16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਐਡਵੋਕੇਟ ਧਾਮੀ ਵਲੋਂ ਕੀਤੇ ਸ਼ਲਾਘਾਯੋਗ ਕਾਰਜਾਂ ਦੀ ਬਦੌਲਤ ਉਹਨਾਂ ਨੂੰ ਪੰਜਵੀ ਵਾਰ ਪ੍ਰਧਾਨ ਬਣਨ ਦਾ ਮਾਣ ਮਿਲਿਆ-ਸੇਖੋ, ਜਿੰਦੂ, ਮਿਸ਼ਰੀ ਵਾਲਾ

ਅਜੀਤ ਡੈਸਕ 06-11-2025
?ਫਿਰੋਜ਼ਸ਼ਾਹ, 5 ਨਵੰਬਰ(ਸਰਬਜੀਤ ਸਿੰਘ ਧਾਲੀਵਾਲ)-ਸਿੱਖਾਂ ਦੀ ਸਿਰਮੌਰ ਸੰਸਥਾ ਅਤੇ ਮਿੰਨੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਪੰਜਵੀਂ ਵਾਰ ਪ੍ਰਧਾਨ ਚੁਣੇ ਜਾਣ 'ਤੇ ਜਿੱਥੇ ਉਹਨਾਂ ਵਲੋਂ ਪਿਛਲੇ ਚਾਰ ਸਾਲ ਤੋ ਕੀਤੇ ਜਾ ਰਹੇ ਵਡਮੁੱਲੇ ਕਾਰਜਾਂ 'ਤੇ ਮੋਹਰ ਲਗਾਈ ਹੈ | ਉੱਥੇ ਇਹ ਵੀ ਸਪਸ਼ਟ ਹੋ ਗਿਆ ਹੈ ਲੋਕ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਨੂੰ ਹੀ ਮਾਨਤਾ ਦਿੰਦੇ ਹਨ | ਉਕਤ ਵਿਚਾਰਾਂ ਦਾ ਪ੍ਰਗਟਾਵਾ ਜਨਮੇਜਾ ਸਿੰਘ ਸੇਖੋਂ ਸਾਬਕਾ ਕੈਬਨਿਟ ਮੰਤਰੀ, ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ , ਮਾਸਟਰ ਗੁਰਨਾਮ ਸਿੰਘ ਮਿਸ਼ਰੀ ਵਾਲਾ ਮੈਂਬਰ ਜਨਰਲ ਕੌਂਸਲ ਸ਼੍ਰੋਮਣੀ ਅਕਾਲੀ ਦਲ ਨੇ ਪ੍ਰਗਟ ਕੀਤੇ | ਉਹਨਾਂ ਕਿਹਾ ਕਿ ਐਡਵੋਕੇਟ ਧਾਮੀ ਲੰਬੇ ਸਮੇਂ ਤੋਂ ਬਹੁਤ ਹੀ ਇਮਾਨਦਾਰੀ ਅਤੇ ਪਾਰਦਰਸ਼ੀ ਢੰਗ ਨਾਲ ਧਾਰਮਿਕ ਖੇਤਰ 'ਚ ਵੱਡਮੁੱਲੇ ਕਾਰਜ ਕਰ ਰਹੇ ਹਨ | ਜਿਸ ਕਰਕੇ ਉਨ੍ਹਾਂ ਨੰੂ ਪੰਜਵੀਂ ਵਾਰ ਸ਼ੋ੍ਰਮਣੀ ਕਮੇਟੀ ਵਲੋਂ ਇਹ ਮਾਣ ਬਖ਼ਸ਼ਿਆ ਗਿਆ ਹੈ ਜੋ ਕਿ ਸ਼ਲਾਘਾਯੋਗ ਕਦਮ ਹੈ | ਉਨ੍ਹਾਂ ਹਮੇਸ਼ਾ ਪੱਖਪਾਤ ਤੋਂ ਉੱਪਰ ਉੱਠ ਕੇ ਧਾਰਮਿਕ ਸੰਸਥਾਵਾਂ ਦੀ ਹਰ ਕਾਰਜ ਵਿਚ ਮਦਦ ਕਰਕੇ ਲੋਕਾਂ ਵਿਚ ਅਹਿਮ ਛਾਪ ਛੱਡੀ ਹੈ | ਇਸ ਮੌਕੇ ਮੈਂਬਰ ਸ਼੍ਰੋਮਣੀ ਕਮੇਟੀ ਸਤਪਾਲ ਸਿੰਘ ਤਲਵੰਡੀ, ਦਰਸ਼ਨ ਸਿੰਘ ਸ਼ੇਰਖਾ , ਬਲਵਿੰਦਰ ਸਿੰਘ ਭੰਬਾ ਲੰਡਾ, ਪ੍ਰੀਤਮ ਸਿੰਘ ਮਲਸੀਆਂ, ਕੁਲਦੀਪ ਸਿੰਘ ਸਾਬਕਾ ਸਰਪੰਚ, ਸੁਖਵਿੰਦਰ ਸਿੰਘ ਸਾਬਕਾ ਚੇਅਰਮੈਨ, ਗੁਰਪ੍ਰੀਤ ਸਿੰਘ ਸੰਧੂ ਮਾਣਾ ਸਿੰਘ ਵਾਲਾ, ਗੁਰਮੀਤ ਸਿੰਘ ਮੁੱਦਕੀ ਪ੍ਰਧਾਨ, ਲਵਪ੍ਰੀਤ ਗਿੱਲ, ਬਲਜਿੰਦਰ ਸਿੰਘ ਗਿੱਲ, ਗੁਰਪ੍ਰੀਤ ਸਿੰਘ ਭਾਂਗਰ, ਰਾਜਦੀਪ ਸਿੰਘ ਸੁਲਹਾਣੀ , ਗੁਰਮੀਤ ਸਿੰਘ ਨੰਬਰਦਾਰ ਮਾਣਾ ਸਿੰਘ, ਗੁਰਮੇਜ ਸਿੰਘ ਸਾਧਾ ਵਾਲਾ,ਅਨਮੋਲ ਭਾਂਗਰ, ਲਾਲੀ ਭਾਂਗਰ, ਨਿਰਭੈ ਸਿੰਘ ਬੱਧਨੀ, ਗੁਰਮੁੱਖ ਸੰਧੂ, ਵਿਜੈ ਸੇਖੋਂ,ਰਵਿੰਦਰ ਸਿੱਧੂ ਨੇ ਐਡਵੋਕੇਟ ਧਾਮੀ ਅਤੇ ਸਮੁੱਚੀ ਅੰਤਰਿੰਗ ਕਮੇਟੀ ਨੂੰ ਮੁਬਾਰਕ ਵਾਦ ਦਿੱਤੀ |
ਪਿਛਲੀ ਖ਼ਬਰ ਜ਼ਿਲ੍ਹੇ ਭਰ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਹਵਾ ਪ੍ਰਦੂਸ਼ਣ ਦੇ ਮਾੜੇ ਪ੍ਰਭਾਵਾਂ ਤੋਂ ਬਚਾਅ ਲਈ ਸਿਹਤ ਵਿਭਾਗ ਵਲੋਂ ਸਲਾਹਕਾਰੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।