06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਵਲੋਂ ਮਮਦੋਟ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਅਜੀਤ ਡੈਸਕ 01-09-2025
ਮਮਦੋਟ, 31 ਅਗਸਤ (ਸੁਖਦੇਵ ਸਿੰਘ ਸੰਗਮ)-ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਸਾਬਕਾ ਸਾਂਸਦ ਤੇ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਾਬਕਾ ਹਲਕਾ ਵਿਧਾਇਕ ਫਿਰੋਜ਼ਪੁਰ ਦਿਹਾਤੀ ਜੋਗਿੰਦਰ ਸਿੰਘ ਜਿੰਦੂ ਤੇ ਸਮੁੱਚੀ ਅਕਾਲੀ ਲੀਡਰਸ਼ਿਪ ਨੂੰ ਨਾਲ ਲੈ ਕੇ ਮਮਦੋਟ ਬਲਾਕ ਦੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕੀਤਾ ਤੇ ਪੀੜਤ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ | ਇਸ ਮੌਕੇ ਉਨ੍ਹਾਂ ਨੇ ਪਿੰਡ ਦੋਨਾਂ ਤੇਲੂ ਮੱਲ ਤੇ ਮੱਬੋ ਕੇ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਦੇ ਪਸ਼ੂਆਂ ਲਈ 6 ਸੌਂ ਗੱਠਾਂ ਚਾਰਾ, ਡੀਜ਼ਲ ਤੇ ਪੀਣ ਵਾਲੇ ਪਾਣੀ ਦੇ 500 ਡੱਬੇ ਪ੍ਰਭਾਵਿਤ ਲੋਕਾਂ ਨੂੰ ਆਪਣੇ ਕੋਲੋਂ ਦਿੱਤੇ | ਆਪਣੇ ਦੌਰੇ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਵਿਚ ਪੂਰੀ ਤਰ੍ਹਾਂ ਅਸਫ਼ਲ ਸਾਬਤ ਹੋਈ ਹੈ | ਉਨ੍ਹਾਂ ਕਿਹਾ ਕਿ ਅੱਜ ਕਿਸਾਨਾਂ ਦੀ ਹਜ਼ਾਰਾਂ ਏਕੜ ਜ਼ਮੀਨ ਵਿਚ ਖੜੀਆਂ ਝੋਨੇ ਤੇ ਸਬਜ਼ੀ ਦੀਆਂ ਫ਼ਸਲਾਂ ਸਰਕਾਰ ਦੀ ਨਾਲਾਇਕੀ ਕਾਰਨ ਪਾਣੀ ਦੀ ਮਾਰ ਹੇਠ ਆ ਕੇ ਬਰਬਾਦ ਹੋ ਗਈਆਂ ਹਨ | ਜੇਕਰ ਸਰਕਾਰ ਨੇ ਹੜ੍ਹਾਂ ਦੇ ਹਲਾਤਾਂ ਨਾਲ ਨਿਪਟਣ ਲਈ ਅਗਾਊਾ ਪ੍ਰਬੰਧ ਕੀਤੇ ਹੁੰਦੇ ਤਾਂ ਐਨੇ ਵੱਡੇ ਪੱਧਰ 'ਤੇ ਲੋਕਾਂ ਦਾ ਉਜਾੜਾ ਤੇ ਫ਼ਸਲਾਂ ਦਾ ਖ਼ਰਾਬਾ ਨਹੀਂ ਹੋਣਾ ਸੀ | ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹੜ੍ਹਾਂ ਦੀ ਮਾਰ ਝੱਲ ਰਹੇ ਇਲਾਕਿਆਂ ਵਿਚਲੇ ਪੰਜਾਬ ਦੇ ਲੱਖਾਂ ਪਰਿਵਾਰ ਆਪਣੇ ਘਰੋਂ ਬੇਘਰ ਹੋਏ ਹਨ ਜਿਨ੍ਹਾਂ ਦੇ ਗੁਜ਼ਰ ਬਸਰ ਲਈ ਸਰਕਾਰ ਵਲੋਂ ਢੁਕਵੇਂ ਕਦਮ ਨਹੀਂ ਉਠਾਏ ਗਏ ਤੇ ਰਾਹਤ ਕੈਂਪਾਂ ਵਿਚ ਰਹਿ ਰਹੇ ਲੋਕ ਭੁੱਖੇ ਢਿੱਡ ਰਹਿਣ ਨੂੰ ਮਜਬੂਰ ਹਨ | ਇਸ ਮੌਕੇ ਸਰਹੱਦੀ ਖੇਤਰ ਦੇ ਲੋਕਾਂ ਨੇ ਸਰਕਾਰ ਵਲੋਂ ਜ਼ਮੀਨਾਂ ਦੀਆਂ ਸਾਲ 2007 ਦੌਰਾਨ ਤੋੜੀਆਂ ਗਈਆਂ ਗਿਰਦਾਵਰੀਆਂ ਮੁੜ ਬਹਾਲ ਕਰਨ ਦੀ ਮੰਗ ਕੀਤੀ ਤਾਂ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਬਿਨ੍ਹਾਂ ਸ਼ਰਤ ਇਹ ਜ਼ਮੀਨਾਂ ਪੱਕੀਆਂ ਕੀਤੀਆਂ ਜਾਣਗੀਆਂ ਤੇ ਖ਼ਰਾਬੇ ਦੀ ਸੂਰਤ ਵਿਚ ਮੁਆਵਜ਼ਾ ਵੀ ਦਿੱਤਾ ਜਾਵੇਗਾ | ਇਸ ਮੌਕੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ, ਯੂਥ ਅਕਾਲੀ ਆਗੂ ਸੁਰਿੰਦਰ ਸਿੰਘ ਬੱਬੂ, ਸਾਬਕਾ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਟਿੱਬੀ, ਕੌਮੀ ਸਲਾਹਕਾਰ ਜੋਗਾ ਸਿੰਘ ਮੁਰਕ ਵਾਲਾ, ਸ਼੍ਰੋਮਣੀ ਕਮੇਟੀ ਮੈਂਬਰ ਪ੍ਰੀਤਮ ਸਿੰਘ ਮਲਸੀਆਂ, ਸਰਪੰਚ ਬਚਿੱਤਰ ਸਿੰਘ ਕੜਮਾਂ, ਸਰਕਲ ਪ੍ਰਧਾਨ ਜੱਜਬੀਰ ਸਿੰਘ ਮੁਰਕਵਾਲਾ, ਮਨਪ੍ਰੀਤ ਸਿੰਘ ਸਿੱਧੂ, ਇੰਦਰਜੀਤ ਸਿੰਘ ਟਿੱਬੀ, ਬਲਵਿੰਦਰ ਸਿੰਘ ਕਿਸਾਨ ਆਗੂ, ਮਨਪ੍ਰੀਤ ਸਿੰਘ ਮਮਦੋਟ, ਬਲਜੀਤ ਸਿੰਘ ਸਿੱਧੂ, ਸਾਰਜ ਸਿੰਘ ਸਰਕਲ ਪ੍ਰਧਾਨ, ਓਾਕਾਰ ਸਿੰਘ ਮੁਰਕ ਵਾਲਾ, ਅਵਤਾਰ ਸਿੰਘ ਲੋਧਰਾਂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਜ਼ਾਮਨੀ ਸਾਹਿਬ ਤੇ ਕਰਮਚਾਰੀ ਮੌਜੂਦ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਪਿੰਡ ਕੋਹਾਲਾ ਵਿਖੇ ਇਕਾਈ ਦਾ ਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।