18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਨੇ ਇਨਸਾਫ਼ ਨਾ ਮਿਲਣ 'ਤੇ ਥਾਣੇ ਦੇ ਬਾਹਰ ਦਿੱਤਾ ਧਰਨਾ

ਅਜੀਤ ਡੈਸਕ 06-11-2025
ਗੁਰੂਹਰਸਹਾਏ, 5 ਨਵੰਬਰ (ਕਪਿਲ ਕੰਧਾਰੀ)-ਕ੍ਰਾਂਤੀਕਾਰੀ ਖੇਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਕ੍ਰਾਂਤੀਕਾਰੀ ਕਿਸਾਨ ਮੋਰਚਾ ਪੰਜਾਬ ਵਲੋਂ ਮਜ਼ਦੂਰ ਆਗੂ ਜੈਲ ਸਿੰਘ ਚੱਪਾੜਿਕੀ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਧਰਨੇ ਸਬੰਧੀ ਜਾਣਕਾਰੀ ਦਿੰਦੇ ਹੋਏ ਮਜ਼ਦੂਰ ਆਗੂ ਜੈਲ ਸਿੰਘ ਚੱਪਾੜਿਕੀ ਨੇ ਦੱਸਿਆ ਕਿ ਗੁਰੂਹਰਸਹਾਏ ਥਾਣੇ ਵਿਚ ਕਿਸੇ ਵੀ ਲੋੜਵੰਦ ਗ਼ਰੀਬ ਨੂੰ ਇਨਸਾਫ਼ ਨਹੀਂ ਮਿਲਦਾ, ਜੇਕਰ ਮਿਲਦਾ ਹੈ ਤਾਂ ਧਰਨਾ ਲਾਏ ਤੋਂ ਬਿਨਾਂ ਨਹੀਂ ਮਿਲਦਾ | ਉਨ੍ਹਾਂ ਕਿਹਾ ਕਿ ਗੁਰੂਹਰਸਹਾਏ ਥਾਣਾ ਧਰਨਿਆਂ ਦਾ ਪਲੇਟਫ਼ਾਰਮ ਬਣਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਕੁੱਝ ਦਿਨ ਪਹਿਲਾਂ ਮਨਜਿੰਦਰ ਸਿੰਘ ਨਾਮ ਦੇ ਵਿਅਕਤੀ ਦੇ ਘਰ 'ਤੇ ਕੁੱਝ ਵਿਅਕਤੀਆਂ ਵਲੋਂ ਹਮਲਾ ਕੀਤਾ ਗਿਆ ਸੀ | ਜਿਸ ਤੋਂ ਬਾਅਦ ਪੀੜਤ ਵਲੋਂ ਇਨਸਾਫ਼ ਲਈ ਪੁਲਿਸ ਨੂੰ ਦਰਖਾਸਤ ਦਿੱਤੀ ਸੀ ਪਰੰਤੂ ਪੁਲਿਸ ਵਲੋਂ ਉਨ੍ਹਾਂ ਵਿਅਕਤੀਆਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾ ਰਹੀ ਅਤੇ ਉਲਟਾ ਤਫ਼ਤੀਸ਼ੀ ਅਫ਼ਸਰ ਪੀੜਤ ਧਿਰ 'ਤੇ ਦਬਾਅ ਬਣਾ ਰਿਹਾ ਹੈ | ਮੋਰਚੇ ਦੇ ਆਗੂ ਮਾਸਟਰ ਬਲਵਿੰਦਰ ਸਿੰਘ ਨੇ ਕਿਹਾ ਕਿ ਮਨਜਿੰਦਰ ਸਿੰਘ ਨੂੰ ਗੰਭੀਰ ਜ਼ਖਮੀ ਕਰਨ ਵਾਲਿਆਂ ਦਾ ਪੁਲਿਸ ਪੱਖ ਪੂਰ ਰਹੀ ਹੈ | ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਵੀ ਕੇਸਰ ਸਿੰਘ ਵਾਲਾ ਦੇ ਨੌਜਵਾਨ ਅਮਨਦੀਪ ਦਾ ਕਤਲ ਹੋਇਆ ਪਹਿਲਾ ਪਰਿਵਾਰ ਵਲੋਂ ਇਨਸਾਫ਼ ਲੈਣ ਦੇ ਲਈ ਮੋਹਨ ਕੇ ਉਤਾੜ ਸੜਕ ਜਾਮ ਕਰਕੇ ਧਰਨਾ ਦਿੱਤਾ ਗਿਆ | ਉਸ ਤੋਂ ਬਾਅਦ ਬੱਤੀਆਂ ਵਾਲੇ ਚੌਕ ਵਿਚ ਪਰਿਵਾਰ ਵਲੋਂ ਲਾਸ਼ ਰੱਖ ਕੇ ਧਰਨਾ ਦਿੱਤਾ ਗਿਆ ਪਰੰਤੂ ਪੀੜਤ ਧਿਰ ਨੂੰ ਸਹੀ ਧਾਰਾਵਾਂ ਲਾ ਕੇ ਇਨਸਾਫ਼ ਨਹੀਂ ਮਿਲਿਆ ਉਨ੍ਹਾਂ ਕਿਹਾ ਕਿ ਜੇਕਰ ਮਨਜਿੰਦਰ ਦੇ ਘਰ ਹਮਲਾ ਕਰਨ ਵਾਲੀਆ ਖ਼ਿਲਾਫ਼ ਸਖ਼ਤ ਕਰਵਾਈ ਨਾ ਕੀਤੀ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਇਸ ਸਾਰੇ ਮਾਮਲੇ ਸਬੰਧੀ ਜਦ ਥਾਣਾ ਮੁਖੀ ਗੁਰਜੰਟ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ |
ਪਿਛਲੀ ਖ਼ਬਰ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਭੰਗ ਕਰਨ ਦਾ ਫ਼ੈਸਲਾ ਵਾਪਸ ਲੈਣਾ ਸੰਘਰਸ਼ ਦੀ ਜਿੱ... ਅਗਲੀ ਖ਼ਬਰ ਐੱਡ. ਹਰਜਿੰਦਰ ਸਿੰਘ ਧਾਮੀ ਦੇ ਪੰਜਵੀਂ ਵਾਰ ਪ੍ਰਧਾਨ ਬਣਨ 'ਤੇ ਅਕਾਲੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।