ਮੱਲਾਂਵਾਲਾ, 21 ਜੁਲਾਈ (ਬਲਬੀਰ ਸਿੰਘ ਜੋਸਨ)-ਸਥਾਨਕ ਕਸਬੇ 'ਚ ਚੋਰਾਂ ਨੇ ਇਕ ਡਾਕਟਰ ਦੇ ਕਲੀਨਿਕ ਦੀ ਦੁਕਾਨ ਦਾ ਸ਼ਟਰ ਤੋੜ ਕੇ ਉਸ 'ਚੋਂ 50 ਹਜ਼ਾਰ ਨਕਦੀ ਚੋਰੀ ਕਰਨ ਦਾ ਸਮਾਚਾਰ ਮਿਲਿਆ ਹੈ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਡਾ. ਦੀਪਕ ਅਰੋੜਾ ਨੇ ਦੱਸਿਆ ਕਿ ਬੀਤੀ ਰਾਤ ਚੋਰਾਂ ਨੇ ਉਸ ਦੀ ਦੁਕਾਨ ਦਾ ਸ਼ਟਰ ਤੋੜ ਦੁਕਾਨ ਅੰਦਰ ਦਾਖ਼ਲ ਹੋ ਗਏ ਸਨ ਤੇ ਦੁਕਾਨ ਦੇ ਅੰਦਰੋਂ ਦਰਾਜ਼ 'ਚੋਂ 50 ਹਜ਼ਾਰ ਨਗਦੀ ਚੋਰੀ ਕਰਕੇ ਫ਼ਰਾਰ ਹੋ ਗਏ ਹਨ | ਇਹ ਸਾਰੀ ਘਟਨਾ ਸੀ.ਸੀ.ਟੀ.ਵੀ ਕੈਮਰੇ ਵਿਚ ਕੈਦ ਹੋ ਗਈ ਹੈ | ਉਨ੍ਹਾਂ ਨੇ ਥਾਣਾ ਮੱਲਾਂਵਾਲਾ ਵਿਖੇ ਦਰਖ਼ਾਸਤ ਦੇ ਕੇ ਚੋਰਾਂ ਦੀ ਭਾਲ ਕਰਨ ਦੀ ਮੰਗ ਕੀਤੀ ਹੈ ਕਿ ਚੋਰਾਂ ਨੂੰ ਜਲਦ ਗਿ੍ਫ਼ਤਾਰ ਕੀਤਾ ਜਾਵੇ ਤੇ ਬਣਦੀ ਕਾਰਵਾਈ ਕੀਤੀ ਜਾਵੇ | ਦੂਜੇ ਪਾਸੇ ਚੋਰੀ ਦੀ ਘਟਨਾ ਸਬੰਧੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ |