ਫ਼ਿਰੋਜ਼ਪੁਰ, 21 ਜੁਲਾਈ (ਸੁਖਵਿੰਦਰ ਸਿੰਘ)-ਵਿਧਾਨ ਸਭਾ 'ਚ 2027 ਦੀਆਂ ਹੋਣ ਵਾਲੀਆਂ ਆਗਾਮੀ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਹੁਣ ਤੋਂ ਪੂਰੇ ਜ਼ੋਰਾਂ ਸ਼ੋਰਾਂ 'ਤੇ ਤਿਆਰੀਆਂ ਖਿੱਚ ਲਈਆਂ ਹਨ | ਨਵੇਂ ਅਹੁਦੇਦਾਰਾਂ ਦੀਆਂ ਲਗਾਤਾਰ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ | ਇਸੇ ਲੜੀ ਤਹਿਤ ਪਾਰਟੀ ਹਾਈਕਮਾਨ ਤੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ, ਕਾਂਗਰਸ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਕੌਰ ਬਰਾੜ ਤੇ ਕਾਂਗਰਸ ਪਾਰਟੀ ਫ਼ਿਰੋਜ਼ਪੁਰ ਦਿਹਾਤੀ ਦੇ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਦੇ ਦਿਸ਼ਾ ਨਿਰਦੇਸ਼ ਅਨੁਸਾਰ ਬਲਜੀਤ ਕੌਰ ਬੰਗੜ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਫ਼ਿਰੋਜ਼ਪੁਰ ਵਲੋਂ ਪਿੰਡ ਲੋਹਗੜ੍ਹ ਦੀ ਨਿਵਾਸੀ ਪਰਮਜੀਤ ਕੌਰ ਲੋਹਗੜ੍ਹ ਨੂੰ ਕਾਂਗਰਸ ਮਹਿਲਾ ਵਿੰਗ ਦੀ ਜ਼ਿਲ੍ਹਾ ਜਰਨਲ ਸਕੱਤਰ ਫ਼ਿਰੋਜ਼ਪੁਰ ਨਿਯੁਕਤ ਕੀਤਾ ਗਿਆ | ਜਾਣਕਾਰੀ ਦਿੰਦਿਆਂ ਬਲਜੀਤ ਕੌਰ ਬੰਗੜ ਨੇ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਪਾਰਟੀ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਹੋਵੇਗੀ | ਇਸ ਸਮੇਂ ਮਨੀਸ਼ ਸੁਲਹਾਣੀ, ਲਖਵਿੰਦਰ ਸਿੰਘ ਜੰਬਰ, ਗੁਰਨਾਮ ਸਿੰਘ ਸ਼ੇਰਖਾਂ, ਸ਼ਮਸ਼ੇਰ ਸਿੰਘ ਸਰਪੰਚ, ਬਲਾਕ ਪ੍ਰਧਾਨ ਕੰਵਲਪ੍ਰੀਤ ਸਿੰਘ ਗਿੱਲ, ਹੈਪੀ ਜਨੇਰ, ਹਰਮਨ ਸੰਧੂ ਸਾਂਈਾਆਂ ਵਾਲਾ, ਸੁਲੱਖਣ ਸੁਲਹਾਣੀ ਜ਼ਿਲ੍ਹਾ ਆਈ.ਟੀ ਸੈੱਲ, ਹਰਭਗਵੰਤ ਸਿੰਘ ਸਰਪੰਚ, ਯੂਥ ਪ੍ਰਧਾਨ ਕਰਨਵੀਰ ਸਿੰਘ ਬਰਾੜ, ਬੱਬਲ ਜੀਤ ਸਰਪੰਚ, ਜਸਵੀਰ ਸਿੰਘ ਸਰਪੰਚ, ਜੱਸ ਮੋਹਿਤ ਸਿੰਘ ਸਰਪੰਚ, ਕਸ਼ਮੀਰ ਸਿੰਘ ਲੋਹਗੜ੍ਹ, ਮੰਗਲ ਸਿੰਘ, ਜਸਵੀਰ ਸਿੰਘ, ਮਾਸਟਰ ਕੁਲਵੰਤ ਸਿੰਘ ਤਰਸੇਮ ਅਟਵਾਲ, ਬਾਜ਼ ਸਿੰਘ ਫਰੀਦੇ ਵਾਲਾ, ਇੰਦਰਜੀਤ ਸਿੰਘ ਨਾਜੂ ਸ਼ਾਹ, ਜਗਸੀਰ ਸਿੰਘ ਮੱਲ੍ਹੀ, ਗਗਨ, ਪੀ.ਏ ਤਰਨ ਬੁੱਟਰ ਤੋਂ ਇਲਾਵਾ ਸਰਬਜੀਤ ਸਿੰਘ, ਦਲਜੀਤ ਸਿੰਘ, ਪਰਮਜੀਤ ਸਿੰਘ, ਜਗਸੀਰ ਸਿੰਘ ਪੰਚ, ਗੁਰਸੇਵਕ ਸਿੰਘ ਪੰਚ, ਸੁਖਬੀਰ ਸਿੰਘ, ਬਲਵਿੰਦਰ ਸਿੰਘ, ਮੰਗਲ ਸਿੰਘ, ਜਸਵੀਰ ਸਿੰਘ ਭਾਲਾ, ਤਲਵਿੰਦਰ ਸਿੰਘ ਮੂਸੇਵਾਲਾ, ਮਲਕੀਤ ਸਿੰਘ, ਗੁਰਨਾਮ ਸਿੰਘ, ਨਿਰਵੈਰ ਸਿੰਘ, ਮਨਜੋਤ ਕੌਰ ਸਰਪੰਚ, ਸਤਵੰਤ ਕੌਰ, ਜਸਵੀਰ ਕੌਰ, ਮੰਜੀਤ ਕੌਰ, ਸੁਖਦੀਪ ਕੌਰ ਪੰਚ, ਰਾਜਦੀਪ ਕੌਰ ਆਦਿ ਹਾਜ਼ਰ ਸਨ |