25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਹੈਰੋਇਨ ਸਮੇਤ ਦੋਸ਼ੀ ਕਾਬੂ, ਮਾਮਲਾ ਦਰਜ

ਅਜੀਤ ਡੈਸਕ 22-07-2025
ਮੱਲਾਂਵਾਲਾ, 21 ਜੁਲਾਈ (ਸੁਰਜਨ ਸਿੰਘ ਸੰਧੂ)-ਪੁਲਿਸ ਥਾਣਾ ਮੱਲਾਂਵਾਲਾ ਦੇ ਏ.ਐਸ.ਆਈ ਦਰਸ਼ਨ ਸਿੰਘ ਆਪਣੀ ਪੁਲਿਸ ਪਾਰਟੀ ਨਾਲ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾ ਦੇ ਸਬੰਧ 'ਚ ਪੁਲਿਸ ਪਾਰਟੀ ਕਸਬਾ ਮੱਲਾਂਵਾਲਾ, ਸੁੰਨਵਾ, ਆਰਿਫ਼ ਵਾਲਾ ਆਦਿ ਰਵਾਨਾ ਹੋਏ | ਜਦ ਗਸ਼ਤ ਕਰਦੀ ਹੋਈ ਪੁਲਿਸ ਪਾਰਟੀ ਸੁੰਨਵਾ ਚੌਂਕ ਮੱਲਾਂਵਾਲਾ ਪੁੱਜੀ ਤਾਂ ਉੱਥੇ ਇਕ ਮੋਨਾ ਨੌਜਵਾਨ ਸ਼ੱਕੀ ਹਾਲਤ ਵਿਚ ਖੜ੍ਹਾ ਦਿਖਾਈ ਦਿੱਤਾ | ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਆਪਣੀ ਪਹਿਨੀ ਪੈਂਟ ਦੀ ਜੇਬ 'ਚ ਹੱਥ ਪਾ ਕੇ ਇਕ ਮੋਮੀ ਲਿਫ਼ਾਫ਼ਾ ਕੱਢ ਕੇ ਹੇਠਾਂ ਸੁੱਟ ਦਿੱਤਾ ਤੇ ਉੱਥੋਂ ਖਿਸਕਣ ਲੱਗਿਆ ਤਾਂ ਪੁਲਿਸ ਪਾਰਟੀ ਵਲੋਂ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸਦਾ ਪਤਾ ਪੁੱਛਿਆ ਤਾਂ ਉਸਨੇ ਆਪਣਾ ਨਾਮ ਗੁਲਸ਼ਨ ਪੁੱਤਰ ਪ੍ਰੇਮ ਵਾਸੀ ਧਰਮਪੁਰਾ ਦੱਸਿਆ ਤੇ ਉਸ ਵਲੋਂ ਸੁੱਟੇ ਲਿਫ਼ਾਫ਼ੇ ਗੁਲਸ਼ਨ ਕੋਲੋਂ ਦੇਖਿਆ ਤਾਂ ਉਸ ਵਿਚ ਹੈਰੋਇਨ ਬਰਾਮਦ ਹੋਈ | ਜਿਸ ਦਾ ਕੰਪਿਊਟਰ ਕੰਡਾ 'ਤੇ ਵਜ਼ਨ ਕੀਤਾ ਤਾਂ ਹੈਰੋਇਨ ਬਰਾਮਦ ਹੋਈ | ਉਕਤ ਦੋਸ਼ੀ ਗੁਲਸ਼ਨ ਖ਼ਿਲਾਫ਼ ਥਾਣਾ ਮੱਲਾਂਵਾਲਾ ਵਿਖੇ ਮਾਮਲਾ ਦਰਜ ਕੀਤਾ ਹੈ |
ਪਿਛਲੀ ਖ਼ਬਰ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ ਅਗਲੀ ਖ਼ਬਰ ਜਾਅਲੀ ਅੰਗਹੀਣ ਸਰਟੀਫਿਕੇਟ ਬਣਾਉਣ ਦੇ ਮਾਮਲੇ 'ਚ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।