ਜ਼ੀਰਾ, 31 ਅਗਸਤ (ਹਰਜੀਤ ਸਿੰਘ ਗਿੱਲ)-ਸਰਪੰਚ ਜੁਗਰਾਜ ਸਿੰਘ ਗਿੱਲ ਵਾੜਾ ਵਰਿਆਮ ਸਿੰਘ ਵਾਲਾ ਵਲੋਂ ਆਮ ਆਦਮੀ ਪਾਰਟੀ ਲਈ ਪਾਰਟੀ ਲਈ ਲੰਬੇ ਸਮੇਂ ਤੋਂ ਲੈ ਕੇ ਕੀਤੀ ਜਾ ਰਹੀ ਮਿਹਨਤ ਤੇ ਸੇਵਾਵਾਂ ਨੂੰ ਦੇਖਦਿਆਂ ਪਾਰਟੀ ਹਾਈਕਮਾਂਡ ਵਲੋਂ ਆਮ ਆਦਮੀ ਪਾਰਟੀ ਹਲਕਾ ਜ਼ੀਰਾ ਤੋਂ ਕਿਸਾਨ ਵਿੰਗ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਆਪਣੀ ਇਸ ਨਿਯੁਕਤੀ 'ਤੇ ਸਮੁੱਚੀ ਪਾਰਟੀ ਹਾਈਕਮਾਂਡ, ਮੁੱਖ ਮੰਤਰੀ ਭਗਵੰਤ ਮਾਨ, ਵਿਧਾਇਕ ਨਰੇਸ਼ ਕਟਾਰੀਆ ਅਤੇ ਪਾਰਟੀ ਦੇ ਯੂਥ ਆਗੂ ਸ਼ੰਕਰ ਕਟਾਰੀਆ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਮੇਰੇ 'ਤੇ ਭਰੋਸਾ ਪ੍ਰਗਟ ਕਰਦਿਆਂ ਪਾਰਟੀ ਵਲੋਂ ਜੋ ਮੈਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ | ਇਸ ਨੂੰ ਮੈਂ ਇਮਾਨਦਾਰੀ ਤੇ ਪੂਰੀ ਤਨਦੇਹੀ ਨਾਲ ਨਿਭਾਵਾਂਗਾ | ਇਸ ਮੌਕੇ ਨਵ-ਨਿਯੁਕਤ ਕਿਸਾਨ ਵਿੰਗ ਦੇ ਹਲਕਾ ਕੋਆਰਡੀਨੇਟਰ ਸਰਪੰਚ ਜੁਗਰਾਜ ਸਿੰਘ ਗਿੱਲ ਵਾੜਾ ਵਰਿਆਮ ਸਿੰਘ ਵਾਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਲਈ ਜੋ ਵੀ ਦਿਲੋਂ ਮਿਹਨਤ ਤੇ ਲਗਨ ਨਾਲ ਕੰਮ ਕਰਦਾ ਹੈ, ਪਾਰਟੀ ਵਲੋਂ ਵੀ ਉਸ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ |