06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਪਿੰਡ ਕੋਹਾਲਾ ਵਿਖੇ ਇਕਾਈ ਦਾ ਗਠਨ

ਅਜੀਤ ਡੈਸਕ 01-09-2025
ਖੋਸਾ ਦਲ ਸਿੰਘ, 31 ਅਗਸਤ (ਮਨਪ੍ਰੀਤ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਸੈਕਟਰੀ ਸ਼ੂਸ਼ਕ ਦੀ ਪ੍ਰਧਾਨਗੀ ਹੇਠ ਪਿੰਡ ਕੋਹਾਲਾ ਵਿਖੇ ਹੋਈ, ਜਿਸ 'ਚ ਕਿਸਾਨੀ ਮਸਲਿਆਂ ਨੂੰ ਵਿਚਾਰਿਆ ਗਿਆ ਤੇ ਇਕਾਈ ਦਾ ਗਠਨ ਕੀਤਾ ਗਿਆ | ਇਸ ਦੌਰਾਨ ਜਗਸੀਰ ਸਿੰਘ ਨੂੰ ਇਕਾਈ ਪ੍ਰਧਾਨ, ਗਗਨਦੀਪ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਨਿਸ਼ਾਨ ਸਿੰਘ ਨੂੰ ਜਨਰਲ ਸਕੱਤਰ, ਹਰਪ੍ਰੀਤ ਸਿੰਘ ਨੂੰ ਖ਼ਜ਼ਾਨਚੀ, ਜਗਦੀਪ ਸਿੰਘ ਨੂੰ ਮੀਤ ਪ੍ਰਧਾਨ, ਮਨਪ੍ਰੀਤ ਸਿੰਘ ਨੂੰ ਸੋਸ਼ਲ ਮੀਡੀਆ ਇੰਚਾਰਜ, ਗੁਰਜੰਟ ਸਿੰਘ ਨੰਬਰਦਾਰ ਨੂੰ ਪੈ੍ਰੱਸ ਸਕੱਤਰ, ਗੁਰਮੇਜ ਸਿੰਘ ਨੂੰ ਮੀਤ ਪ੍ਰਧਾਨ ਤੋਂ ਇਲਾਵਾ ਮੇਜਰ ਸਿੰਘ, ਹਰਜੀਤ ਸਿੰਘ, ਜੋਗਾ ਸਿੰਘ ਨੰਬਰਦਾਰ, ਅਜਾਇਬ ਸਿੰਘ, ਮਨਜਿੰਦਰ ਸਿੰਘ, ਹਰਦਿਆਲ ਸਿੰਘ ਨੂੰ ਮੈਂਬਰ ਨਿਯੁਕਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਕੀਤੇ ਜਾ ਰਹੇ ਕਿਸਾਨੀ ਕੰਮਾਂ ਨੂੰ ਦੇਖਦੇ ਹੋਏ ਤੇ ਫ਼ਿਰੋਜ਼ਪੁਰ ਜ਼ਿਲ੍ਹੇ ਦੀ ਟੀਮ ਜੋ ਕਿ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਸੈਕਟਰੀ ਸ਼ੂਸ਼ਕ ਦੀ ਅਗਵਾਈ ਹੇਠ ਕੰਮ ਕਰ ਰਹੀ ਹੈ, ਉਸ ਤੋਂ ਕਾਫ਼ੀ ਪ੍ਰਭਾਵਿਤ ਹੋ ਕੇ ਤੇ ਉਨ੍ਹਾਂ ਨੇ ਯੂਨੀਅਨ ਨਾਲ ਮੋਢੇ ਨਾਲ ਮੋਢਾ ਜੋੜ ਕੇ ਤੁਰਨ ਦਾ ਪ੍ਰਣ ਲਿਆ | ਨਵ-ਨਿਯੁਕਤ ਅਹੁਦੇਦਾਰਾਂ ਨੇ ਜਥੇਬੰਦੀ ਦੇ ਉੱਚ ਆਗੂਆਂ ਨੂੰ ਵਿਸ਼ਵਾਸ ਦਿਵਾਉਂਦੇ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਕਿਸਾਨ ਯੂਨੀਅਨ ਲੱਖੋਵਾਲ ਦੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਦਿਨ-ਰਾਤ ਕੰਮ ਕਰਨਗੇ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਹਰਦਿਆਲ ਸਿੰਘ ਅਲੀਪੁਰ ਮੀਤ ਪ੍ਰਧਾਨ ਪੰਜਾਬ, ਕਿਰਨਪਾਲ ਸਿੰਘ ਸੋਢੀ ਪੰਜਾਬ ਮੀਤ ਪ੍ਰਧਾਨ, ਜਲੌਰ ਸਿੰਘ ਮਣਕਿਆਂ ਵਾਲੀ ਜ਼ਿਲ੍ਹਾ ਖ਼ਜ਼ਾਨਚੀ, ਚਮਕੌਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਸੁਖਮੰਦਰ ਸਿੰਘ ਜ਼ਿਲ੍ਹਾ ਪ੍ਰਧਾਨ, ਡਾ: ਸੁਖਦੇਵ ਸਿੰਘ ਮੀਤ ਪ੍ਰਧਾਨ ਖੋਸਾ ਦਲ ਸਿੰਘ, ਡਾ: ਸਵਰਨ ਸਿੰਘ ਬਲਾਕ ਪ੍ਰਧਾਨ, ਗੁਰਪ੍ਰਤਾਪ ਸਿੰਘ ਅਲੀਪੁਰ, ਹਰਜਿੰਦਰ ਸਿੰਘ ਸਰਪੰਚ ਹਾਮਿਦ ਵਾਲਾ ਉਤਾੜ, ਅਨੰਦ ਸਿੰਘ ਬਲਾਕ ਪ੍ਰਧਾਨ ਕੱਚਰ ਭੰਨ, ਦਰਸ਼ਨ ਸਿੰਘ ਸਰਪੰਚ ਕੋਹਾਲਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਵਲੋਂ ਮਮਦੋਟ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਅਗਲੀ ਖ਼ਬਰ ਏ-ਵੰਨ ਨਾਗੀ ਹਸਪਤਾਲ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਚੱਲ ਰਹੇ ਕੈਂਪਾਂ ਲਈ ਭੇਜੀਆਂ ਦਵਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।