24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਹੈਰੋਇਨ ਸਮੇਤ 3 ਕਾਬੂ-ਮਾਮਲਾ ਦਰਜ

ਅਜੀਤ ਡੈਸਕ 22-07-2025
ਫ਼ਿਰੋਜ਼ਪੁਰ, 21 ਜੁਲਾਈ (ਸੁਖਵਿੰਦਰ ਸਿੰਘ)-ਸੂਬਾ ਸਰਕਾਰ ਵਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਨੂੰ ਹਰ ਪਾਸਿਉਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਜਿਸ ਦਾ ਮਕਸਦ ਜ਼ਿਲੇ੍ਹ ਨੂੰ ਨਸ਼ਾ ਮੁਕਤ ਬਣਾਉਣਾ ਹੈ | ਇਸੇ ਨਸ਼ਾ ਮੁਕਤੀ ਤਹਿਤ ਸਿਟੀ ਪੁਲਿਸ ਨੇ 5 ਗ੍ਰਾਮ ਹੈਰੋਇਨ ਸਮੇਤ 3 ਨੌਜਵਾਨਾਂ ਨੂੰ ਕਾਬੂ ਕੀਤਾ | ਜਾਣਕਾਰੀ ਦਿੰਦੇ ਹੋਏ ਸਿਟੀ ਥਾਣਾ ਦੇ ਸਹਾਇਕ ਥਾਣੇਦਾਰ ਸ਼ਰਮਾ ਸਿੰਘ ਨੇ ਦੱਸਿਆ ਹੈ ਕਿ ਦੌਰਾਨੇ ਗਸ਼ਤ ਸਹਾਇਕ ਥਾਣੇ ਦਾ ਸਮੇਤ ਪੁਲਿਸ ਪਾਰਟੀ ਨੇ ਬਲਕਾਰ ਸਿੰਘ, ਕਰਤਾਰ ਅਤੇ ਹਰਮਨ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਨ੍ਹਾਂ ਕੋਲੋਂ ਤਲਾਸ਼ੀ ਦੌਰਾਨ 5 ਗ੍ਰਾਮ ਹੈਰੋਇਨ ਸਮੇਤ ਪਾਰਦਰਸ਼ੀ ਮੋਮੀ ਲਿਫ਼ਾਫ਼ਾ ਬਰਾਮਦ ਕੀਤਾ | ਕਾਬੂ ਕੀਤੇ ਉਕਤ ਨੌਜਵਾਨਾਂ ਦੀ ਪਹਿਚਾਣ ਬਲਕਾਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਬਸਤੀ ਸ਼ੇਖਾਂ ਵਾਲੀ ਫ਼ਿਰੋਜ਼ਪੁਰ ਸ਼ਹਿਰ, ਕਰਤਾਰ ਉਰਫ਼ ਬਾਊ ਰਾਮ ਪੁੱਤਰ ਓਮ ਪ੍ਰਕਾਸ਼ ਵਾਸੀ ਬਸਤੀ ਸ਼ੇਖਾਂ ਵਾਲੀ ਫ਼ਿਰੋਜ਼ਪੁਰ ਸ਼ਹਿਰ, ਹਰਮਨ ਉਰਫ਼ ਅਮਨ ਪੁੱਤਰ ਹਰਬੰਸ ਸਿੰਘ ਵਾਸੀ ਜਨਤਾ ਪ੍ਰੀਤ ਨਗਰ ਫ਼ਿਰੋਜ਼ਪੁਰ ਸ਼ਹਿਰ ਤੋਂ 5 ਗ੍ਰਾਮ ਹੈਰੋਇਨ ਬਰਾਮਦ ਕਰਕੇ ਸਿਟੀ ਥਾਣਾ ਫ਼ਿਰੋਜ਼ਪੁਰ ਵਿਚ ਮੁਕੱਦਮਾ ਦਰਜ ਕੀਤਾ |
ਪਿਛਲੀ ਖ਼ਬਰ ਮੋਬਾਈਲ ਤੇ ਨਕਦੀ ਖੋਹਣ ਦੇ ਮਾਮਲੇ 'ਚ ਅਣਪਛਾਤੇ ਵਿਰੁੱਧ ਮਾਮਲਾ ਦਰਜ ਅਗਲੀ ਖ਼ਬਰ ਐੱਸ.ਐੱਸ.ਪੀ. ਦਫ਼ਤਰ ਤੋਂ ਆਏ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੇ ਸਾਈਬਰ ਕ੍ਰਾਈਮ ਸਬੰਧੀ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।