21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਆਮ ਆਦਮੀ ਕਲੀਨਿਕਾਂ ਦੀ ਉਸਾਰੀ ਲਈ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਜ਼ਿਲ੍ਹੇ 'ਚ ਸਿਹਤ ਸਹੂਲਤਾਂ ਦੇ ਵਾਧੇ ਵੱਲ ਇਕ ਹੋਰ ਕਦਮ-ਏ. ਡੀ. ਸੀ.

ਜ਼ਿਲ੍ਹਾ ਮੈਜਿਸਟਰੇਟ ਦਫਤਰ ਵਿਖੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਦੇ ਹੋਏ ਏ. ਡੀ. ਸੀ. ਅਮਿਤ ਸਰੀਨ | ਅਜੀਤ ਤਸਵੀਰ <br/> 04-11-2025
ਫ਼ਿਰੋਜ਼ਪੁਰ, 3 ਨਵੰਬਰ(ਸੁਖਵਿੰਦਰ ਸਿੰਘ)-ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿੱਤ ਸਰੀਨ ਦੀ ਅਗਵਾਈ ਹੇਠ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਮਨਜ਼ੂਰ ਹੋਏ ਤਿੰਨ ਨਵੇਂ ਆਯੂਸ਼ਮਾਨ ਅਰੋਗਿਆ ਕੇਂਦਰ/ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਸਬੰਧੀ ਵਿਸਤਿ੍ਤ ਵਿਚਾਰ-ਵਟਾਂਦਰਾ ਕੀਤਾ ਗਿਆ | ਪੰਜਾਬ ਸਰਕਾਰ ਵੱਲੋਂ ਫਿਰੋਜ਼ਪੁਰ ਸ਼ਹਿਰ ਵਿੱਚ ਦੋ ਨਵੇਂ ਆਯੂਸ਼ਮਾਨ ਅਰੋਗਿਆ ਕੇਂਦਰ/ਆਮ ਆਦਮੀ ਕਲੀਨਿਕਾਂ ਇਕ ਸੋਕੜ ਨਹਿਰ ਨੇੜੇ ਅਤੇ ਦੂਜਾ ਮੱਲਵਾਲ ਰੋਡ ਵਿਖੇ ਸਥਿਤ ਮਾਰਕਫੈੱਡ ਦਫ਼ਤਰ ਦੇ ਨੇੜੇ ਸਥਾਪਿਤ ਕਰਨ ਲਈ ਮਨਜ਼ੂਰੀ ਦਿੱਤੀ ਗਈ ਹੈ | ਜਦਕਿ ਤੀਜਾ ਕੇਂਦਰ ਸੈਂਟਰਲ ਜੇਲ੍ਹ ਫ਼ਿਰੋਜ਼ਪੁਰ ਵਿਖੇ ਬਣਾਇਆ ਜਾਵੇਗਾ | ਇਨ੍ਹਾਂ ਕੇਂਦਰਾਂ ਦੀ ਉਸਾਰੀ ਲਈ ਲੋੜੀਂਦਾ ਬਜਟ ਮਨਜ਼ੂਰ ਕਰ ਲਿਆ ਗਿਆ ਹੈ ਅਤੇ ਉਸਾਰੀ ਦਾ ਕੰਮ ਜਲਦੀ ਸ਼ੁਰੂ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ | ਵਧੀਕ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸੰਬੰਧਿਤ ਅਧਿਕਾਰੀਆਂ ਨੂੰ ਉਸਾਰੀ ਦੇ ਕੰਮ ਨੂੰ ਜਲਦ ਪੂਰਾ ਕਰਨ 'ਤੇ ਕਲੀਨਿਕਾਂ ਦੇ ਸੰਚਾਲਨ ਲਈ ਲੋੜੀਂਦੀਆਂ ਤਿਆਰੀਆਂ ਕਰਨ ਲਈ ਹਦਾਇਤ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤਾ ਗਿਆ | ਇਹ ਸਿਹਤ ਮਿਸ਼ਨ ਸਫਲ ਸਾਬਤ ਹੋ ਰਿਹਾ ਹੈ, ਕਿਉਂਕਿ ਅੱਜ ਹਜ਼ਾਰਾਂ ਲੋਕ ਆਮ ਆਦਮੀ ਕਲੀਨਿਕਾਂ ਰਾਹੀਂ ਸੁਚੱਜੀਆਂ ਸਿਹਤ ਸਹੂਲਤਾਂ ਦਾ ਲਾਭ ਲੈ ਰਹੇ ਹਨ | ਇਸ ਵੇਲੇ ਜ਼ਿਲ੍ਹੇ ਵਿਚ 28 ਆਯੂਸ਼ਮਾਨ ਅਰੋਗਿਆ ਕੇਂਦਰ/ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ ਤੇ ਪੰਜਾਬ ਸਰਕਾਰ ਵਲੋਂ ਇਨ੍ਹਾਂ ਕੇਂਦਰਾਂ ਵਿਚ ਗਰਭਵਤੀ ਮਹਿਲਾਵਾਂ ਦੇ ਏ.ਐਨ.ਸੀ ਚੈੱਕਅਪ, ਬੱਚਿਆਂ ਦੇ ਟੀਕਾਕਰਨ ਅਤੇ ਰੇਬੀਜ਼ ਤੋਂ ਬਚਾਅ ਲਈ ਐਂਟੀ-ਰੇਬੀਜ਼ ਵੈਕਸੀਨ ਦੀ ਸਹੂਲਤ ਵੀ ਉਪਲਬਧ ਕਰਾਈ ਜਾ ਰਹੀ ਹੈ | ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਨਵੇਂ ਕਲੀਨਿਕਾਂ ਵਿਚ ਡਾਕਟਰਾਂ ਅਤੇ ਹੋਰ ਸਟਾਫ਼ ਦੀ ਨਿਯੁਕਤੀ ਸਮੇਂ-ਸਿਰ ਕੀਤੀ ਜਾਵੇ, ਤਾਂ ਜੋ ਇਹ ਕੇਂਦਰ ਜਲਦ ਤੋਂ ਜਲਦ ਲੋਕਾਂ ਲਈ ਖੋਲ੍ਹੇ ਜਾ ਸਕਣ | ਇਸ ਮੌਕੇ ਡਾ. ਸੁਸ਼ਮਾ ਠੱਕਰ ਸਹਾਇਕ ਸਿਵਲ ਸਰਜਨ, ਡਾ. ਗੁਰਮੇਜ ਰਾਮ ਡਿਪਟੀ ਮੈਡੀਕਲ ਕਮਿਸ਼ਨਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਡਾ. ਸਤਿੰਦਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿ.) ਕੋਮਲ ਅਰੋੜਾ, ਅੰਕੁਸ਼ ਭੰਡਾਰੀ ਡਿਪਟੀ ਮਾਸ ਮੀਡੀਆ ਅਫ਼ਸਰ, ਹਰੀਸ਼ ਕਟਾਰੀਆ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ) ਸਮੇਤ ਸਮੂਹ ਐਸ.ਐਮ.ਓ.ਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਬਿਨਾਂ ਟਿਕਟ ਸਫ਼ਰ ਕਰਨ ਵਾਲੇ ਯਾਤਰੀਆਂ ਵਿਰੁੱਧ ਰੇਲ ਵਿਭਾਗ ਦੀ ਵੱਡੀ ਕਾਰਵਾਈ ਅਗਲੀ ਖ਼ਬਰ ਸਦਰ ਪੁਲਿਸ ਨੇ ਖੇਤਾਂ ਚੋਂ ਡਰੋਨ ਕੀਤਾ ਬਰਾਮਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।