ਮੱਲਾਂਵਾਲਾ, 31 ਅਗਸਤ (ਬਲਬੀਰ ਸਿੰਘ ਜੋਸਨ)-ਪੰਜਾਬ ਐਗਰੋ ਇੰਡਸਟਰੀਜ਼ ਦੇ ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ ਨੇ ਆਪਣੇ ਸਾਥੀਆਂ ਨਾਲ ਹੜ੍ਹ ਪ੍ਰਭਾਵਿਤ ਪਿੰਡਾਂ ਅੱਲੇਵਾਲਾ, ਫੱਤੇ ਵਾਲਾ ਅਤੇ ਫ਼ਤਿਹਗੜ੍ਹ ਸਭਰਾ ਆਦਿ ਪਿੰਡਾਂ ਦਾ ਦੌਰਾ ਕਰਕੇ ਹੜ੍ਹ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਤੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੇ ਪਸ਼ੂਆਂ ਵਾਸਤੇ ਅਚਾਰ ਦੀ ਵੰਡ ਕੀਤੀ ਗਈ | ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ ਨੇ ਦੱਸਿਆ ਕਿ ਆਪਣੀ ਨੇਕ ਕਮਾਈ 'ਚੋਂ ਪਿੰਡ ਦੇ ਪ੍ਰਭਾਵਿਤ ਲੋਕਾਂ ਨੂੰ ਲਗਭਗ 150 ਕੁਇੰਟਲ ਪਸ਼ੂਆਂ ਦੇ ਅਚਾਰ ਦੀ ਵੰਡ ਕੀਤੀ ਗਈ ਹੈ | ਉਨ੍ਹਾਂ ਕਿਹਾ ਹੜ੍ਹ ਪੀੜਤਾਂ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਲਝਾਉਣ ਲਈ ਹੜ੍ਹ ਪੀੜਤਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਹਮੇਸ਼ਾ ਖੜਾਂ ਹਾਂ | ਇਸ ਤੋਂ ਪਹਿਲਾਂ ਚੇਅਰਮੈਨ ਸਮਿੰਦਰ ਸਿੰਘ ਖਿੰਡਾ ਨੇ ਆਪਣੇ ਇਕ ਸਾਲ ਦੀ ਤਨਖ਼ਾਹ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦਿੱਤੀ ਗਈ ਹੈ |