ਜ਼ੀਰਾ, 5 ਅਕਤੂਬਰ (ਪ੍ਰਤਾਪ ਸਿੰਘ ਹੀਰਾ)-ਮੱਖੂ ਰੋਡ ਜ਼ੀਰਾ ਵਿਖੇ ਸਥਿਤ ਨਿਊ ਪੈਰਾਡਾਈਜ਼ ਸਕੂਲ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਵਿਦਿਆਰਥੀਆਂ ਵਲੋਂ ਸ਼ਰਧਾ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਦੌਰਾਨ ਵਿਦਿਆਰਥੀਆਂ ਵਲੋਂ ਸੁਖਮਨੀ ਸਾਹਿਬ ਦੇ ਪਾਠ ਦਾ ਜਾਪ ਕੀਤਾ ਗਿਆ ਉਪਰੰਤ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਧਾਰਮਿਕ ਕਵਿਤਾਵਾਂ ਅਤੇ ਸ਼ਬਦ ਗਾਇਨ ਕੀਤੇ | ਸਮਾਗਮ ਦੇ ਅੰਤ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਸਕੂਲ ਸਟਾਫ਼ ਵਿਚ ਚੇਅਰਮੈਨ ਲਖਵਿੰਦਰ ਸਿੰਘ ਢਿੱਲੋਂ, ਐਮ.ਡੀ. ਮੈਡਮ ਜਸਪ੍ਰੀਤ ਕੌਰ, ਸਕੂਲ ਮੁਖੀ ਸਤਿੰਦਰ ਸਿੰਘ ਆਦਿ ਹਾਜ਼ਰ ਸਨ |