ਜ਼ੀਰਾ, 31 ਅਗਸਤ (ਪ੍ਰਤਾਪ ਸਿੰਘ ਹੀਰਾ)- ਪੁਲਿਸ ਥਾਣਾ ਸਦਰ ਜ਼ੀਰਾ ਦੇ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ 'ਤੇ ਰਵਾਨਾ ਸੀ ਤਾਂ ਮੁਲਜ਼ਮ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ ਗਿਆ, ਜਿਸ ਕੋਲੋਂ ਤਲਾਸ਼ੀ ਦੌਰਾਨ 5 ਗ੍ਰਾਮ ਹੈਰੋਇਨ ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਦੀ ਪਹਿਚਾਣ ਸਾਜਨ ਪੁੱਤਰ ਗੁਰਲਾਲ ਸਿੰਘ ਵਾਸੀ ਪਿੰਡ ਰਟੌਲ ਬੇਟ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਥਾਣਾ ਸਦਰ ਜ਼ੀਰਾ 'ਚ ਮੁਕੱਦਮਾ ਦਰਜ ਕੀਤਾ ਹੈ |