20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਐਸ.ਡੀ.ਐਮ. ਗੁਰੂਹਰਸਹਾਏ ਵਲੋਂ ਪਰਾਲੀ ਦੇ ਮੁੱਦੇ ਨੂੰ ਲੈ ਕੇ ਵੱਖ-ਵੱਖ ਪਿੰਡਾਂ ਦਾ ਦੌਰਾ

ਅਜੀਤ ਡੈਸਕ 04-11-2025
ਗੁਰੂਹਰਸਹਾਏ, 3 ਨਵੰਬਰ (ਹਰਚਰਨ ਸਿੰਘ ਸੰਧੂ)-ਝੋਨੇ ਦੇ ਚੱਲ ਰਹੇ ਸੀਜ਼ਨ ਦੌਰਾਨ ਪਰਾਲੀ ਦੇ ਪ੍ਰਬੰਧਾਂ ਨੂੰ ਲੈ ਕੇ ਉਪ ਮੰਡਲ ਮਜਿਸਟਰੇਟ ਹਰਦੀਪ ਸਿੰਘ ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ ਲੋਕਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ | ਉਨ੍ਹਾਂ ਨਾਲ ਸਬ ਡਿਵੀਜ਼ਨ ਦੇ ਡੀ.ਐਸ.ਪੀ ਰਾਜਵੀਰ ਸਿੰਘ ਅਤੇ ਹੋਰ ਕਈ ਅਧਿਕਾਰੀ ਨਾਲ ਹਾਜ਼ਰ ਸਨ | ਐੱਸ.ਡੀ.ਐਮ ਗੁਰੂਹਰਸਹਾਏ ਦੇ ਨਾਲ ਲੱਗਦੀ ਬਸਤੀ ਕੱਲੇ ਵਾਲੀ, ਬਸਤੀ ਸਾਹਨ ਕੇ, ਪਿੰਡ ਗੋਬਿੰਦਗੜ੍ਹ, ਪਿੰਡ ਨਿੱਝਰ, ਬਾਘੂ ਵਾਲਾ, ਬਸਤੀ ਕੇਸਰ ਸਿੰਘ ਵਾਲੀ, ਨਿਧਾਨਾ ਆਦਿ ਪਿੰਡਾਂ ਦਾ ਦੌਰਾ ਕਰਦਿਆਂ ਖੇਤਾਂ ਅੰਦਰ ਜਾ ਕੇ ਕਿਸਾਨਾਂ ਨੂੰ ਮਿਲੇ, ਪਰਾਲੀ ਪ੍ਰਬੰਧਨ ਨੂੰ ਲੈ ਕੇ ਗੱਲਬਾਤ ਕੀਤੀ ਅਤੇ ਕਿਸਾਨਾਂ ਨੂੰ ਦੱਸਿਆ ਕਿ ਖੇਤੀਬਾੜੀ ਮਸ਼ੀਨਰੀ ਨਾਲ ਪਰਾਲੀ ਨੂੰ ਖੇਤ ਵਿਚ ਹੀ ਦਬਾਇਆ ਜਾਵੇ | ਜਿਸ ਨਾਲ ਜਿੱਥੇ ਵਾਤਾਵਰਨ ਸਾਫ਼ ਹੁੰਦਾ ਹੈ ਉੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰਹਿੰਦੀ ਹੈ | ਇਸ ਮੌਕੇ 'ਤੇ ਕਿਸਾਨਾਂ ਨੇ ਪੂਰਾ ਸਾਥ ਦੇਣ ਅਤੇ ਪਰਾਲੀ ਨਾ ਸਾੜਨ ਦਾ ਵਾਅਦਾ ਕੀਤਾ |
ਪਿਛਲੀ ਖ਼ਬਰ ਐੱਚ. ਕੇ. ਐਲ. ਹਸਪਤਾਲ 'ਚ 5 ਦਿਨਾ ਮੁਫ਼ਤ ਹੱਡੀਆਂ ਅਤੇ ਜੋੜਾਂ ਦਾ ਚੈੱਕਅਪ ਕੈਂਪ ਸ਼ੁਰੂ <br/> ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।