24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਐੱਸ.ਐੱਸ.ਪੀ. ਦਫ਼ਤਰ ਤੋਂ ਆਏ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੇ ਸਾਈਬਰ ਕ੍ਰਾਈਮ ਸਬੰਧੀ ਕੀਤਾ ਜਾਗਰੂਕ

ਅਜੀਤ ਡੈਸਕ 22-07-2025
ਗੁਰੂਹਰਸਹਾਏ, 21 ਜੁਲਾਈ (ਕਪਿਲ ਕੰਧਾਰੀ)-ਐੱਸ.ਐੱਸ.ਪੀ ਫ਼ਿਰੋਜ਼ਪੁਰ ਭੁਪਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐੱਸ.ਐੱਸ.ਪੀ ਦਫ਼ਤਰ ਸਿੱਖਿਆ ਸੈੱਲ ਤੋਂ ਆਏ ਅਧਿਕਾਰੀ ਲਖਵੀਰ ਸਿੰਘ, ਗੁਰਮੇਜ ਸਿੰਘ ਵਲੋਂ ਸਥਾਨਕ ਸ਼ਹਿਰ ਦੀ ਗੁਦੜਢੰਡੀ ਰੋਡ 'ਤੇ ਸਥਿਤ ਮਾਤਾ ਸਾਹਿਬ ਕੌਰ ਸਕੂਲ ਵਿਚ 6ਵੀਂ ਤੋਂ 12ਵੀਂ ਜਮਾਤ 'ਚ ਪੜ੍ਹਦੇ ਵਿਦਿਆਰਥੀਆਂ ਨੂੰ ਟੈ੍ਰਫਿਕ ਨਿਯਮਾਂ, ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੇ ਸਾਈਬਰ ਕ੍ਰਾਈਮ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦੇਣ ਲਈ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਲਖਵੀਰ ਸਿੰਘ ਨੇ ਕਿਹਾ ਕਿ ਸੜਕਾਂ 'ਤੇ ਸੁਰੱਖਿਅਤ ਵਾਹਨ ਚਲਾਉਣ ਲਈ ਟ੍ਰੈਫਿਕ ਨਿਯਮਾਂ ਦੀ ਪਾਲਨਾ ਬਹੁਤ ਜ਼ਰੂਰੀ ਹੈ | ਉਨ੍ਹਾਂ ਨੇ ਕਿਹਾ ਕਿ ਡਰਾਈਵਿੰਗ ਲਾਇਸੰਸ ਤੋਂ ਬਿਨ੍ਹਾਂ ਵਾਹਨ ਨਾ ਚਲਾਇਆ ਜਾਵੇ, ਦੋ ਪਹੀਆ ਵਾਹਨ ਚਲਾਉਣ ਸਮੇਂ ਹਮੇਸ਼ਾ ਹੈਲਮਟ ਦੀ ਵਰਤੋਂ ਕੀਤੀ ਜਾਵੇ, ਵਾਹਨ ਨੂੰ ਓਵਰ ਸਪੀਡ 'ਚ ਨਾ ਚਲਾਇਆ ਜਾਵੇ ਤੇ ਨਸ਼ਾ ਕਰਕੇ ਵਾਹਨ ਨਾ ਚਲਾਇਆ ਜਾਵੇ | ਇਸ ਮੌਕੇ ਲਖਵੀਰ ਸਿੰਘ ਵਲੋਂ ਵਿਦਿਆਰਥੀਆਂ ਨੂੰ 112 ਐਮਰਜੈਂਸੀ ਹੈਲਪਲਾਈਨ ਸਬੰਧੀ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਤੇ ਇਸ ਦੇ ਨਾਲ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸੰਬੰਧੀ ਵੀ ਜਾਣੂ ਕਰਵਾਇਆ ਗਿਆ | ਇਸ ਮੌਕੇ ਸਕੂਲੀ ਵਿਦਿਆਰਥੀਆਂ ਨੇ ਉਨ੍ਹਾਂ ਦੇ ਨਾਲ ਪ੍ਰਣ ਕੀਤਾ ਕਿ ਉਹ ਵਾਹਨ ਚਲਾਉਣ ਸਮੇਂ ਟ੍ਰੈਫਿਕ ਨਿਯਮਾਂ ਦੀ ਪਾਲਨਾ ਕਰਨਗੇ ਤੇ ਕਦੇ ਵੀ ਕੋਈ ਨਸ਼ਾ ਨਹੀਂ ਕਰਨਗੇ ਤੇ ਨਸ਼ੇ ਦੇ ਮਾੜੇ ਪ੍ਰਭਾਵਾਂ ਸਬੰਧੀ ਹੋਰ ਲੋਕਾਂ ਨੂੰ ਵੀ ਜਾਗਰੂਕ ਕਰਨਗੇ | ਇਸ ਮੌਕੇ ਸਕੂਲ ਪਿ੍ੰਸੀਪਲ ਵੰਦਨਾ ਧਵਨ ਤੇ ਮੈਨੇਜਰ ਹਰਬੀਰ ਸਿੰਘ, ਚੇਅਰਮੈਨ ਮਹਿਪਾਲ ਵਲੋਂ ਲਖਵੀਰ ਸਿੰਘ, ਗੁਰਮੇਜ ਸਿੰਘ, ਟ੍ਰੈਫਿਕ ਇੰਚਾਰਜ ਬਲਵਿੰਦਰ ਸਿੰਘ, ਬਲਕਰਨ ਸਿੰਘ ਨੂੰ ਸਨਮਾਨਿਤ ਕੀਤਾ ਗਿਆ |
ਪਿਛਲੀ ਖ਼ਬਰ ਹੈਰੋਇਨ ਸਮੇਤ 3 ਕਾਬੂ-ਮਾਮਲਾ ਦਰਜ ਅਗਲੀ ਖ਼ਬਰ ਡੀ.ਸੀ.ਐਮ. ਗਰੁੱਪ ਵਲੋਂ ਮਨਾਇਆ ਤੀਜ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।