24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਮੋਬਾਈਲ ਤੇ ਨਕਦੀ ਖੋਹਣ ਦੇ ਮਾਮਲੇ 'ਚ ਅਣਪਛਾਤੇ ਵਿਰੁੱਧ ਮਾਮਲਾ ਦਰਜ

ਅਜੀਤ ਡੈਸਕ 22-07-2025
ਫ਼ਿਰੋਜ਼ਪੁਰ, 21 ਜੁਲਾਈ (ਰਾਕੇਸ਼ ਚਾਵਲਾ)-ਮੋਬਾਈਲ ਫ਼ੋਨ ਤੇ ਨਕਦੀ ਖੋਹਣ ਦੇ ਮਾਮਲੇ 'ਚ ਥਾਣਾ ਕੈਂਟ ਫ਼ਿਰੋਜ਼ਪੁਰ ਪੁਲਿਸ ਨੇ ਅਣਪਛਾਤਿਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਮੁੱਦਈ ਰਾਜਵੰਤ ਸਿੰਘ ਪੁੱਤਰ ਬੰਤਾ ਸਿੰਘ ਵਾਸੀ ਰੋਡ ਆਊਟ ਸਾਈਡ ਜ਼ੀਰਾ ਗੇਟ ਨੇ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ 'ਚ ਦੱਸਿਆ ਕਿ ਮਿਤੀ 17 ਜੁਲਾਈ ਨੂੰ ਦੁਪਹਿਰ ਸਮੇਂ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਨਿੱਜੀ ਕੰਮ ਸਬੰਧੀ ਫ਼ਿਰੋਜਪੁਰ ਕੈਂਟ ਤਹਿਸੀਲ ਨੂੰ ਆ ਰਿਹਾ ਸੀ ਤਾਂ ਜਦੋਂ ਮੁੱਦਈ ਤਹਿਸੀਲ ਦੇ ਗੇਟ ਨੂੰ ਅੰਦਰ ਵੱਲ ਮੁੜਨ ਲੱਗਾ ਤਾਂ ਮੋਟਰਸਾਈਕਲ ਸਵਾਰ ਅਣਪਛਾਤਿਆਂ ਨੇ ਮੁੱਦਈ ਦੇ ਕੁੜਤੇ ਦੀ ਜੇਬ ਝਪਟਾ ਮਾਰ ਖਿੱਚ ਲਈ | ਖੋਹ ਕਰਨ ਵਾਲੇ ਇਕ ਮੋਬਾਈਲ ਤੇ 14-15 ਹਜ਼ਾਰ ਨਕਦੀ ਲੈ ਕੇ ਫ਼ਰਾਰ ਹੋ ਗਏ |

ਪਿਛਲੀ ਖ਼ਬਰ ਬਾਲ ਭਿੱਖਿਆ ਰੋਕਣ ਲਈ ਬਾਲ ਸੁਰੱਖਿਆ ਯੂਨਿਟ ਦੀ ਟੀਮ ਵਲੋਂ ਵੱਖ-ਵੱਖ ਥਾਵਾਂ 'ਤੇ ਚੈਕਿੰਗ ਅਗਲੀ ਖ਼ਬਰ ਹੈਰੋਇਨ ਸਮੇਤ 3 ਕਾਬੂ-ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।