06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਜਾਅਲੀ ਸਰਟੀਫਿਕੇਟ ਤਿਆਰ ਕਰਨ ਵਾਲੇ ਚਾਰ ਵਿਅਕਤੀਆਂ ਵਿਰੁੱਧ ਅਦਾਲਤ ਦੇ ਹੁਕਮ 'ਤੇ ਮਾਮਲਾ ਦਰਜ

ਅਜੀਤ ਡੈਸਕ 01-09-2025
ਫ਼ਿਰੋਜ਼ਪੁਰ, 31 ਅਗਸਤ (ਰਾਕੇਸ਼ ਚਾਵਲਾ)-ਨਸ਼ੇ ਦੇ ਮਾਮਲੇ ਵਿਚ ਗਿ੍ਫ਼ਤਾਰ ਇਕ ਲੜਕੇ ਨੂੰ ਨਾਬਾਲਗ ਕਰਾਰ ਦੇ ਕੇ ਧੋਖਾਧੜੀ ਕਰਨ ਦੀ ਨੀਯਤ ਨਾਲ ਜਾਅਲੀ ਸਰਟੀਫਿਕੇਟ ਤਿਆਰ ਕਰਨ ਵਾਲੇ ਮਾਮਲੇ 'ਚ ਅਦਾਲਤ ਦੇ ਹੁਕਮ 'ਤੇ ਥਾਣਾ ਕੈਂਟ ਫ਼ਿਰੋਜ਼ਪੁਰ ਪੁਲਿਸ ਨੇ ਚਾਰ ਵਿਰੁੱਧ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਬਾ-ਅਦਾਲਤ ਰਜਿੰਦਰ ਸਿੰਘ ਤੇਜ਼ੀ ਜੁਡੀਸ਼ੀਅਲ ਮੈਜਿਸਟਰੇਟ ਫ਼ਸਟ ਕਲਾਸ ਫ਼ਿਰੋਜ਼ਪੁਰ ਵਲੋਂ ਪੁਲਿਸ ਨੂੰ ਭੇਜੇ ਹੋਏ ਪੱਤਰ 'ਚ ਦੱਸਿਆ ਗਿਆ ਕਿ ਗੁਰਪ੍ਰੀਤ ਸਿੰਘ ਪੁੱਤਰ ਮਲੂਕ ਸਿੰਘ ਵਾਸੀ ਰੇੜਵਾ ਦੇ ਵਿਰੁੱਧ ਮੁਕੱਦਮਾ ਨੰਬਰ 1 ਮਿਤੀ 1 ਜਨਵਰੀ 2025 ਅਧੀਨ ਐਨ.ਡੀ.ਪੀ.ਐੱਸ ਐਕਟ ਤਹਿਤ ਥਾਣਾ ਐੱਸ.ਟੀ.ਐੱਫ ਮੋਹਾਲੀ ਦਰਜ ਹੋਇਆ ਸੀ | ਜਿਸ ਵਿਚ ਪਿਤਾ ਮਲੂਕ ਸਿੰਘ ਵਲੋਂ ਆਪਣੇ ਲੜਕੇ ਗੁਰਪ੍ਰੀਤ ਸਿੰਘ ਦਾ ਜਾਅਲੀ ਸਰਟੀਫਿਕੇਟ ਤਿਆਰ ਕਰਕੇ ਜੂਵੇਨਾਇਲ ਜਸਟਿਸ ਬੋਰਡ ਦਾ ਲਾਭ ਲੈਣ ਲਈ ਧੋਖਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ | ਜਿਸ ਉਪਰੰਤ ਅਦਾਲਤ ਵਲੋਂ ਇਸ ਮਾਮਲੇ 'ਚ ਮਲੂਕ ਸਿੰਘ ਪੁੱਤਰ ਬਲਵੀਰ ਸਿੰਘ, ਹਰਬੰਸ ਕੌਰ ਪਤਨੀ ਨਛੱਤਰ ਸਿੰਘ, ਹਰਬੰਸ ਸਿੰਘ ਪੰਚ ਤੇ ਮਹਿੰਦਰ ਸਿੰਘ ਨੰਬਰਦਾਰ ਵਾਸੀਆਨ ਰੇੜਵਾ ਤਹਿਸੀਲ ਧਰਮਕੋਟ ਜ਼ਿਲ੍ਹਾ ਮੋਗਾ ਵਿਰੱੁਧ ਮਾਮਲਾ ਦਰਜ ਕਰਦੇ ਹੋਏ ਇਸ ਦੀ ਤਫ਼ਤੀਸ਼ ਸਹਾਇਕ ਥਾਣੇਦਾਰ ਸਲਵਿੰਦਰ ਸਿੰਘ ਨੂੰ ਸੌਂਪ ਦਿੱਤੀ ਹੈ |
ਪਿਛਲੀ ਖ਼ਬਰ ਕੁੱਟਮਾਰ ਕਰਨ ਤੇ ਨਕਦੀ ਖੋਹਣ ਦੀ ਕੋਸ਼ਿਸ਼ ਕਰਨ ਵਾਲੇ ਦੋਸ਼ੀ ਖ਼ਿਲਾਫ਼ ਕਾਰਵਾਈ ਦੀ ਮੰਗ ਅਗਲੀ ਖ਼ਬਰ ਹਲਕਾ ਇੰਚਾਰਜ ਆਸ਼ੂ ਬੰਗੜ ਦੀ ਅਗਵਾਈ ਹੇਠ ਕਾਂਗਰਸ ਵਲੋਂ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।