17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸੱਤਾ ਦੇ ਨਸ਼ੇ 'ਚ ਧੁੱਤ ਆਪ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਭੁੱਲੀ- ਗੁਰਜੰਟ ਸਿੰਘ

ਅਜੀਤ ਡੈਸਕ 06-11-2025
ਖੋਸਾ ਦਲ ਸਿੰਘ, 5 ਨਵੰਬਰ (ਮਨਪ੍ਰੀਤ ਸਿੰਘ ਸੰਧੂ)-ਵਿਧਾਨ ਸਭਾ ਚੋਣਾਂ 'ਚ ਲੋਕ ਲੁਭਾਉਣੇ ਵਾਅਦੇ ਕਰਕੇ ਸੱਤਾ 'ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰੇ | ਕਿਉਂਕਿ ਲੋਕਾਂ ਨੇ ਪਾਰਟੀ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਇਤਿਹਾਸਕ ਜਿੱਤ ਦਿਵਾਈ, ਜੋ ਹੁਣ ਇਹ ਕੀਤੇ ਵਾਅਦੇ ਸਰਕਾਰ ਕੋਲੋਂ ਪੂਰਾ ਕਰਵਾਉਣਾ ਲੋਕਾਂ ਦਾ ਹੱਕ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਨੁੱਖਾਂ ਦੇ ਹੱਕ ਅਤੇ ਅਧਿਕਾਰਾਂ ਲਈ ਲੜ ਕੇ ਹੱਕਾਂ ਦੀ ਰਾਖੀ ਕਰਨ ਵਾਲੀ ਸੰਸਥਾ ਯੂਨੀਵਰਸਲ ਹਿਊਮਨ ਰਾਈਟਸ ਬਿਊਰੋ ਦੇ ਜਨਰਲ ਸੈਕਟਰੀ ਗੁਰਜੰਟ ਸਿੰਘ ਨੇ ਸੰਸਥਾ ਦੀ ਕੀਤੀ ਇਕ ਅਹਿਮ ਮੀਟਿੰਗ ਦੌਰਾ ਕੀਤਾ | ਉਨ੍ਹਾਂ ਕਿਹਾ ਕਿ ਚੋਣਾਂ ਸਮੇਂ ਭਗਵੰਤ ਸਿੰਘ ਮਾਨ ਨੇ ਵਾਅਦਾ ਕੀਤਾ ਸੀ ਕਿ ਔਰਤਾਂ ਨੂੰ ਰਸੋਈ ਦਾ ਖਰਚਾ ਹਰ ਮਹੀਨੇ 1000 ਰੁਪਏ ਦਿੱਤਾ ਜਾਵੇਗਾ, ਜੋ ਸਾਢੇ 3 ਸਾਲ ਦਾ ਸਮਾਂ ਬੀਤ ਜਾਣ ਬਾਅਦ ਵੀ ਨਹੀਂ ਮਿਲਿਆ, ਜ਼ਮੀਨ ਘੱਟ ਵਾਲੇ ਜਿੰਮੀਦਾਰਾਂ ਦੀ ਆਰਥਿਕ ਸਹਾਇਤਾ ਦੀ ਮਦਦ ਕਰਨ ਦਾ ਵਾਅਦਾ ਵੀ ਪੂਰਾ ਨਹੀਂ ਹੋਇਆ, ਆਂਗਣਵਾੜੀ ਸੈਂਟਰ ਵਿਚ ਕੱਚੇ ਮੁਲਾਜ਼ਮ ਪੱਕੇ ਕਰਨ ਦੇ ਵਾਅਦੇ ਨੂੰ ਵੀ ਭੁੱਲੀ | ਗੁਰਜੰਟ ਸਿੰਘ ਨੇ ਕਿਹਾ ਕਿ ਸਰਕਾਰ ਸੱਤਾ ਦੇ ਨਸ਼ੇ 'ਚ ਧੁੱਤ ਲੋਕ ਤਕਲੀਫ਼ਾਂ ਭੁੱਲ ਆਪਣੇ ਵਾਅਦਿਆਂ ਤੋਂ ਭੱਜ ਚੁੱਕੀ ਹੈ ਜਿਸ ਦਾ ਯੂਨੀਵਰਸਲ ਹਿਊਮਨ ਰਾਈਟਸ ਬਿਊਰੋ ਸਖ਼ਤ ਵਿਰੋਧ ਕਰਦੀ ਹੈ ਅਤੇ ਲੋਕਾਂ ਦੇ ਅਧਿਕਾਰਾਂ ਨੂੰ ਚੇਤੇ ਕਰਵਾਉਣ ਲਈ ਸੰਸਥਾ ਲੋਕਾਂ ਦੀ ਆਵਾਜ਼ ਬੁਲੰਦ ਕਰੇਗੀ | ਇਸ ਮੌਕੇ ਮੁਖ਼ਤਿਆਰ ਸਿੰਘ, ਹਰਜਿੰਦਰ ਸਿੰਘ, ਇੰਦਰ ਸਿੰਘ, ਕੁਲਦੀਪ ਸਿੰਘ, ਭੁਪਿੰਦਰ ਸਿੰਘ, ਤਰਲੋਚਨ ਸਿੰਘ, ਬਲਵੀਰ ਸਿੰਘ, ਸੁਖਮੰਦਰ ਸਿੰਘ, ਹਰਦਿਆਲ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਿਵ ਮੰਦਰ ਮੁੱਦਕੀ ਵਿਖੇ ਕੱਤਕ ਮਹੱਤਮ ਦਾ ਹਵਨ ਯੱਗ ਹੋਇਆ ਅਗਲੀ ਖ਼ਬਰ ਸ੍ਰੀ ਰਾਧਾ ਕਿ੍ਸ਼ਨ ਮੰਦਿਰ ਵਿਖੇ ਤੁਲਸੀ ਅਤੇ ਸ਼ਾਲੀਗਰਾਮ ਦਾ ਵਿਆਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।