07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਪੰਜਾਬ ਤੇ ਕੇਂਦਰ ਸਰਕਾਰ ਹੜ੍ਹਾਂ ਨੂੰ ਕੌਮੀ ਆਫ਼ਤ ਐਲਾਨੇ-ਸੁਰਿੰਦਰ ਜੌੜਾ

ਅਜੀਤ ਡੈਸਕ 01-09-2025
ਮੱਲਾਂਵਾਲਾ, 31 ਅਗਸਤ (ਗੁਰਦੇਵ ਸਿੰਘ)-ਸਤਲੁਜ ਦਰਿਆ 'ਚ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਸੁਰਿੰਦਰ ਸਿੰਘ ਜੌੜਾ ਨੇ ਕਿਹਾ ਕਿ ਪਹਾੜੀ ਇਲਾਕੇ 'ਚ ਹੋਈ ਭਾਰੀ ਬਾਰਸ਼ ਤੇ ਬੱਦਲ ਫੱਟਣ ਕਾਰਨ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਆਏ ਹੜ੍ਹ ਦੌਰਾਨ ਲੋਕਾਂ ਦੇ ਘਰ, ਫ਼ਸਲਾਂ ਤੇ ਪਸ਼ੂਆਂ ਦਾ ਵੱਡਾ ਨੁਕਸਾਨ ਹੋਇਆ ਹੈ, ਜਿਸ ਨੂੰ ਦੇਖਦਿਆਂ ਪੰਜਾਬ ਤੇ ਕੇਂਦਰ ਸਰਕਾਰ ਹੜ੍ਹਾਂ ਨੂੰ ਕੌਮੀ ਆਫ਼ਤ ਐਲਾਨੇ | ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਪੈਕੇਜ ਦੇ ਤਹਿਤ ਵੱਡੀ ਮਦਦ ਮਿਲ ਸਕਦੀ ਹੈ | ਸੁਰਿੰਦਰ ਜੌੜਾ ਨੇ ਕਿਹਾ ਕਿ ਲੋਕ ਇਸ ਸਮੇਂ ਆਪਣੇ ਆਸ਼ਿਆਨੇ ਛੱਡ ਕੇ ਰਾਹਤ ਕੈਂਪਾਂ 'ਚ ਸਮਾਂ ਹੰਢਾਉਣ ਲਈ ਮਜਬੂਰ ਹਨ ਤੇ ਅਜਿਹੇ ਹਾਲਾਤਾਂ ਨੂੰ ਸਰਕਾਰ ਨੂੰ ਚਾਹੀਦਾ ਹੈ ਕਿ ਇਨ੍ਹਾਂ ਰਾਹਤ ਕੈਂਪਾਂ 'ਚ ਜਿੰਨੀ ਸਹੂਲਤ ਹੋ ਸਕੇ, ਵੱਧ ਤੋਂ ਵੱਧ ਪਹੁੰਚਾਉਣੀ ਚਾਹੀਦਾ ਹੈ, ਕਿਉਂਕਿ ਬਾਰਸ਼ ਲਗਾਤਾਰ ਹੋ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਤੁਰੰਤ ਪ੍ਰਭਾਵ ਨਾਲ ਹਰ ਪੀੜਤ ਪਰਿਵਾਰ ਨੂੰ ਰਾਹਤ ਫ਼ੰਡ ਜਾਰੀ ਕੀਤੇ ਜਾਣ ਤਾਂ ਜੋ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ |
ਪਿਛਲੀ ਖ਼ਬਰ ਘਰ 'ਚੋਂ ਮੋਟਰਸਾਈਕਲ ਲੈ ਕੇ ਦੋ ਨੌਜਵਾਨ ਹੋਏ ਫ਼ਰਾਰ ਅਗਲੀ ਖ਼ਬਰ ਗੁਰਪ੍ਰੀਤ ਸਿੰਘ ਸੇਖੋਂ ਮੁਦਕੀ ਵਲੋਂ ਮਮਦੋਟ ਦੇ ਹੜ੍ਹ ਪ੍ਰਭਾਵਿਤ ਖੇਤਰ 'ਚ ਚਾਰਾ ਵੰਡਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।