20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਅਸਾਮ ਤੋਂ ਅਨੰਦਪੁਰ ਸਾਹਿਬ ਲਈ ਰਵਾਨਾ ਹੋਏ ਨਗਰ ਕੀਰਤਨ ਦਾ ਮੁੱਦਕੀ ਪਹੁੰਚਣ 'ਤੇ ਸੰਗਤਾਂ ਵਲੋਂ ਭਰਵਾਂ ਸਵਾਗਤ <br/>

ਅਜੀਤ ਡੈਸਕ 04-11-2025
ਮੁੱਦਕੀ, 3 ਨਵੰਬਰ (ਭੁਪਿੰਦਰ ਸਿੰਘ)-ਆਸਾਮ ਤੋਂ ਸ਼੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਏ ਨਗਰ ਕੀਰਤਨ ਦਾ ਅੱਜ ਮੁੱਦਕੀ ਵਿਖੇ ਪਹੁੰਚਣ 'ਤੇ ਗੁਰਦੁਆਰਾ ਨਾਨਕ ਨਗਰੀ ਦੇ ਪ੍ਰਬੰਧਕ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੀ ਕਮੇਟੀ ਵਲੋਂ ਅਤੇ ਇਲਾਕੇ ਦੀਆਂ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆ ਵਲੋਂ ਕੀਤੀ ਗਈ | ਨਗਰ ਕੀਰਤਨ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਇਹ ਨਗਰ ਕੀਰਤਨ 21 ਸਤੰਬਰ 2025 ਨੂੰ ਆਸਾਮ ਤੋਂ ਰਵਾਨਾ ਹੋਇਆ | ਜੋ ਪੰਜਾਬ ਦੇ ਹੋਰਨਾਂ ਪਿੰਡਾਂ-ਸ਼ਹਿਰਾਂ ਫ਼ਰੀਦਕੋਟ, ਟਹਿਣਾ, ਕਲੇਰ, ਚੰਦਬਾਜਾ, ਮੁੱਦਕੀ, ਤਲਵੰਡੀ ਭਾਈ ਆਦਿ ਰਾਹੀਂ ਹੁੰਦਾ ਹੋਇਆ 23 ਨਵੰਬਰ ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੇਗਾ | ਕਸਬਾ ਮੁੱਦਕੀ ਦੀਆਂ ਸੰਗਤਾਂ ਨੇ ਗੁਰੂ ਤੇਗ਼ ਬਹਾਦਰ ਸਾਹਿਬ ਦੀ ਸ਼ਹੀਦੀ ਨੂੰ ਸਮਰਪਿਤ ਇਸ ਨਗਰ ਕੀਰਤਨ ਦੇ ਦਰਸ਼ਨ ਦੀਦਾਰੇ ਕੀਤੇ ਅਤੇ ਗੁਰੂ ਸਾਹਿਬਾਨਾਂ ਦੇ ਸ਼ਾਸਤਰਾਂ ਦੇ ਦਰਸ਼ਨ ਕੀਤੇ |

ਪਿਛਲੀ ਖ਼ਬਰ ਇਕ-ਇਕ ਕਰਕੇ ਪੰਜਾਬ ਤੋਂ ਸਾਰੇ ਅਧਿਕਾਰ ਖੋਹ ਰਹੀ ਕੇਂਦਰ ਸਰਕਾਰ-ਮੋੜਾ ਸਿੰਘ ਅਨਜਾਨ <br/> ਅਗਲੀ ਖ਼ਬਰ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਵਿਚ ਧਾਰਮਿਕ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।