05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਪੁਲਿਸ ਤੇ ਆਬਕਾਰੀ ਵਿਭਾਗ ਵਲੋਂ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ, 200 ਲੀਟਰ ਲਾਹਣ ਬਰਾਮਦ

ਅਜੀਤ ਡੈਸਕ 20-10-2025
ਫ਼ਿਰੋਜ਼ਪੁਰ, 19 ਅਕਤੂਬਰ (ਗੁਰਿੰਦਰ ਸਿੰਘ)- ਦੀਵਾਲੀ ਤੋਂ ਪਹਿਲਾਂ ਨਾਜਾਇਜ਼ ਸ਼ਰਾਬ ਕਸ਼ੀਦ ਕੇ ਵੇਚਣ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਫ਼ਿਰੋਜ਼ਪੁਰ ਪੁਲਿਸ ਅਤੇ ਆਬਕਾਰੀ ਵਿਭਾਗ ਵਲੋਂ ਬੀਤੀ ਦੇਰ ਸ਼ਾਮ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੇ ਸਾਂਝੇ ਅਪ੍ਰੇਸ਼ਨ ਦੌਰਾਨ 200 ਲੀਟਰ ਲਾਹਣ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਡੀ.ਐੱਸ.ਪੀ ਸਿਟੀ ਸੁਖਵਿੰਦਰ ਸਿੰਘ ਅਤੇ ਕਰ ਤੇ ਆਬਕਾਰੀ ਅਫ਼ਸਰ, ਰਜਨੀਸ਼ ਬਤਰਾ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸੁਖਵਿੰਦਰ ਸਿੰਘ ਪੁੱਤਰ ਜੰਗੀਰ ਸਿੰਘ, ਸੁਖਪ੍ਰੀਤ ਸਿੰਘ ਉਰਫ਼ ਸੁੱਖਾ ਪੁੱਤਰ ਦੀਵਾਨ ਸਿੰਘ ਅਮਰੀਕ ਸਿੰਘ ਪੁੱਤਰ ਗੁਰਮੇਜ ਸਿੰਘ ਆਤਮਾ ਸਿੰਘ ਉਰਫ਼ ਆਤੂ ਪੁੱਤਰ ਖਜਾ ਸਿੰਘ ਵਾਸੀਆਨ ਝੁੱਗੇ ਨਿਹੰਗਾਂ ਵਾਲੇ ਥਾਣਾ ਸਦਰ ਫ਼ਿਰੋਜਪੁਰ ਜੋ ਅਲਕੋਹਲ ਤੋਂ ਸ਼ਰਾਬ ਤਿਆਰ ਕਰਕੇ ਅੱਗੇ ਵੇਚਦੇ ਹਨ ਤੇ ਇਸ ਵਕਤ ਸਾਹਮਣੇ ਬਾਬੇ ਦੀ ਭੂਰੀ ਪੀਰ ਦੀ ਜਗ੍ਹਾ ਬਾਹਰ ਝੁੱਗੇ ਨਿਹੰਗਾਂ ਵਾਲੇ ਵਿਖੇ ਅਲਕੋਹਲ ਨਾਲ ਸ਼ਰਾਬ ਤਿਆਰ ਕਰ ਕੇ ਵੇਚ ਰਹੇ ਹਨ | ਜੇਕਰ ਹੁਣੇ ਰੇਡ ਕੀਤਾ ਜਾਵੇ ਤਾਂ ਕਾਬੂ ਆ ਸਕਦੇ ਹਨ | ਉਨ੍ਹਾਂ ਦੱਸਿਆ ਕਿ ਮਿਲੀ ਸੂਚਨਾ 'ਤੇ ਥਾਣਾ ਸਦਰ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਤੇ ਰਾਜਬੀਰ ਸਿੰਘ ਐਕਸਾਈਜ਼ ਇੰਸਪੈਕਟਰ ਫ਼ਿਰੋਜ਼ਪੁਰ ਸਮੇਤ ਸਾਥੀਆਂ ਦੇ ਮੌਕੇ 'ਤੇ ਰੇਡ ਕੀਤੀ ਤਾਂ ਉਕਤ ਦੋਸ਼ੀ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਏ | ਜਦੋਂ ਕਿ ਮੌਕੇ ਤੋਂ 200 ਲੀਟਰ ਅਲਕੋਹਲ ਬਰਾਮਦ ਕੀਤਾ ਗਿਆ | ਡੀ.ਐੱਸ.ਪੀ. ਨੇ ਦੱਸਿਆ ਕਿ ਉਕਤ ਮਾਮਲੇ ਸੰਬੰਧੀ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਸੁਖਵਿੰਦਰ ਸਿੰਘ ਪੁੱਤਰ ਜੰਗੀਰ ਸਿੰਘ, ਸੁਖਪ੍ਰੀਤ ਸਿੰਘ ਉਰਫ਼ ਸੁੱਖਾ ਪੁੱਤਰ ਦੀਵਾਨ ਸਿੰਘ, ਅਮਰੀਕ ਸਿੰਘ ਪੁੱਤਰ ਗੁਰਮੇਜ ਸਿੰਘ ਤੇ ਆਤਮਾ ਸਿੰਘ ਉਰਫ਼ ਆਤੂ ਪੁੱਤਰ ਖਜਾ ਸਿੰਘ ਵਾਸੀਆਨ ਝੁੱਗੇ ਨਿਹੰਗਾਂ ਵਾਲੇ ਥਾਣਾ ਸਦਰ ਫ਼ਿਰੋਜਪੁਰ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ |
ਪਿਛਲੀ ਖ਼ਬਰ ਕੌਮਾਂਤਰੀ ਸਰਹੱਦ ਨੇੜਿਓਾ ਬੀ. ਐੱਸ. ਐੱਫ. ਨੂੰ ਮਿਲਿਆ ਡਰੋਨ <br/> ਅਗਲੀ ਖ਼ਬਰ ਵਿਧਾਇਕ ਫੌਜਾ ਸਿੰਘ ਸਰਾਰੀ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ 1 ਕਰੋੜ 6 ਲੱਖ ਰੁਪਏ ਮੁਆਵਜ਼ੇ ਦੀ ਰਾਸ਼ੀ ਦੇ ਪ੍ਰਵਾਨਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।