15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਪਿੰਡ ਲੱਖੋਂ ਕਿ ਬਹਿਰਾਮ ਵਿਖੇ ਦਲਿਤ ਭਾਈਚਾਰੇ ਨੇ ਫੂਕਿਆ ਰਾਜਾ ਵੜਿੰਗ ਦਾ ਪੁਤਲਾ <br/>

ਪਿੰਡ ਲੱਖੋ ਕਿ ਬਹਿਰਾਮ ਵਿਖੇ ਰਾਜਾ ਵੜਿੰਗ ਦਾ ਪੁਤਲਾ ਫੂਕਦੇ ਹੋਏ ਪਿੰਡ ਵਾਸੀ | ਤਸਵੀਰ-ਸੁਖਦੇਵ ਸਿੰਘ ਸੰਗਮ <br/> 07-11-2025
ਮਮਦੋਟ 6 ਨਵੰਬਰ (ਸੁਖਦੇਵ ਸਿੰਘ ਸੰਗਮ)-ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਖ਼ਿਲਾਫ਼ ਕਥਿਤ ਤੌਰ 'ਤੇ ਕੀਤੀਆਂ ਗਈਆਂ ਟਿੱਪਣੀਆਂ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਰੁੱਧ ਭਾਈਚਾਰੇ ਵਿਚ ਪੈਦਾ ਹੋਇਆ ਰੋਸ ਦਿਨੋਂ ਦਿਨ ਵਧਦਾ ਜਾ ਰਿਹਾ ਹੈ | ਫਿਰੋਜ਼ਪੁਰ ਫ਼ਾਜ਼ਿਲਕਾ ਮੁੱਖ ਸੜਕ ਤੇ ਪਿੰਡ ਲੱਖੋਂ ਕਿ ਬਹਿਰਾਮ ਵਿਖੇ ਅੱਜ ਸਮੁੱਚੇ ਪਿੰਡ ਦੇ ਲੋਕਾਂ ਵਲੋਂ ਸਮੂਹ ਸਿਆਸੀ ਪਾਰਟੀਆਂ ਦੇ ਆਗੂਆਂ ਦੀ ਅਗਵਾਈ ਹੇਠ ਰਾਜਾ ਵੜਿੰਗ ਦਾ ਪੁਤਲਾ ਫੂਕਿਆ ਗਿਆ ਅਤੇ ਜਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਜਸਪਾਲ ਸਿੰਘ ਲੱਖੋਂ ਕਿ, ਬਲਵਿੰਦਰ ਸਿੰਘ ਸਰਪੰਚ, ਜਸ਼ਨ ਆਦਿ ਆਗੂਆਂ ਨੇ ਕਿਹਾ ਕਿ ਕਿਸੇ ਵੀ ਸਿਆਸੀ ਧਿਰ ਜਾ ਲੀਡਰ ਨੂੰ ਉੱਚ ਅਹੁਦਿਆਂ 'ਤੇ ਪਹੁੰਚਾਉਣ ਲਈ ਐੱਸ.ਸੀ ਸਮਾਜ ਦਾ ਬੜਾ ਵੱਡਾ ਯੋਗਦਾਨ ਰਿਹਾ ਹੈ, ਪਰ ਕੁਝ ਜੋੜੀ ਸੋਚ ਦੇ ਲੋਕ ਉਨ੍ਹਾਂ ਦੀਆਂ ਵੋਟਾਂ ਲੈਣ ਉਪਰੰਤ ਉਨ੍ਹਾਂ ਖ਼ਿਲਾਫ਼ ਹੀ ਟਿੱਪਣੀਆਂ ਕਰਨ ਤੋਂ ਗੁਰੇਜ਼ ਨਹੀਂ ਕਰਦੇ | ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਖ਼ਿਲਾਫ਼ ਇਤਰਾਜ਼ਯੋਗ ਸ਼ਬਦ ਵਰਤ ਕੇ ਆਪਣੀ ਜ਼ਹਿਨੀ ਹਾਲਤ ਦੀ ਬਿਆਨੀ ਕੀਤੀ ਹੈ, ਪਰ ਸਮੁੱਚਾ ਦਲਿਤ ਸਮਾਜ ਉਨ੍ਹਾਂ ਨੂੰ ਇਸ ਗ਼ਲਤੀ ਲਈ ਕਦੇ ਮੁਆਫ਼ ਨਹੀਂ ਕਰੇਗਾ | ਇਸ ਮੌਕੇ ਪਿੰਡ ਵਾਸੀਆਂ ਨੇ ਰਾਜਾ ਵੜਿੰਗ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਕਾਂਗਰਸ ਹਾਈਕਮਾਂਡ ਤੋਂ ਉਸ ਨੂੰ ਪਾਰਟੀ ਵਿਚੋਂ ਬਾਹਰ ਕਰਨ ਦੀ ਅਪੀਲ ਵੀ ਕੀਤੀ | ਇਸ ਮੌਕੇ ਗੋਰਾ, ਸੁਖਦੇਵ ਸਿੰਘ, ਕਾਰਜ ਸਿੰਘ, ਮਨਜੀਤ ਸਿੰਘ, ਜੱਸੀ, ਹਰਜੀਤ ਸਿੰਘ, ਲਖਬੀਰ ਸਿੰਘ, ਨਸੀਬ ਸਿੰਘ, ਆਕਾਸ਼ ਸਿੰਘ, ਜੋਗਿੰਦਰ ਸਿੰਘ ਮੌਜੂਦ ਸਨ |

ਪਿਛਲੀ ਖ਼ਬਰ ਗੁਰਪੁਰਬ ਨੂੰ ਸਮਰਪਿਤ ਗੁਰੂਹਰਸਹਾਏ ਵਿਖੇ ਸਜਾਏ ਗਏ ਰਾਤ ਦੇ ਦੀਵਾਨ, ਗਤਕਾ ਸ਼ੋਅ ਅਤੇ ਹੋਈ ਆਤਿਸ਼ਬਾਜ਼ੀ <br/> ਅਗਲੀ ਖ਼ਬਰ ਮਾਤਾ ਸਾਹਿਬ ਕੌਰ ਸਕੂਲ ਵਿਖੇ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।