20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਵਸ ਮੌਕੇ ਜੈਨੇਸਿਸ ਡੈਂਟਲ ਹਸਪਤਾਲ ਵਲੋਂ ਕੈਂਪ ਲਗਾਇਆ <br/>

ਅਜੀਤ ਡੈਸਕ 04-11-2025
ਫ਼ਿਰੋਜ਼ਪੁਰ, 3 ਨਵੰਬਰ (ਗੁਰਿੰਦਰ ਸਿੰਘ)-ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਵਸ 'ਤੇ ਜੈਨੇਸਿਸ ਡੈਂਟਲ ਹਸਪਤਾਲ, ਫ਼ਿਰੋਜ਼ਪੁਰ ਵਲੋਂ ਗੁਰਦੁਆਰਾ ਜ਼ਾਮਨੀ ਸਾਹਿਬ, ਬਾਜੀਦਪੁਰ ਵਿਖੇ ਮੁਫ਼ਤ ਦੰਦਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ ਜਿਸ ਵਿਚ ਡਾ. ਗਗਨ ਹਾਂਡਾ ਅਤੇ ਡਾ. ਰਾਹੁਲ ਯਾਦਵ ਨੇ ਸੇਵਾਵਾਂ ਪ੍ਰਦਾਨ ਕੀਤੀਆਂ | ਕੈਂਪ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਹਿੱਸਾ ਲਿਆ ਅਤੇ ਆਪਣੇ ਦੰਦਾਂ ਦੀ ਜਾਂਚ ਕਰਵਾਈ | ਡਾਕਟਰਾਂ ਨੇ ਮਰੀਜ਼ਾਂ ਨੂੰ ਦੰਦਾਂ ਦੀ ਸੰਭਾਲ ਅਤੇ ਸਿਹਤ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਜ਼ਰੂਰੀ ਇਲਾਜ ਬਾਰੇ ਸਲਾਹ ਵੀ ਦਿੱਤੀ | ਹਸਪਤਾਲ ਦੀ ਟੀਮ ਨੇ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਸਮਾਜ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ ਅਤੇ ਅਗਾਂਹ ਵੀ ਇਸ ਤਰ੍ਹਾਂ ਦੇ ਮੁਫ਼ਤ ਦੰਦਾਂ ਦੇ ਕੈਂਪ ਲਗਾਉਂਦੇ ਰਹਿਣਗੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਮਿਲ ਸਕੇ | ਇਸ ਮੌਕੇ ਕਾਲਜ ਦੇ ਪੀ.ਆਰ.ਓ. ਰਣਜੀਤ ਸਿੰਘ ਅਤੇ ਮਨਜੀਤ ਸਿੰਘ ਵਲੋਂ ਮਰੀਜ਼ਾਂ ਨੂੰ ਟੁੱਥਪੇਸਟ, ਟੁੱਥ ਬੁਰਸ਼ ਅਤੇ ਹੋਰ ਦਵਾਈਆਂ ਵੰਡੀਆਂ ਗਈਆਂ |

ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਵਿਚ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਗ੍ਰਾਮ ਨਿਆਲਿਆਂ ਦੇ ਵਿਰੋਧ ਵਿਚ ਫ਼ਿਰੋਜ਼ਪੁਰ ਦੇ ਵਕੀਲ ਅੱਜ ਹੜਤਾਲ 'ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।