28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦਿਨ-ਰਾਤ ਇਕ ਕਰ ਰਹੇ ਹਨ ਸ਼ਮਿੰਦਰ ਸਿੰਘ ਖਿੰਡਾ

ਅਜੀਤ ਡੈਸਕ 02-09-2025
ਜ਼ੀਰਾ, 1 ਸਤੰਬਰ (ਰਜਨੀਸ਼ ਕਥੂਰੀਆ)- ਮੱਖੂ ਇਲਾਕੇ ਵਿਚ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਲਈ ਪੰਜਾਬ ਐਗਰੋ ਇੰਡਸਟਰੀਜ਼ ਦੇ ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ ਦਿਨ ਰਾਤ ਇਕ ਕਰਕੇ ਮਿਹਨਤ ਕਰ ਰਹੇ ਹਨ | ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਆਦੇਸ਼ਾਂ 'ਤੇ ਪਿਛਲੇ ਕੁੱਝ ਦਿਨਾਂ ਤੋਂ ਸ਼ਮਿੰਦਰ ਸਿੰਘ ਖਿੰਡਾ ਲਗਾਤਾਰ ਹੜ੍ਹ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰ ਰਹੇ ਹਨ ਅਤੇ ਪੀੜਤ ਕਿਸਾਨਾਂ ਤੇ ਮਜ਼ਦੂਰਾਂ ਦਾ ਦੁੱਖ ਦਰਦ ਸੁਣ ਕੇ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਪਸ਼ੂਆਂ ਲਈ ਅਚਾਰ, ਤੂੜੀ ਆਦਿ ਤੋਂ ਇਲਾਵਾ ਪੀੜਤ ਲੋਕਾਂ ਲਈ ਸੁੱਕਾ ਰਾਸ਼ਨ, ਪਾਣੀ, ਦਵਾਈਆਂ ਅਤੇ ਹੋਰ ਲੋੜੀਂਦੀ ਸਮਗਰੀ ਦਾ ਪ੍ਰਬੰਧ ਕਰ ਕੇ ਆਪਣੀ ਟੀਮ ਦੇ ਸਹਿਯੋਗ ਨਾਲ ਜ਼ਮੀਨੀ ਪੱਧਰ 'ਤੇ ਵਿਚਰ ਕੇ ਲੋਕਾਂ ਦਾ ਦੁੱਖ ਦਰਦ ਵੰਡਾ ਰਹੇ ਹਨ |

ਪਿਛਲੀ ਖ਼ਬਰ ਬੰਨ੍ਹਾਂ 'ਤੇ ਖੜ੍ਹ ਕੇ ਭਾਸ਼ਨ ਦੇਣ ਦੀ ਬਜਾਏ ਪੰਜਾਬ ਸਰਕਾਰ ਦੇ ਮੰਤਰੀ ਹੜ੍ਹ ਪੀੜਤਾਂ ਦੀ ਬਾਂਹ ਫੜਨ-ਭੁੱਲਰ ਅਗਲੀ ਖ਼ਬਰ ਇਲਾਕੇ ਦੀ ਸਭ ਤੋਂ ਵੱਡੀ ਫਿੱਡਾ ਡਰੇਨ ਦੇ ਕਲਾਲ ਬੂਟੀ ਤੇ ਘਾਹ-ਫੂਸ ਨਾਲ ਭਰੇ ਹੋਣ ਕਾਰਨ ਬਾਰਿਸ਼ਾਂ ਦੇ ਪਾਣੀ ਦਾ ਨਹੀਂ ਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।