16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਹਵਾ ਪ੍ਰਦੂਸ਼ਣ ਦੇ ਮਾੜੇ ਪ੍ਰਭਾਵਾਂ ਤੋਂ ਬਚਾਅ ਲਈ ਸਿਹਤ ਵਿਭਾਗ ਵਲੋਂ ਸਲਾਹਕਾਰੀ ਜਾਰੀ

ਅਜੀਤ ਡੈਸਕ 06-11-2025
ਫ਼ਿਰੋਜ਼ਪੁਰ, 5 ਨਵੰਬਰ(ਰਾਕੇਸ਼ ਚਾਵਲਾ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਪ੍ਰਦੂਸ਼ਿਤ ਹਵਾ ਤੋਂ ਬਚਣ ਲਈ ਸਲਾਹਕਾਰੀ ਜਾਰੀ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ ਦੱਸਿਆ ਕਿ ਜਿਵੇਂ-ਜਿਵੇਂ ਮੌਸਮ ਠੰਢਾ ਹੁੰਦਾ ਹੈ, ਹਵਾ ਦੀ ਗੁਣਵੱਤਾ ਵਿਗੜਨੀ ਸ਼ੁਰੂ ਹੋ ਜਾਂਦੀ ਹੈ | ਪਰਾਲੀ ਸਾੜਨ ਕਰਕੇ ਸਥਿਤੀ ਹੋਰ ਵਿਗੜ ਜਾਂਦੀ ਹੈ | ਵਿਗੜਦੀ ਹਵਾ ਗੁਣਵੱਤਾ ਸੂਚਕ ਅੰਕ ਉਨ੍ਹਾਂ ਲੋਕਾਂ ਵਿਚ ਰੋਗ ਅਤੇ ਮੌਤ ਦੇ ਦਰ ਨੂੰ ਵਧਾਉਂਦਾ ਹੈ ਜੋ ਇਸ ਦੇ ਸੰਪਰਕ ਵਿਚ ਆਉਂਦੇ ਹਨ, ਖ਼ਾਸ ਕਰਕੇ ਕਮਜ਼ੋਰ ਜਿਵੇਂ ਕਿ ਬੱਚੇ, ਗਰਭਵਤੀ ਅÏਰਤਾਂ, ਬਜ਼ੁਰਗ, ਲੰਬੇ ਸਮੇਂ ਤੋਂ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ | ਉਨ੍ਹਾਂ ਦੱਸਿਆ ਕਿ ਹਵਾ ਪ੍ਰਦੂਸ਼ਣ ਦੇ ਜੋਖ਼ਮ ਨੂੰ ਘਟਾਇਆ ਜਾ ਸਕਦਾ ਹੈ, ਹਵਾ ਪ੍ਰਦੂਸ਼ਣ ਦੇ ਸੰਪਰਕ ਨੂੰ ਘੱਟ ਕਰਨ ਲਈ ਜ਼ਿਆਦਾ ਹਵਾ ਪ੍ਰਦੂਸ਼ਣ ਵਾਲੀਆਂ ਥਾਵਾਂ ਤੋਂ ਪਰਹੇਜ਼ ਕੀਤਾ ਜਾਵੇ | ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਤੇ ਨੇਹਾ ਭੰਡਾਰੀ ਨੇ ਕਿਹਾ ਕਿ ਦਿਨ ਲਈ ਆਪਣੀਆਂ ਬਾਹਰੀ ਗਤੀਵਿਧੀਆਂ ਦੀ ਯੋਜਨਾ ਬਣਾਉਣ ਤੋਂ ਪਹਿਲਾਂ ਹਵਾ ਦੀ ਗੁਣਵੱਤਾ (ਏ.ਕਯੂ.ਆਈ.) ਦੀ ਜਾਂਚ ਕਰੋ | ਗਰਭਵਤੀ ਅÏਰਤਾਂ, ਛੋਟੇ ਬੱਚਿਆਂ ਅਤੇ ਬਜ਼ੁਰਗਾਂ ਵਰਗੇ ਉੱਚ ਜੋਖ਼ਮ ਵਾਲੇ ਲੋਕਾਂ ਨੂੰ ਜਿੱਥੋਂ ਤੱਕ ਸੰਭਵ ਹੋ ਸਕੇ ਬਾਹਰੀ ਗਤੀਵਿਧੀਆਂ ਨੂੰ ਸੀਮਤ ਕਰਨਾ ਚਾਹੀਦਾ |

ਪਿਛਲੀ ਖ਼ਬਰ ਐਡਵੋਕੇਟ ਧਾਮੀ ਵਲੋਂ ਕੀਤੇ ਸ਼ਲਾਘਾਯੋਗ ਕਾਰਜਾਂ ਦੀ ਬਦੌਲਤ ਉਹਨਾਂ ਨੂੰ ਪੰਜਵੀ ਵਾਰ ਪ੍ਰਧਾਨ ਬਣਨ ਦਾ ਮਾਣ ਮਿਲਿਆ-ਸੇਖੋ... ਅਗਲੀ ਖ਼ਬਰ ਏਡਿਡ ਸਕੂਲਾਂ ਦੇ ਅਧਿਆਪਕ ਤੇ ਕਰਮਚਾਰੀ ਕੱਲ੍ਹ ਤਰਨ ਤਾਰਨ 'ਚ ਦੇਣਗੇ ਗਿ੍ਫ਼ਤਾਰੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।