ਜ਼ੀਰਾ, 31 ਅਗਸਤ (ਪ੍ਰਤਾਪ ਸਿੰਘ ਹੀਰਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ 'ਤੇ ਜ਼ੀਰਾ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਜ਼ੀਰਾ ਦੇ ਗੁਰਦੁਆਰਾ ਗੁਰੂ ਨਾਨਕ ਨਿਵਾਸ ਝੱਤਰਾ ਰੋਡ ਸ਼ੁਰੂ ਹੋ ਕੇ ਮਾਡਲ ਟਾਊਨ ਤੇ ਵੱਖ-ਵੱਖ ਬਾਜ਼ਾਰਾਂ 'ਚੋਂ ਹੁੰਦਾ ਹੋਇਆ ਗੁਰਦੁਆਰਾ ਪਿੱਪਲ ਸਾਹਿਬ ਵਿਖੇ ਸਮਾਪਤ ਹੋਇਆ | ਇਸ ਦੌਰਾਨ ਰਸਤੇ 'ਚ ਨਗਰ ਕੀਰਤਨ ਨਾਲ ਚੱਲ ਰਹੀਆਂ ਸੰਗਤਾਂ ਲਈ ਚਾਹ, ਪਕੌੜਿਆਂ ਦੇ ਲੰਗਰ ਲਗਾਏ ਗਏ | ਨਗਰ ਕੀਰਤਨ ਦੀ ਅਗਵਾਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੇ ਕੀਤੀ | ਸੰਗਤਾਂ ਵਲੋਂ ਅੱਗੇ ਚੱਲ ਰਹੇ ਪੰਜ ਪਿਆਰਿਆਂ ਤੇ ਗੁਰੂ ਸਾਹਿਬ ਦੀ ਪਾਲਕੀ ਉੱਤੇ ਫੁੱਲਾਂ ਦੀ ਵਰਖਾ ਕੀਤੀ ਗਈ | ਇਸ ਮੌਕੇ ਸੰਗਤਾਂ ਵਿਚ ਕਮੇਟੀ ਪ੍ਰਧਾਨ ਕੈਪਟਨ ਗਿਆਨ ਸਿੰਘ, ਜੁਗਰਾਜ ਸਿੰਘ, ਅਮਰੀਕ ਸਿੰਘ ਵਿਰਕ, ਨਿਸ਼ਾਨ ਸਿੰਘ, ਸਤਪਾਲ ਸਿੰਘ, ਬਾਬਾ ਬਲਵੀਰ ਸਿੰਘ ਗ੍ਰੰਥੀ, ਪਰਮਜੀਤ ਸਿੰਘ ਪ੍ਰਧਾਨ, ਬਲਵੰਤ ਸਿੰਘ, ਅਵਤਾਰ ਸਿੰਘ, ਦਿਲਬਾਗ ਸਿੰਘ, ਸੁਰਿੰਦਰ ਸਿੰਘ, ਬਾਬਾ ਬਲਵਿੰਦਰ ਸਿੰਘ ਆਦਿ ਸੰਗਤਾਂ ਹਾਜ਼ਰ ਸਨ |