07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਘਰ 'ਚੋਂ ਮੋਟਰਸਾਈਕਲ ਲੈ ਕੇ ਦੋ ਨੌਜਵਾਨ ਹੋਏ ਫ਼ਰਾਰ

ਅਜੀਤ ਡੈਸਕ 01-09-2025
ਫਿਰੋਜ਼ਪੁਰ, 31 ਅਗਸਤ (ਸੁਖਵਿੰਦਰ ਸਿੰਘ)-ਸਿਟੀ ਥਾਣਾ ਫਿਰੋਜ਼ਪੁਰ ਦੇ ਘਰ ਵਿਚ ਦਾਖਲ ਹੋ ਕੇ ਦੋ ਨੌਜਵਾਨ ਘਰ ਵਿਚ ਖੜ੍ਹਾ ਮੋਟਰਸਾਈਕਲ ਲੈ ਕੇ ਫ਼ਰਾਰ ਹੋਣ ਦੇ ਦੋਸ਼ ਤਹਿਤ 304(2) ਬੀ.ਐਨ.ਐੱਸ,379 ਬੀ.ਆਈ.ਪੀ.ਸੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ | ਸਿਟੀ ਥਾਣਾ ਦੇ ਸਹਾਇਕ ਥਾਣੇਦਾਰ ਜਗਰੂਪ ਸਿੰਘ ਨੇ ਦੱਸਿਆ ਹੈ ਕਿ ਬੀਤੀ ਸ਼ਾਮ ਸਪਲੈਂਡਰ ਮੋਟਰਸਾਈਕਲ ਜਿਸ ਦਾ ਨੰਬਰ ਪੀਬੀ-61-ਈ- 4248 'ਤੇ ਸ਼ਾਮ ਨੂੰ ਸਾਡੇ ਘਰ ਵਿਚ ਨਵਜੋਤ ਸਿੰਘ ਅਤੇ ਵੰਸ਼ ਦਾਖਲ ਹੋ ਗਏ ਜੋ ਸਾਡੇ ਘਰ ਦੇ ਵਿਚ ਮੋਟਰਸਾਈਕਲ ਜਾਵਾ ਕੰਪਨੀ ਪੀਬੀ-05 ਏਪੀ 9529 ਨੂੰ ਸੈੱਲਫ਼ ਮਾਰ ਕੇ ਭਜਾ ਕੇ ਲੈ ਗਏ | ਸਹਾਇਕ ਥਾਣੇਦਾਰ ਜਗਰੂਪ ਸਿੰਘ ਨੇ ਸ਼ਿਕਾਇਤ ਕਰਤਾ ਜਸਵੀਰ ਕੌਰ ਪਤਨੀ ਕੁਲਵਿੰਦਰ ਸਿੰਘ ਵਾਸੀ ਨਿਊ ਆਬਾਦੀ ਭਾਰਤ ਨਗਰ ਫਿਰੋਜ਼ਪੁਰ ਸ਼ਹਿਰ ਦੇ ਬਿਆਨਾਂ ਦੇ ਆਧਾਰ 'ਤੇ ਨਵਜੋਤ ਸਿੰਘ ਪੁੱਤਰ ਸੁਖਚੈਨ ਸਿੰਘ ਤੇ ਵੰਸ਼ ਪੁੱਤਰ ਦਿਲਬਾਗ ਸਿੰਘ ਵਾਸੀ ਪਿੰਡ ਬੂਰ ਵਾਲਾ ਤਹਿ ਜਲਾਲਾਬਾਦ ਜ਼ਿਲ੍ਹਾ ਫ਼ਾਜ਼ਿਲਕਾ ਤੇ ਚੋਰੀ ਕਰਨ ਦੇ ਦੋਸ਼ ਤਹਿਤ ਮੁਕੱਦਮਾ ਦਰਜ ਕੀਤਾ ਹੈ |
ਪਿਛਲੀ ਖ਼ਬਰ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੀੜਤ ਹਲਵਾਈ ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਲਈ ਬੁਲਾਇਆ ਅਗਲੀ ਖ਼ਬਰ ਪੰਜਾਬ ਤੇ ਕੇਂਦਰ ਸਰਕਾਰ ਹੜ੍ਹਾਂ ਨੂੰ ਕੌਮੀ ਆਫ਼ਤ ਐਲਾਨੇ-ਸੁਰਿੰਦਰ ਜੌੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।