08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਨਿਊ ਪੈਰਾਡਾਈਜ਼ ਸਕੂਲ ਦੇ ਵਿਦਿਆਰਥੀਆਂ ਨੇ ਮਨਾਇਆ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ

ਅਜੀਤ ਡੈਸਕ 20-10-2025
ਜ਼ੀਰਾ, 19 ਅਕਤੂਬਰ (ਪ੍ਰਤਾਪ ਸਿੰਘ ਹੀਰਾ)-ਮੱਖੂ ਰੋਡ ਜ਼ੀਰਾ ਵਿਖੇ ਸਥਿਤ ਨਿਊ ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਵਿਦਿਆਰਥੀਆਂ ਵਲੋਂ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਹੈ | ਇਸ ਦੌਰਾਨ ਵਿਦਿਆਰਥੀਆਂ ਵਲੋਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਜਿਸ ਵਿਚ ਨਰਸਰੀ ਤੋਂ ਤੀਸਰੀ ਕਲਾਸ ਦੇ ਵਿਦਿਆਰਥੀਆਂ ਨੇ ਦੀਵੇ ਤੇ ਕੈਂਡਲ ਸਜਾਵਟ ਦੇ ਮੁਕਾਬਲੇ, ਚੌਥੇ ਤੋਂ ਛੇਵੀਂ ਕਲਾਸ ਦੇ ਵਿਦਿਆਰਥੀਆਂ ਵਿਚ ਕਾਰਡ ਬਣਾਉਣ ਤੇ ਵੇਸਟ ਮੈਟੀਰੀਅਲ ਤੋਂ ਸਜਾਵਟ ਦਾ ਸਮਾਨ ਬਣਾਉਂਦੇ ਦੇ ਮੁਕਾਬਲੇ, ਸੱਤਵੀਂ ਦੇ ਅੱਠਵੀਂ ਲਈ ਕਰਾਫ਼ਟ ਵਰਕ ਅਤੇ ਥਾਲ਼ੀ ਸਜਾਵਟ ਮੁਕਾਬਲੇ, ਨੌਵੀਂ ਤੋਂ ਬਾਰ੍ਹਵੀਂ ਕਲਾਸ ਵਿਦਿਆਰਥੀਆਂ ਵਿਚ ਰੰਗੋਲੀ ਅਤੇ ਥਾਲ਼ੀ ਸਜਾਵਟ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਕਲਾਸ ਕਮਰਿਆਂ ਦੀ ਸਜਾਵਟ ਕੀਤੀ ਅਤੇ ਮਠਿਆਈਆਂ ਦਾ ਆਦਾਨ ਪ੍ਰਦਾਨ ਕੀਤਾ | ਇਸ ਮੌਕੇ ਸਕੂਲ ਚੇਅਰਮੈਨ ਲਖਵਿੰਦਰ ਸਿੰਘ ਢਿੱਲੋਂ, ਐਮ.ਡੀ. ਮੈਡਮ ਜਸਪ੍ਰੀਤ ਕੌਰ ਅਤੇ ਸਕੂਲ ਮੁਖੀ ਸਤਿੰਦਰ ਸਿੰਘ ਵਲੋਂ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਤੇ ਦੀਵਾਲੀ ਦੇ ਇਤਿਹਾਸਿਕ ਪਿਛੋਕੜ ਬਾਰੇ ਦੱਸਿਆ ਗਿਆ ਤੇ ਪਟਾਕੇ ਨਾ ਚਲਾ ਕੇ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਤ ਕੀਤਾ ਗਿਆ | ਇਸ ਦੌਰਾਨ ਸਕੂਲ ਮੈਨੇਜਮੈਂਟ ਵਲੋਂ ਸਮੂਹ ਅਧਿਆਪਕਾਂ ਤੇ ਬਾਕੀ ਕਰਮਚਾਰੀਆਂ ਨੂੰ ਦੀਵਾਲੀ ਦੇ ਤੋਹਫ਼ੇ ਦੇ ਕੇ ਖੁਸ਼ਹਾਲ ਦੀਵਾਲੀ ਦੀ ਕਾਮਨਾ ਕੀਤੀ | ਇਸ ਮੌਕੇ ਸਕੂਲ ਸਟਾਫ਼ ਵਿਚ ਹਰਮਨਦੀਪ ਸਿੰਘ, ਨਵਜੋਤ ਕੌਰ, ਕਮਲਜੀਤ ਕੌਰ, ਹਰਪ੍ਰੀਤ ਕੌਰ, ਪਵਨਦੀਪ ਕੌਰ, ਅਰੁਣ ਬਾਲਾ, ਜਗਜੀਤ ਸਿੰਘ, ਸਾਹਿਲ ਅਰੋੜਾ, ਹਰਜੀਤ ਪਾਲ ਕੌਰ, ਨਰਿੰਦਰ ਕੌਰ, ਪਰਮਿੰਦਰ ਕੌਰ, ਹਰਨੂਰ ਕੌਰ, ਮੈਡਮ ਖ਼ੁਸ਼ਦੀਪ ਕੌਰ, ਗੁਰਪ੍ਰੀਤ ਕੌਰ, ਮੈਡਮ ਜੋਤੀ, ਮੈਡਮ ਪੂਜਾ ਅਤੇ ਜਸਵਿੰਦਰ ਕੌਰ ਹਾਜ਼ਰ ਸਨ |
ਪਿਛਲੀ ਖ਼ਬਰ ਸੱਟਾਂ ਮਾਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਪ੍ਰਾਇਮਰੀ ਸਕੂਲੀ ਬਲਾਕ ਪੱਧਰੀ ਖੇਡਾਂ ਹੋਈਆਂ ਸਮਾਪਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।