਼ਿਰੋਜ਼ਪੁਰ, 21 ਜੁਲਾਈ (ਦਵਿੰਦਰ ਪਾਲ ਸਿੰਘ)-ਆਰਮਡ ਬਟਾਲੀਅਨ ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ਕਾਰਗਿਲ ਦਿਵਸ ਸਬੰਧੀ ਸਰਕਾਰੀ ਹਾਈ ਸਕੂਲ ਸਤੀਏ ਵਾਲਾ ਫ਼ਿਰੋਜ਼ਪੁਰ ਵਿਖੇ ਸੈਮੀਨਾਰ ਕਰਵਾਇਆ ਗਿਆ | ਇਸ ਦੌਰਾਨ ਮੇਜਰ ਜਤਿੰਦਰ ਸਿੰਘ, ਨਾਇਬ ਸੂਬੇਦਾਰ ਰਸਾਲ ਸਿੰਘ ਤੇ ਉਨ੍ਹਾਂ ਦੀ ਸਮੁੱਚੀ ਟੀਮ ਵਲੋਂ ਬੱਚਿਆਂ ਨੂੰ ਨਸ਼ਿਆ ਤੋਂ ਦੂਰ ਰਹਿਣ ਸੰਬੰਧੀ ਤੇ ਫੋਰਸ ਦੀਆਂ ਵੱਖ-ਵੱਖ ਪ੍ਰਾਪਤੀਆਂ ਸੰਬੰਧੀ ਜਾਣੂ ਕਰਵਾਇਆ ਗਿਆ | ਇਸ ਮੌਕੇ ਸਾਬਕਾ ਫ਼ੌਜੀ ਸ਼ੁਬੇਗ ਸਿੰਘ ਤੇ ਮੌਜੂਦਾ ਸਰਪੰਚ ਕੁਲਦੀਪ ਸਿੰਘ ਭੁੱਲਰ ਮੁੱਖ ਮਹਿਮਾਨ ਵਜਾੋ ਸ਼ਾਮਲ ਹੋਏ | ਇਸ ਮੌਕੇ 'ਤੇ ਸੈਮੀਨਾਰ ਦੀ ਸਮਾਪਤੀ ਉਪਰੰਤ ਸਕੂਲ ਦੇ ਬੱਚਿਆ ਨੂੰ ਉਨ੍ਹਾਂ ਵਲੋਂ ਰਿਫਰੈਸ਼ਮੈਂਟ ਦਿੱਤੀ ਗਈ | ਮੌਕੇ 'ਤੇ ਆਈ ਹੋਈ ਆਰਮਡ ਟੀਮ ਵਲੋਂ ਸਕੂਲ ਮੁਖੀ ਮੈਡਮ ਪ੍ਰਵੀਨ ਬਾਲਾ ਤੇ ਸਮੂਹ ਸਟਾਫ਼ ਦੇ ਸਹਿਯੋਗ ਲਈ ਧੰਨਵਾਦ ਕਰਨ ਉਪਰੰਤ ਸਕੂਲ ਮੁਖੀ ਵਲੋਂ ਟੀਮ ਨੂੰ ਸਨਮਾਨ ਚਿੰਨ੍ਹ ਭੇਟ ਕੀਤਾ |
ਪਿਛਲੀ ਖ਼ਬਰ ਡੀ.ਸੀ.ਐਮ. ਗਰੁੱਪ ਵਲੋਂ ਮਨਾਇਆ ਤੀਜ ਦਾ ਤਿਉਹਾਰ ਅਗਲੀ ਖ਼ਬਰ ਗੁਰੂਹਰਸਹਾਏ ਵਿਖੇ ਨਵੇਂ ਬੀ.ਡੀ.ਪੀ.ਓ ਨੇ ਸੰਭਾਲਿਆ ਅਹੁਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।