07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਬਲਾਕ ਫ਼ਿਰੋਜ਼ਪੁਰ-2 ਦੀਆਂ ਸਕੂਲ ਖੇਡਾਂ ਸ਼ਾਨੋ-ਸ਼ੌਕਤ ਨਾਲ ਹੋਈਆਂ ਸਮਾਪਤ <br/>

ਬਲਾਕ ਫ਼ਿਰੋਜ਼ਪੁਰ-2 ਦੀਆਂ ਖੇਡਾਂ ਵਿਚ ਭਾਗ ਲੈਣ ਵਾਲੇ ਬੱਚਿਆਂ ਨਾਲ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕੋਮਲ ਅਰੋੜਾ | ਨਾਲ ਬੀ.ਪੀ.ਈ.ਓ. ਰਾਜਨ ਨਰੂਲਾ ਤੇ ਹੋਰ | ਅਜੀਤ ਤਸਵੀਰ <br/> 20-10-2025
ਫ਼ਿਰੋਜ਼ਪੁਰ, 19 ਅਕਤੂਬਰ (ਗੁਰਿੰਦਰ ਸਿੰਘ)- ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸੀ.) ਸੁਨੀਤਾ ਰਾਣੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸੀ.) ਕੋਮਲ ਅਰੋੜਾ ਰਹਿਨੁਮਾਈ ਹੇਠ, ਜ਼ਿਲ੍ਹਾ ਫ਼ਿਰੋਜ਼ਪੁਰ ਦੇ ਬਲਾਕ ਫ਼ਿਰੋਜ਼ਪੁਰ 2 ਦੀਆਂ ਤਿੰਨ ਰੋਜ਼ਾ ਖੇਡਾਂ ਸਰਕਾਰੀ ਪ੍ਰਾਇਮਰੀ ਸਕੂਲ ਸੋਢੇ ਵਾਲਾ ਵਿਖੇ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਈਆਂ | ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਰਾਜਨ ਨਰੂਲਾ ਦੀ ਅਗਵਾਈ ਹੇਠ ਕਰਵਾਈਆਂ ਖੇਡਾਂ ਦੇ ਸਮਾਪਤੀ ਸਮਾਰੋਹ 'ਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸੀ.) ਕੋਮਲ ਅਰੋੜਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਕੋਮਲ ਅਰੋੜਾ ਤੇ ਰਾਜਨ ਨਰੂਲਾ ਨੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਖੇਡ ਟੂਰਨਾਮੈਂਟ ਕਰਵਾਉਣ ਨਾਲ ਬਲਾਕ ਤੋਂ ਜ਼ਿਲ੍ਹਾ ਤੇ ਜ਼ਿਲ੍ਹੇ ਤੋਂ ਪੰਜਾਬ ਪੱਧਰ ਦੇ ਖਿਡਾਰੀ ਪੈਦਾ ਹੁੰਦੇ ਹਨ | ਉਨ੍ਹਾਂ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦੇ ਹੋਏ ਕਿਹਾ ਕਿ ਜੇਤੂ ਟੀਮਾਂ ਜਿੱਥੇ ਵਧਾਈ ਦੀਆਂ ਪਾਤਰ ਹਨ ਉੱਥੇ ਜੇਤੂਆਂ ਨਾਲ ਮੁਕਾਬਲਾ ਕਰਨ ਵਾਲੀਆਂ ਟੀਮਾਂ ਬਰਾਬਰ ਵਧਾਈ ਦੀਆਂ ਹੱਕਦਾਰ ਹਨ | ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇ ਸਭਿਆਚਾਰਕ ਗਤੀਵਿਧੀ ਦੀ ਪੇਸ਼ਕਾਰੀ ਵੀ ਕੀਤੀ | ਖੇਡਾਂ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਮਹਿੰਦਰ ਸਿੰਘ ਸ਼ੈਲੀ ਤੇ ਸਰਬਜੀਤ ਸਿੰਘ ਭਾਵੜਾ ਨੇ ਬਾਖ਼ੂਬੀ ਨਿਭਾਈ | ਇਸ ਮੌਕੇ ਇੰਚਾਰਜ ਬਲਾਕ ਖੇਡਾਂ ਕਵਲਬੀਰ ਸਿੰਘ, ਬੀ.ਐੱਸ.ਓ. ਅਤਰ ਸਿੰਘ ਗਿੱਲ, ਸੀ.ਐੱਚ.ਟੀ. ਪਰਮਿੰਦਰਜੀਤ ਕੌਰ, ਅੰਜੂ ਬਾਲਾ, ਨਤਾਸ਼ਾ ਚੌਧਰੀ, ਰਾਧਿਕਾ, ਸਕੂਲ ਮੁਖੀ ਸੋਢੇ ਗੁਰਮੀਤ ਸਿੰਘ, ਮਹਿੰਦਰ ਸਿੰਘ ਸ਼ੈਲੀ, ਹਰਜੀਤ ਸਿੰਘ ਸਿੱਧੂ, ਤਰਸੇਮ ਸਿੰਘ, ਜਗਜੀਤ ਸਿੰਘ, ਨਿਰਮਲ ਸਿੰਘ, ਜਗਦੀਪ ਘਈ, ਬਲਕਾਰ ਸਿੰਘ ਗਿੱਲ, ਸੰਜੇ ਚੌਧਰੀ, ਰਾਜੇਸ਼ ਮੱਕੜ, ਪਰਮਜੀਤ ਸਿੰਘ, ਅਮਿਤ ਸੋਨੀ, ਜਸਪ੍ਰੀਤ ਪੁਰੀ, ਅਮਰੀਕ ਸਿੰਘ, ਮਨਦੀਪ ਸਿੰਘ, ਸੰਦੀਪ ਕੌਰ, ਨਿਸ਼ਾ ਕੰਬੋਜ, ਸਮਨਦੀਪ ਕੌਰ, ਸੁਖਦੇਵ ਸਿੰਘ, ਪ੍ਰਗਟ ਸਿੰਘ ਗਿੱਲ, ਤਰਸੇਮ ਲਾਲ, ਜਸਬੀਰ ਸਿੰਘ, ਬਲਜਿੰਦਰ ਸਿੰਘ ਇੰਟਰਨੈਸ਼ਨਲ ਖਿਡਾਰੀ ਪ੍ਰਗਟ ਸਿੰਘ ਗਿੱਲ, ਸਰਪੰਚ ਮੰਗਲ ਤੇ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਲਈ ਲਿਖਤੀ ਤੇ ਫਿਜ਼ੀਕਲ ਦੀ ਮੁਫ਼ਤ ਟਰੇਨਿੰਗ ਸੰਬੰਧੀ ਕੈਂਪ ਸ਼ੁਰੂ ਅਗਲੀ ਖ਼ਬਰ ਵਿਧਾਇਕ ਨਰੇਸ਼ ਕਟਾਰੀਆ ਵਲੋਂ ਹੜ੍ਹਾਂ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਦੇ ਚੈੱਕ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।