07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਹੜ੍ਹ ਪੀੜਤਾਂ ਦੀ ਮਦਦ ਲਈ ਸਮਾਜ ਸੇਵੀ ਡਾ. ਐੱਸ.ਪੀ. ਸਿੰਘ ਉਬਰਾਏ ਵਲੋਂ ਵੱਡਾ ਉਪਰਾਲਾ

ਅਜੀਤ ਡੈਸਕ 01-09-2025
ਫ਼ਿਰੋਜ਼ਪੁਰ, 31 ਅਗਸਤ (ਕੁਲਬੀਰ ਸਿੰਘ ਸੋਢੀ)-ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਤੇ ਸੰਸਾਰ ਪ੍ਰਸਿੱਧ ਸਮਾਜ ਸੇਵੀ ਡਾ. ਐੱਸ.ਪੀ.ਸਿੰਘ ਉਬਰਾਏ ਵਲੋਂ ਜਿੱਥੇ ਪਹਿਲਾਂ ਗ਼ਰੀਬ ਪਰਿਵਾਰ ਦੀ ਮਦਦ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਂਦੀ ਹੈ, ਉੱਥੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਪਸ਼ੂਆਂ ਲਈ ਚਾਰਾ ਭੇਜ ਕੇ ਸੇਵਾ ਕੀਤੀ ਗਈ ਹੈ | ਜਾਣਕਾਰੀ ਅਨੁਸਾਰ ਉਕਤ ਚਾਰਾ ਟਰੱਸਟ ਦੇ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਪੰਜਾਬ ਪ੍ਰਧਾਨ ਗੁਰਬਿੰਦਰ ਸਿੰਘ ਬਰਾੜ ਦੀ ਦੇਖ ਰੇਖ ਹੇਠ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਦਰਿਆ ਨੇੜਲੇ ਪ੍ਰਭਾਵਿਤ ਪਿੰਡਾਂ 'ਚ ਟਰੱਸਟ ਦੀ ਟੀਮ ਵਲੋਂ ਹਰ ਲੋੜਵੰਦ ਤੱਕ ਚਾਰਾ ਪਹੁੰਚਾਇਆ ਗਿਆ ਹੈ | ਟਰੱਸਟ ਵਲੋਂ 100 ਕੁਇੰਟਲ ਪਸ਼ੂਆਂ ਦਾ ਸੁੱਕਾ ਚਾਰਾ (ਮੱਕੀ ਦਾ ਅਚਾਰ) ਡੀ.ਸੀ ਦੀਪਸ਼ਿਖਾ ਸ਼ਰਮਾ, ਸਿਮਰਨਜੀਤ ਸਿੰਘ (ਪੀ.ਸੀ.ਐੱਸ) ਐੱਸ.ਡੀ.ਐੱਮ ਫ਼ਿਰੋਜ਼ਪੁਰ ਦੀ ਅਗਵਾਈ ਹੇਠ ਪ੍ਰਭਾਵਿਤ ਪਿੰਡਾਂ ਵਿਚ ਵੰਡਿਆ ਗਿਆ ਹੈ | ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ, ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਤੇ ਜ਼ਿਲ੍ਹਾ ਪ੍ਰਧਾਨ ਮੁਕਤਸਰ ਸਾਹਿਬ ਅਰਵਿੰਦਰ ਪਾਲ ਸਿੰਘ ਚਾਹਲ ਨੇ ਦੱਸਿਆ ਕਿ ਜਦੋਂ ਵੀ ਕਿਤੇ ਕੁਦਰਤੀ ਆਫ਼ਤ ਆਈ ਹੈ | ਉਸ ਸਮੇਂ ਡਾ. ਓਬਰਾਏ ਵਲੋਂ ਹਮੇਸ਼ਾ ਮੋਹਰੀ ਹੋ ਕੇ ਸੇਵਾਵਾਂ ਦਿੱਤੀਆਂ ਗਈਆਂ ਹਨ | ਪ੍ਰਧਾਨ ਅਮਰਜੀਤ ਕੌਰ ਛਾਬੜਾ ਨੇ ਦੱਸਿਆ ਕਿ ਡਾ. ਓਬਰਾਏ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਡੇਢ ਕਰੋੜ ਦਾ ਬਜਟ ਤੈਅ ਕੀਤਾ ਹੈ | ਜਿਸ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪਸ਼ੂਆਂ ਲਈ ਚਾਰਾ, ਸੁੱਕਾ ਰਾਸ਼ਨ, ਮੱਛਰਦਾਨੀਆਂ, ਪੀਣ ਵਾਲੇ ਪਾਣੀ ਦੀਆਂ ਬੋਤਲਾਂ, ਤਰਪਾਲਾਂ ਤੇ ਦਵਾਈਆਂ ਮੁਹੱਈਆ ਕਰਵਾਈਆਂ ਜਾਣਗੀਆਂ | ਇਸ ਮੌਕੇ ਜਰਨਲ ਸਕੱਤਰ ਪਾਲ ਸਿੰਘ, ਕੈਸ਼ੀਅਰ ਵਿਜੈ ਕੁਮਾਰ ਬਹਿਲ, ਤਲਵੰਡੀ ਇੰਚਾਰਜ ਜਸਪ੍ਰੀਤ ਕੌਰ, ਜ਼ਿਲ੍ਹਾ ਸਲਾਹਕਾਰ ਰਣਜੀਤ ਸਿੰਘ ਰਾਏ, ਜ਼ਿਲ੍ਹਾ ਸਲਾਹਕਾਰ ਬਲਵਿੰਦਰ ਕੌਰ ਲੋਹਕੇ, ਸਿਟੀ ਅਤੇ ਛਾਉਣੀ ਇੰਚਾਰਜ ਬਲਵਿੰਦਰ ਪਾਲ ਸ਼ਰਮਾ, ਸਿਟੀ ਅਤੇ ਛਾਉਣੀ ਇੰਚਾਰਜ ਇਸਤਰੀ ਵਿੰਗ ਤਲਵਿੰਦਰ ਕੌਰ, ਰਣਧੀਰ ਜੋਸ਼ੀ, ਕੰਵਲਜੀਤ ਸਿੰਘ, ਜਗਦੀਸ਼ ਥਿੰਦ, ਮਹਾਂਵੀਰ ਸਿੰਘ, ਮਨਪ੍ਰੀਤ ਸਿੰਘ, ਚਰਨਜੀਤ ਸਿੰਘ, ਸੁਖਬੀਰ ਸਿੰਘ ਜ਼ੈਲਦਾਰ, ਜਸਬੀਰ ਸਿੰਘ ਰਿਟਾ. ਏ.ਐੱਸ.ਆਈ, ਬਲਦੇਵ ਸਿੰਘ, ਹਰਭਗਵਾਨ ਸਿੰਘ ਭੰਗੂ ਹਾਜ਼ਰ ਸਨ |
ਪਿਛਲੀ ਖ਼ਬਰ ਹਲਕਾ ਇੰਚਾਰਜ ਆਸ਼ੂ ਬੰਗੜ ਦੀ ਅਗਵਾਈ ਹੇਠ ਕਾਂਗਰਸ ਵਲੋਂ ਮੀਟਿੰਗ ਅਗਲੀ ਖ਼ਬਰ ਹੈਰੋਇਨ ਸਮੇਤ ਮੁਲਜ਼ਮ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।