24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਬਾਲ ਭਿੱਖਿਆ ਰੋਕਣ ਲਈ ਬਾਲ ਸੁਰੱਖਿਆ ਯੂਨਿਟ ਦੀ ਟੀਮ ਵਲੋਂ ਵੱਖ-ਵੱਖ ਥਾਵਾਂ 'ਤੇ ਚੈਕਿੰਗ

ਅਜੀਤ ਡੈਸਕ 22-07-2025
ਫ਼ਿਰੋਜ਼ਪੁਰ, 21 ਜੁਲਾਈ (ਗੁਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਬਾਲ ਭਿੱਖਿਆ ਦੇ ਖਾਤਮੇ ਲਈ ਵਿੱਢੀ ਮੁਹਿੰਮ ਤਹਿਤ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੀ ਇਕ ਟੀਮ ਵਲੋਂ ਫ਼ਿਰੋਜ਼ਪੁਰ 'ਚ ਵੱਖ-ਵੱਖ ਥਾਵਾਂ 'ਤੇ ਚੈਕਿੰਗ ਕੀਤੀ ਗਈ | ਸੀ.ਪੀ.ਓ ਆਈ.ਸੀ ਸੀਮਾ ਰਾਣੀ ਦੀ ਅਗਵਾਈ ਹੇਠ ਟੀਮ ਨੂੰ ਫ਼ਿਰੋਜ਼ਪੁਰ ਸ਼ਹਿਰ ਵਿਚ ਕੋਈ ਭਿਖਾਰੀ ਨਹੀਂ ਮਿਲਿਆ ਜਦੋਂ ਕਿ ਟੀਮ ਸ਼ੱਕੀ ਹਾਲਾਤ ਵਿਚ ਫ਼ਿਰਦੇ 3 ਬੱਚਿਆਂ ਨੂੰ ਆਪਣੇ ਨਾਲ ਲੈ ਗਈ ਤੇ ਚਾਈਲਡ ਵੈੱਲਫੇਅਰ ਕਮੇਟੀ ਦੇ ਹਵਾਲੇ ਕਰ ਦਿੱਤਾ ਗਿਆ ਹੈ | ਗੱਲਬਾਤ ਕਰਦਿਆਂ ਸੀ.ਪੀ.ਓ ਸੀਮਾ ਰਾਣੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਦੇ ਆਦੇਸ਼ਾਂ ਤੇ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਫ਼ਿਰੋਜ਼ਪੁਰ ਸ਼ਹਿਰ ਦੇ ਦਿੱਲੀ ਗੇਟ, ਵਿਸ਼ਾਲ ਮੈਗਾ ਮਾਰਟ, ਸਪੋਰਟਕਿੰਗ, ਬੱਸ ਸਟੈਂਡ, ਸ਼ਿਵਾਲਾ ਮੰਦਰ ਆਦਿ ਥਾਵਾਂ 'ਤੇ ਚੈਕਿੰਗ ਕੀਤੀ ਗਈ | ਜਿਸ ਦੌਰਾਨ ਉਨ੍ਹਾਂ ਨੂੰ ਕੋਈ ਵੀ ਭਿਖਾਰੀ ਤਾਂ ਨਹੀਂ ਮਿਲਿਆ ਪਰ ਸ਼ੱਕੀ ਹਾਲਾਤ ਵਿਚ ਫ਼ਿਰਦੇ 3 ਨਾਬਾਲਗ ਬੱਚਿਆਂ ਨੂੰ ਲਿਆ ਕੇ ਸੀ.ਡਬਲਿਊ.ਸੀ ਦੇ ਹਵਾਲੇ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਕਮੇਟੀ ਵਲੋਂ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਦੀ ਕੌਂਸਲਿੰਗ ਕੀਤੀ ਜਾਵੇਗੀ ਤੇ ਉਨ੍ਹਾਂ ਬਾਰੇ ਬਰੀਕੀ ਨਾਲ ਜਾਂਚ ਪੜਤਾਲ ਕਰਨ ਉਪਰੰਤ ਉਨ੍ਹਾਂ ਨੂੰ ਮਾਪਿਆਂ ਹਵਾਲੇ ਕਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜੇਕਰ ਪੜਤਾਲ ਦੌਰਾਨ ਕੋਈ ਸ਼ੱਕ ਪਾਇਆ ਜਾਂਦਾ ਹੈ ਤਾਂ ਨਿਯਮਾਂ ਅਨੁਸਾਰ ਉਨ੍ਹਾਂ ਦਾ ਡੀ.ਐੱਨ.ਏ ਟੈੱਸਟ ਕਰਵਾਇਆ ਜਾਵੇਗਾ ਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਮੈਡਮ ਸੀਮਾ ਰਾਣੀ ਨੇ ਕਿਹਾ ਕਿ ਸਰਕਾਰ ਤੇ ਵਿਭਾਗੀ ਅਧਿਕਾਰੀਆਂ ਦੇ ਆਦੇਸ਼ਾਂ ਅਨੁਸਾਰ ਭਵਿੱਖ ਵਿਚ ਵੀ ਇਹ ਚੈਕਿੰਗ ਜਾਰੀ ਰਹੇਗੀ |
ਪਿਛਲੀ ਖ਼ਬਰ 36ਵੀਂ ਪੰਜਾਬ ਰਾਜ ਸਬ ਜੂਨੀਅਰ ਸਵਿਮਿੰਗ ਚੈਂਪੀਅਨਸ਼ਿਪ 'ਚ ਫ਼ਿਰੋਜ਼ਪੁਰ ਦੇ ਨੰਨ੍ਹੇ-ਮੁੰਨੇ ਤੈਰਾਕਾਂ ਨੇ ਜਿੱਤੀ ਓਵਰਆ... ਅਗਲੀ ਖ਼ਬਰ ਮੋਬਾਈਲ ਤੇ ਨਕਦੀ ਖੋਹਣ ਦੇ ਮਾਮਲੇ 'ਚ ਅਣਪਛਾਤੇ ਵਿਰੁੱਧ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।