24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਗਰਭਵਤੀ ਅÏਰਤਾਂ ਦੀ ਜਾਂਚ ਲਈ ਸਪੈਸ਼ਲ ਕੈਂਪ ਕੱਲ੍ਹ-ਸਿਵਲ ਸਰਜਨ

ਅਜੀਤ ਡੈਸਕ 22-07-2025
ਫ਼ਿਰੋਜ਼ਪੁਰ, 21 ਜੁਲਾਈ (ਕੁਲਬੀਰ ਸਿੰਘ ਸੋਢੀ)-ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਹੇਠ 23 ਜੁਲਾਈ ਨੂੰ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਨਿਰਦੇਸ਼ਾਂ ਹੇਠ ਫ਼ਿਰੋਜ਼ਸ਼ਾਹ, ਗੁਰੂਹਰਸਹਾਏ ਤੇ ਮਮਦੋਟ ਵਿਖੇ ਗਰਭਵਤੀ ਅÏਰਤਾਂ ਦੀ ਜਾਂਚ ਲਈ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ | ਇਨ੍ਹਾਂ ਕੈਂਪਾਂ 'ਚ ਗਰਭਵਤੀ ਅÏਰਤਾਂ ਦੀ ਜਾਂਚ ਅÏਰਤ ਰੋਗਾਂ ਦੇ ਮਾਹਿਰ ਡਾ. ਪੂਜਾ, ਡਾ. ਨੇਹਾ ਹਲਦਰ ਤੇ ਡਾ. ਸ਼ਾਇਨਾ ਮਹਿਤਾ ਵਲੋਂ ਕੀਤੀ ਜਾਵੇਗੀ | ਕੈਂਪਾਂ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ ਦੱਸਿਆ ਕਿ ਫ਼ਿਰੋਜ਼ਸ਼ਾਹ, ਗੁਰੂਹਰਸਹਾਏ ਤੇ ਮਮਦੋਟ ਅਤੇ ਆਲੇ ਦੁਆਲੇ ਦੇ ਪਿੰਡਾਂ 'ਚ ਰਹਿੰਦਿਆਂ ਗਰਭਵਤੀ ਅÏਰਤਾਂ ਇਸ ਕੈਂਪ ਵਿਚ ਪਹੁੰਚ ਕੇ ਜਾਂਚ ਜ਼ਰੂਰ ਕਰਵਾਉਣ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸਪੈਸ਼ਲ ਕੈਂਪਾਂ ਦਾ ਮਕਸਦ ਹਾਈ ਰਿਸਕ ਜਣੇਪੇ ਵਾਲੀਆਂ ਗਰਭਵਤੀ ਅÏਰਤਾਂ ਦੀ ਸਮੇਂ ਸਿਰ ਪਹਿਚਾਣ ਕਰਕੇ ਉਨ੍ਹਾਂ ਨੂੰ ਲੋੜ ਅਨੁਸਾਰ ਮਿਆਰੀ ਸਿਹਤ ਸਹੂਲਤਾਂ ਦੇਣਾ ਹੈ, ਤਾਂ ਜੋ ਸੁਰੱਖਿਅਤ ਜਣੇਪੇ ਰਾਹੀਂ ਮਾਂ ਤੇ ਬੱਚੇ ਦੀ ਕੀਮਤੀ ਜਾਨਾਂ ਨੂੰ ਕੋਈ ਨੁਕਸਾਨ ਨਾ ਹੋਵੇ | ਡਾ. ਰਾਜਵਿੰਦਰ ਕੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਹੇਠ ਹਰ ਮਹੀਨੇ ਦੀ 9 ਤੇ 23 ਤਰੀਕ ਨੂੰ ਜ਼ਿਲ੍ਹੇ ਭਰ ਵਿਚ ਗਰਭਵਤੀ ਅÏਰਤਾਂ ਦੀ ਜਾਂਚ ਲਈ ਕੈਂਪ ਲਗਾਏ ਜਾਂਦੇ ਹਨ, ਪਰ ਇਸ 23 ਤਰੀਕ ਨੂੰ ਫ਼ਿਰੋਜ਼ਸ਼ਾਹ, ਗੁਰੂਹਰਸਹਾਏ ਅਤੇ ਮਮਦੋਟ ਵਿਖੇ ਅÏਰਤ ਰੋਗਾਂ ਦੇ ਮਾਹਿਰ ਡਾਕਟਰਾਂ ਵਲੋਂ ਸਪੈਸ਼ਲ ਕੈਂਪ ਰਾਹੀਂ ਗਰਭਵਤੀ ਅÏਰਤਾਂ ਦੀ ਜਾਂਚ ਕੀਤੀ ਜਾਵੇਗੀ |
ਪਿਛਲੀ ਖ਼ਬਰ ਕਸਬਾ ਮੁੱਦਕੀ 'ਚ ਮਿ੍ਤਕ ਦੇਹ ਸੰਭਾਲ ਘਰ ਬਣਾਉਣ ਸੰਬੰਧੀ ਮੀਟਿੰਗ ਅਗਲੀ ਖ਼ਬਰ ਚੋਰਾਂ ਨੇ ਡਾਕਟਰ ਦੇ ਕਲੀਨਿਕ ਨੂੰ ਬਣਾਇਆ ਨਿਸ਼ਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।