18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਭੰਗ ਕਰਨ ਦਾ ਫ਼ੈਸਲਾ ਵਾਪਸ ਲੈਣਾ ਸੰਘਰਸ਼ ਦੀ ਜਿੱਤ-ਕਰਨੈਲ ਸਿੰਘ ਪੀਰ ਮੁਹੰਮਦ

ਅਜੀਤ ਡੈਸਕ 06-11-2025
ਮੱਖੂ, 5 ਨਵੰਬਰ (ਵਰਿੰਦਰ ਮਨਚੰਦਾ)- ਅਕਾਲੀ ਦਲ ਪੁਨਰ ਸੁਰਜੀਤ ਦੇ ਮੁੱਖ ਬੁਲਾਰੇ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਜਥੇਦਾਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੈਟ ਅਤੇ ਸਿੰਡੀਕੇਟ ਨੂੰ ਖ਼ਤਮ ਕੀਤੇ ਜਾਣ ਵਾਲੇ ਨੋਟੀਫ਼ਿਕੇਸ਼ਨ ਨੂੰ ਰੱਦ ਕਰਨ ਲਈ ਸਰਕਾਰ ਉੱਪਰ ਸੰਘਰਸ਼ ਦੀ ਜਿੱਤ ਦੱਸਿਆ ਹੈ | ਇਸ ਕਦਮ ਨੂੰ ਕੇਂਦਰ ਸਰਕਾਰ ਦਾ ਪੰਜਾਬ ਉੱਪਰ 1966 ਤੋਂ ਬਾਅਦ ਦਾ ਸਭ ਤੋਂ ਵੱਡਾ ਨੀਤੀਗਤ ਹਮਲਾ ਕਰਾਰ ਦਿੱਤਾ ਹੈ | ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦਾ ਦਿਲ ਕਹੀ ਜਾਣ ਵਾਲੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਖ਼ਤਮ ਕਰਨ ਦਾ ਫ਼ੈਸਲਾ ਕੇਂਦਰ ਵਲੋਂ ਪੰਜਾਬ ਦੀ ਜਮਹੂਰੀ ਸੰਸਥਾਵਾਂ ਤੇ ਸਿੱਖਿਅਕ ਖੁਦਮੁਖਤਿਆਰਤਾ 'ਤੇ ਸਿੱਧਾ ਹਮਲਾ ਸੀ | ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਇਹ ਫ਼ੈਸਲਾ ਸਿਰਫ਼ ਇਕ ਯੂਨੀਵਰਸਿਟੀ ਦਾ ਪ੍ਰਸ਼ਾਸਕੀ ਮਾਮਲਾ ਨਹੀਂ, ਬਲਕਿ ਪੰਜਾਬ ਦੀ ਆਵਾਜ਼, ਮਾਣਮੱਤੇ ਇਤਿਹਾਸ ਅਤੇ ਅਧਿਕਾਰਾਂ ਨੂੰ ਖੋਹਣ ਦੀ ਵੱਡੀ ਸਾਜ਼ਿਸ਼ ਦਾ ਹਿੱਸਾ ਸੀ | ਪੰਜਾਬ ਯੂਨੀਵਰਸਿਟੀ ਹਮੇਸ਼ਾ ਪੰਜਾਬੀ ਸਭਿਆਚਾਰ, ਭਾਸ਼ਾ ਅਤੇ ਵਿੱਦਿਆ ਦਾ ਪ੍ਰਤੀਕ ਰਹੀ ਹੈ | ਜਿਸ ਨੰੂ ਹੁਣ ਕੇਂਦਰ ਸਰਕਾਰ ਸਿੱਧੇ ਆਪਣੇ ਕਬਜ਼ੇ 'ਚ ਲੈਣਾ ਚਾਹੁੰਦੀ ਸੀ, ਜੋ ਕਿ ਕਦਾਈਾ ਪ੍ਰਵਾਨ ਨਹੀਂ ਕੀਤਾ ਜਾ ਸਕਦਾ ਸੀ |

ਪਿਛਲੀ ਖ਼ਬਰ ਸੱਤਾ ਦੇ ਨਸ਼ੇ 'ਚ ਧੁੱਤ ਆਪ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਭੁੱਲੀ- ਗੁਰਜੰਟ ਸਿੰਘ ਅਗਲੀ ਖ਼ਬਰ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਨੇ ਇਨਸਾਫ਼ ਨਾ ਮਿਲਣ 'ਤੇ ਥਾਣੇ ਦੇ ਬਾਹਰ ਦਿੱਤਾ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।