15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਮਾਤਾ ਸਾਹਿਬ ਕੌਰ ਸਕੂਲ ਵਿਖੇ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ <br/>

ਅਜੀਤ ਡੈਸਕ 07-11-2025
ਗੁਰੂਹਰਸਹਾਏ, 6 ਨਵੰਬਰ (ਕਪਿਲ ਕੰਧਾਰੀ)-ਸਥਾਨਕ ਸ਼ਹਿਰ ਦੇ ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਸਕੂਲ ਦੀ ਪਿ੍ੰਸੀਪਲ ਡਾ. ਵੰਦਨਾ ਧਵਨ ਦੀ ਅਗਵਾਈ ਹੇਠ ਪਹਿਲੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 556 ਵਾਂ ਪ੍ਰਕਾਸ਼ ਪੂਰਬ ਬੜੀ ਸ਼ਰਧਾ ਭਾਵਨਾ ਦੇ ਨਾਲ ਮਨਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੀ ਪਿ੍ੰਸੀਪਲ ਡਾ. ਵੰਦਨਾ ਧਵਨ ਨੇ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸ਼੍ਰੀ ਸੁਖਮਨੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਕਰਵਾਏ ਗਏ, ਅਤੇ ਇਸ ਮੌਕੇ ਸਕੂਲ ਦੇ ਅਜੀਤ ਹਾਊਸ ਦੀ ਹੈੱਡ ਰਾਜਪਾਲ ਕੌਰ, ਐਕਰਿੰਗ ਵਿਦਿਆਰਥਣ ਕਸ਼ਿਸ਼, ਅਧਿਆਪਕ ਸਰਵਨ ਨੇ ਗੁਰੂ ਜੀ ਦੇ ਜੀਵਨ 'ਤੇ ਚਾਨਣਾ ਪਾਇਆ | ਵਿਦਿਆਰਥਣ ਸੇਜਲ ਪ੍ਰੀਤ ਕੌਰ, ਤਕਦੀਰ ਕੌਰ ਅਤੇ ਪ੍ਰਭਲੀਨ ਕੌਰ ਨੇ ਭਗਤੀ ਰਸ ਨਾਲ ਭਰੀਆਂ ਕਵਿਤਾਵਾਂ ਪੇਸ਼ ਕੀਤੀਆਂ | ਅਧਿਆਪਕਾ ਕਰਮਜੀਤ, ਅਧਿਆਪਕ ਗੁਰਪ੍ਰੀਤ ਨੇ ਮਨਮੋਹਕ ਸ਼ਬਦ ਗਾਇਣ ਕੀਤਾ ਅਤੇ ਵਿਦਿਆਰਥਨ ਰੋਬਣਪ੍ਰੀਤ ਕੌਰ ਨੇ ਸਾਰਿਆ ਨੂੰ ਗੁਰੂ ਜੀ ਵਲੋਂ ਦਰਸਾਏ ਗਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪਿ੍ੰਸੀਪਲ ਡਾ. ਵੰਦਨਾ ਧਵਨ ਨੇ ਕਿਹਾ ਕਿ ਗੁਰੂ ਸਾਹਿਬ ਦਾ ਕਿਰਤ ਕਰੋ, ਨਾਮ ਜਪੋ, ਵੰਡ ਛਕੋ, ਦਾ ਸੰਦੇਸ਼ ਮਨੁੱਖਤਾ ਲਈ ਮਾਰਗ ਦਰਸ਼ਕ ਹੈ | ਚੇਅਰਮੈਨ ਮਹੀਪਾਲ, ਮੈਨੇਜਰ ਹਰਬੀਰ ਸਿੰਘ ਨੇ ਕਿਹਾ ਕਿ ਸਾਨੂੰ ਸਾਰਿਆ ਨੂੰ ਗੁਰੂ ਜੀ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ | ਇਸ ਮੌਕੇ ਕੋਆਰਡੀਨੇਟਰ ਅਭੈ ਬਜਾਜ, ਸੰਦੀਪ, ਰਚਨਾ ਮੌਂਗਾ, ਸ਼ਿਵਾਲੀ ਨੇ ਵੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਦੀ ਵਧਾਈ ਦਿੱਤੀ |

ਪਿਛਲੀ ਖ਼ਬਰ ਪਿੰਡ ਲੱਖੋਂ ਕਿ ਬਹਿਰਾਮ ਵਿਖੇ ਦਲਿਤ ਭਾਈਚਾਰੇ ਨੇ ਫੂਕਿਆ ਰਾਜਾ ਵੜਿੰਗ ਦਾ ਪੁਤਲਾ <br/> ਅਗਲੀ ਖ਼ਬਰ ਅੱਜ ਭੋਗ 'ਤੇ ਵਿਸ਼ੇਸ਼ : ਜਥੇਦਾਰ ਜੰਗ ਸਿੰਘ ਸੰਗਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।