06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਹਲਕਾ ਇੰਚਾਰਜ ਆਸ਼ੂ ਬੰਗੜ ਦੀ ਅਗਵਾਈ ਹੇਠ ਕਾਂਗਰਸ ਵਲੋਂ ਮੀਟਿੰਗ

ਅਜੀਤ ਡੈਸਕ 01-09-2025
ਮਮਦੋਟ, 31 ਅਗਸਤ (ਸੁਖਦੇਵ ਸਿੰਘ ਸੰਗਮ)-ਹਲਕਾ ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਅਮਰਦੀਪ ਸਿੰਘ ਆਸ਼ੂ ਬਾਂਗੜ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਲੋਂ ਮਮਦੋਟ ਵਿਖੇ ਬਲਾਕ ਪੱਧਰੀ ਮੀਟਿੰਗ ਕੀਤੀ ਗਈ | ਜਿਸ 'ਚ ਦਿੱਲੀ ਤੋਂ ਲਗਾਏ ਗਏ ਆਬਜ਼ਰਵਰ ਵਿਵੇਕ ਬਾਂਸਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਮੈਂਬਰ ਪਾਰਲੀਮੈਂਟ ਫਿਰੋਜ਼ਪੁਰ ਸ਼ੇਰ ਸਿੰਘ ਘੁਬਾਇਆ, ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਅਤੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਲਜੀਤ ਕੌਰ ਬੰਗੜ ਵੀ ਹਾਜ਼ਰ ਹੋਏ | ਇਸ ਮੌਕੇ ਆਬਜ਼ਰਵਰ ਵਿਵੇਕ ਬਾਂਸਲ ਨੇ ਕਿਹਾ ਕਿ ਇਸ ਵਰਕਰ ਮਿਲਣੀ ਰਾਹੀਂ ਉਹ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ ਘਰ ਪਹੰੁਚਾਉਣਾ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ ਲੋਕ ਪੰਜਾਬ ਵਿਚ ਆਮ ਆਦਮੀ ਪਾਰਟੀ 'ਤੇ ਭਰੋਸਾ ਕਰਕੇ ਪਛਤਾ ਰਹੇ ਹਨ ਤੇ ਲੋਕਾਂ ਵਲੋਂ ਬਾਕੀ ਸਾਰੀਆਂ ਪਾਰਟੀਆਂ ਨੂੰ ਨਕਾਰਦੇ ਹੋਏ ਪੰਜਾਬ ਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਦੀ ਸਰਕਾਰ ਲਿਆਂਦੀ ਜਾਵੇਗੀ | ਕਾਂਗਰਸ ਪਾਰਟੀ ਦੀ ਸਰਕਾਰ ਬਣਨ 'ਤੇ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ | ਇਸ ਮੌਕੇ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਨੇ ਮੌਜੂਦਾ ਸਥਿਤੀ ਬਾਰੇ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਐੱਮ.ਪੀ ਫ਼ੰਡ ਵਿਚੋਂ 25 ਲੱਖ ਰੁਪਏ ਦੀ ਰਾਸ਼ੀ ਹੜ੍ਹ ਪੀੜਤਾਂ ਲਈ ਜਾਰੀ ਕੀਤੀ ਗਈ ਹੈ | ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਵੀ ਕਾਂਗਰਸ ਪਾਰਟੀ ਦੇ ਵਰਕਰਾਂ ਨੂੰ ਹੜ੍ਹ ਪੀੜਤਾਂ ਦੀ ਵੱਧ ਤੋਂ ਵੱਧ ਮਦਦ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਹਲਕਾ ਇੰਚਾਰਜ ਅਮਰਦੀਪ ਸਿੰਘ ਆਸ਼ੂ ਬਾਂਗੜ ਨੇ ਵਰਕਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੇ ਹਰ ਵਰਕਰ ਨੂੰ ਉਨ੍ਹਾਂ ਦਾ ਬਣਦਾ ਮਾਣ ਸਨਮਾਨ ਤੇ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਬਲਾਕ ਕਾਂਗਰਸ ਮਮਦੋਟ ਦੇ ਪ੍ਰਧਾਨ ਗੁਰਬਚਨ ਸਿੰਘ ਕਾਲਾ ਟਿੱਬਾ, ਸਤਨਾਮ ਸਿੰਘ ਢਿੱਲੋਂ, ਟਕਸਾਲੀ ਆਗੂ ਹਰਜਿੰਦਰ ਪਾਲ ਭੱਟੀ, ਗੁਰਭੇਜ ਟਿੱਬੀ, ਕਰਨ ਮਨਚੰਦਾ, ਕਿੱਕਰ ਸਿੰਘ ਮਮਦੋਟ,ਪਿੱਪਲ ਸਿੰਘ, ਬਾਜ਼ ਸਿੰਘ ਸਾਹਨ ਕੇ, ਜੱਸਾ ਸਿੰਘ, ਪ੍ਰੇਮ ਸਿੰਘ ਸਾਹਨ ਕੇ, ਕਿਰਪਾਲ ਸਿੰਘ ਨੰਬਰਦਾਰ, ਸ਼ਰਮਾ ਸਿੰਘ ਜਾਮਾ ਰੱਖਈਆਂ, ਬਲਕਾਰ ਸਿੰਘ ਖੁੰਦਰ ਹਿਠਾੜ, ਬੇਅੰਤ ਸਿੰਘ ਪੋਜੋ ਕੇ, ਦਵਿੰਦਰ ਸਿੰਘ ਰਹੀਮੇ ਕ ਮੌਜੂਦ ਸਨ |
ਪਿਛਲੀ ਖ਼ਬਰ ਜਾਅਲੀ ਸਰਟੀਫਿਕੇਟ ਤਿਆਰ ਕਰਨ ਵਾਲੇ ਚਾਰ ਵਿਅਕਤੀਆਂ ਵਿਰੁੱਧ ਅਦਾਲਤ ਦੇ ਹੁਕਮ 'ਤੇ ਮਾਮਲਾ ਦਰਜ ਅਗਲੀ ਖ਼ਬਰ ਹੜ੍ਹ ਪੀੜਤਾਂ ਦੀ ਮਦਦ ਲਈ ਸਮਾਜ ਸੇਵੀ ਡਾ. ਐੱਸ.ਪੀ. ਸਿੰਘ ਉਬਰਾਏ ਵਲੋਂ ਵੱਡਾ ਉਪਰਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।