18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਐੱਡ. ਹਰਜਿੰਦਰ ਸਿੰਘ ਧਾਮੀ ਦੇ ਪੰਜਵੀਂ ਵਾਰ ਪ੍ਰਧਾਨ ਬਣਨ 'ਤੇ ਅਕਾਲੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਅਜੀਤ ਡੈਸਕ 06-11-2025
ਮੱਖੂ, 5 ਨਵੰਬਰ (ਵਰਿੰਦਰ ਮਨਚੰਦਾ)- ਐੱਸ.ਜੀ.ਪੀ.ਸੀ. ਚੋਣਾਂ 'ਚ ਪੰਜਵੀਂ ਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਪ੍ਰਧਾਨ ਬਣਨ 'ਤੇ ਵਧਾਈ ਦਿੰਦੇ ਹੋਏ ਸਰਬਜੀਤ ਸਿੰਘ ਬੂਹ, ਕੁਲਦੀਪ ਸਿੰਘ ਬਾਹਰ ਵਾਲੀ ਨੰਬਰਦਾਰ, ਤਰਸੇਮ ਸਿੰਘ ਚੱਕ ਮਰਹਾਣਾ, ਮਣੀ ਚੱਕੀਆਂ ਯੂਥ ਅਕਾਲੀ ਆਗੂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਹੈ, ਜਿਸ ਦਾ ਮਕਸਦ ਕੌਮ ਦੀ ਸੇਵਾ ਕਰਨਾ ਹੈ ਜੋ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬਾਖ਼ੂਬੀ ਨਿਭਾਉਂਦੇ ਆ ਰਹੇ ਹਨ | ਉਨ੍ਹਾਂ ਕਿਹਾ ਕਿ ਵਿਰੋਧੀ ਉਮੀਦਵਾਰ ਨੂੰ 18 ਵੋਟਾਂ ਪੈਣੀਆਂ ਦਰਸਾਉਂਦਾ ਹੈ ਕਿ ਲੋਕ ਬਾਹਰੀ ਤਾਕਤਾਂ ਨੂੰ ਆਪਣੀ ਪਾਰਲੀਮੈਂਟ 'ਚ ਦਖ਼ਲ ਨਹੀਂ ਕਰਨ ਦੇਣਗੇ ਅਤੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਨੂੰ ਹੀ ਮਾਨਤਾ ਦੇਣਗੇ | ਅਕਾਲੀ ਆਗੂਆਂ ਨੇ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਜ਼ਿੰਮੇਵਾਰੀ ਬੜੀ ਇਮਾਨਦਾਰੀ ਨਾਲ ਨਿਭਾਈ ਹੈ | ਇਸ ਲਈ ਉਨ੍ਹਾਂ ਪੰਜਵੀਂ ਵਾਰ ਵਿਰੋਧੀ ਉਮੀਦਵਾਰਾਂ ਨੂੰ ਪਛਾੜ ਜਿੱਤ ਪ੍ਰਾਪਤ ਕੀਤੀ ਹੈ |
ਪਿਛਲੀ ਖ਼ਬਰ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਨੇ ਇਨਸਾਫ਼ ਨਾ ਮਿਲਣ 'ਤੇ ਥਾਣੇ ਦੇ ਬਾਹਰ ਦਿੱਤਾ ਧਰਨਾ ਅਗਲੀ ਖ਼ਬਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਕੌਮੀ ਇਨਸਾਫ਼ ਮੋਰਚੇ ਦੇ ਦਿੱਲੀ ਪ੍ਰੋਗਰਾਮ ਸਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।