28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਗੁਰੂਹਰਸਹਾਏ ਦੀ ਹੋਈ ਮੀਟਿੰਗ

ਅਜੀਤ ਡੈਸਕ 02-09-2025
ਗੁਰੂਹਰਸਹਾਏ, 1 ਸਤੰਬਰ (ਹਰਚਰਨ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਪੰਜਾਬ ਲੱਖੋਵਾਲ ਬਲਾਕ ਗੁਰੂਹਰਸਹਾਏ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਰਬਸੰਮਤੀ ਨਾਲ ਮਤੇ ਪਾਸ ਕੀਤੇ ਗਏ | ਇਸ ਦੌਰਾਨ ਕਿਸਾਨ ਆਗੂਆਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਕਿ ਦਰਿਆਵਾਂ 'ਚ ਆਏ ਹੜ੍ਹਾਂ ਕਾਰਨ ਪਾਣੀ ਦੀ ਮਾਰ ਹੇਠ ਆਏ ਪੰਜਾਬ 'ਚ ਜੋ ਫ਼ਸਲ ਦਾ ਖ਼ਰਾਬਾ ਹੋਇਆ ਹੈ, ਉਸ ਦਾ ਮੁਆਵਜ਼ਾ ਵੱਧ ਤੋਂ ਵੱਧ ਦਿੱਤਾ ਜਾਵੇ | ਇਸ ਤੋਂ ਇਲਾਵਾ ਜਿਹੜੇ ਮਕਾਨਾਂ ਦਾ ਨੁਕਸਾਨ ਹੋਇਆ ਹੈ, ਉਸ ਸਬੰਧੀ ਸਰਵੇ ਕਰਵਾ ਕੇ ਵੱਧ ਤੋਂ ਵੱਧ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਪ੍ਰਭਾਵਿਤ ਲੋਕਾਂ ਦੀ ਮਦਦ ਹੋ ਸਕੇ | ਇਸ ਮੌਕੇ ਗੁਰਬਚਨ ਸਿੰਘ ਜਨਰਲ ਸਕੱਤਰ, ਅਨੋਖ ਸਿੰਘ, ਗੁਰਵਿੰਦਰ ਸਿੰਘ, ਸੁਖਵੀਰ ਸਿੰਘ, ਕੇਵਲ ਕੁਮਾਰ, ਰਾਜਿੰਦਰ ਸਿੰਘ, ਪ੍ਰਤਾਪ ਸਿੰਘ, ਸੁਖਦੇਵ ਸਿੰਘ, ਸਤਪਾਲ ਸਿੰਘ, ਅਮਰਜੀਤ ਸਿੰਘ, ਸ਼ਮਸ਼ੇਰ ਸਿੰਘ ਸੋਢੀ, ਕੁਲਬੀਰ ਸਿੰਘ, ਰਣਜੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਰਹੱਦੀ ਖੇਤਰ ਦੇ ਪਿੰਡਾਂ 'ਚ ਚੇਅਰਮੈਨ ਡਾ. ਥਿੰਦ ਤੇ ਸਾਥੀਆਂ ਨੇ ਵੰਡੀ ਰਾਹਤ ਸਮੱਗਰੀ ਅਗਲੀ ਖ਼ਬਰ ਕੇਂਦਰ ਤੇ ਪੰਜਾਬ ਸਰਕਾਰਾਂ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਲਈ ਗੰਭੀਰਤਾ ਦਿਖਾਉਣ-ਡਾਇ: ਹੰਬੜਾਂ/ਪੁੜੈਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।