15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਰਾਣਾ ਸੋਢੀ ਦੇ ਯਤਨਾਂ ਸਦਕਾ ਅੱਜ ਫ਼ਿਰੋਜ਼ਪੁਰ ਤੋਂ ਦਿੱਲੀ ਜਾਵੇਗੀ ਵੰਦੇ ਭਾਰਤ ਐਕਸਪੈੱ੍ਰਸ-ਰਾਜਾ ਕੁਮਾਰ <br/>

ਅਜੀਤ ਡੈਸਕ 07-11-2025
ਗੁਰੂਹਰਸਹਾਏ, 6 ਨਵੰਬਰ (ਕਪਿਲ ਕੰਧਾਰੀ)-ਪੰਜਾਬ ਦੇ ਸਾਬਕਾ ਕੈਬਿਨਟ ਮੰਤਰੀ ਅਤੇ ਭਾਜਪਾ ਦੇ ਰਾਸ਼ਟਰੀ ਕਾਰਜਕਾਰੀ ਮੈਂਬਰ ਰਾਣਾ ਗੁਰਮੀਤ ਸਿੰਘ ਸੋਢੀ ਹਮੇਸ਼ਾ ਹੀ ਫ਼ਿਰੋਜ਼ਪੁਰ ਦੇ ਲੋਕਾਂ ਲਈ ਨਵੀਂ ਸੌਗਾਤ ਲੈ ਕੇ ਆਉਂਦੇ ਹਨ | ਹੁਣ ਵੀ ਰਾਣਾ ਸੋਢੀ ਵਲੋਂ ਵਪਾਰੀਆਂ ਸਮੇਤ ਪੂਰੇ ਖੇਤਰ ਦੇ ਲੋਕਾਂ ਨੂੰ ਇਕ ਵੱਡਾ ਤੋਹਫ਼ਾ ਦਿੱਤਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਗੱਲਬਾਤ ਕਰਦੇ ਹੋਏ ਰਾਣਾ ਸੋਢੀ ਦੇ ਸਿਆਸੀ ਸਲਾਹਕਾਰ ਰਾਜਾ ਕੁਮਾਰ ਨੇ ਕੀਤਾ | ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਫ਼ਿਰੋਜ਼ਪੁਰ ਤੋਂ ਨਵੀਂ ਦਿੱਲੀ ਦਰਮਿਆਨ ਵੰਦੇ ਭਾਰਤ ਐਕਸਪੈੱ੍ਰਸ ਟਰੇਨ ਨੂੰ ਮਨਜ਼ੂਰੀ ਦੇ ਕੇ ਜਿੱਥੇ ਸਰਹੱਦੀ ਲੋਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ | ਉੱਥੇ ਹੀ ਵਪਾਰੀਆ ਲਈ ਵੀ ਇਹ ਟਰੇਨ ਕਿਸੇ ਤੋਹਫ਼ੇ ਤੋਂ ਘੱਟ ਨਹੀਂ ਹੈ ਅਤੇ ਇਹ ਸਾਰਾ ਸਹਿਰਾ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਜਾਂਦਾ ਹੈ | ਕਿਉਂਕਿ ਰਾਣਾ ਸੋਢੀ ਹਮੇਸ਼ਾ ਹੀ ਸਮੇਂ 'ਤੇ ਫ਼ਿਰੋਜ਼ਪੁਰ ਜ਼ਿਲੇ੍ਹ ਦੇ ਲੋਕਾਂ ਦੀ ਮੁਸ਼ਕਲਾਂ ਨੂੰ ੂ ਕੇਂਦਰ ਸਰਕਾਰ ਅੱਗੇ ਰੱਖਦੇ ਹਨ ਅਤੇ ਉਨ੍ਹਾਂ ਦਾ ਹੱਲ ਕਰਵਾਉਂਦੇ ਹਨ | ਰਾਜਾ ਕੁਮਾਰ ਨੇ ਕਿਹਾ ਕਿ ਇਹ ਇਤਿਹਾਸਕ ਕਦਮ ਫ਼ਿਰੋਜ਼ਪੁਰ ਨੂੰ ਵਿਕਾਸ ਦੀ ਨਵੀਂ ਪਟੜੀ 'ਤੇ ਲੈ ਕੇ ਜਾਵੇਗਾ ਅਤੇ ਫ਼ਿਰੋਜ਼ਪੁਰ ਦਾ ਨਾਮ ਵੀ ਦੇਸ਼ ਦੇ ਵੱਡੇ ਸ਼ਹਿਰਾਂ ਦੀ ਸ਼੍ਰੇਣੀ 'ਚ ਸ਼ਾਮਿਲ ਹੋ ਗਿਆ ਹੈ | ਉਨ੍ਹਾਂ ਦੱਸਿਆ ਕਿ ਇਹ ਟੇਰਨ ਅੱਜ 7 ਨਵੰਬਰ ਸਵੇਰੇ 7.55 ਤੋਂ ਫ਼ਿਰੋਜ਼ਪੁਰ ਤੋਂ ਰਵਾਨਾ ਹੋਵੇਗੀ ਅਤੇ ਫ਼ਰੀਦਕੋਟ, ਬਠਿੰਡਾ, ਧੂਰੀ, ਪਟਿਆਲਾ, ਅੰਬਾਲਾ, ਕੁਰੂਕਸ਼ੇਤਰ ਅਤੇ ਪਾਣੀਪਤ ਰਾਹੀ ਦੁਪਹਿਰ 2.35 ਵਜੇ ਪੁਰਾਣੀ ਦਿੱਲੀ ਪਹੁੰਚੇਗੀ ਵਾਪਸੀ ਸ਼ਾਮ 4 ਵਜੇ ਦਿੱਲੀ ਤੋਂ ਚੱਲ ਕੇ ਰਾਤ 10.35 ਵਜੇ ਫ਼ਿਰੋਜ਼ਪੁਰ ਪਹੁੰਚੇਗੀ | ਇਸ ਮੌਕੇ ਰਾਜਾ ਕੁਮਾਰ ਨੇ ਇਸ ਟਰੇਨ ਨੂੰ ਚਲਾਉਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਰੇਲ ਮੰਤਰੀ ਅਸ਼ਵਨੀ ਵੈਸ਼ਨਵ ਦਾ ਵੀ ਧੰਨਵਾਦ ਕੀਤਾ |

ਪਿਛਲੀ ਖ਼ਬਰ ਹੇਮਕੁੰਟ ਸਕੂਲ ਦੇ ਕੈਡਿਟਸ ਨੇ ਰੌਸ਼ਨ ਕੀਤਾ ਸਕੂਲ ਦਾ ਨਾਂਅ <br/> ਅਗਲੀ ਖ਼ਬਰ ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨ ਤੇ ਸ਼ੇਰ ਸਿੰਘ ਮੰਡ ਨੂੰ ਜਨਰਲ ਸਕੱਤਰ ਬਣਾਉਣ 'ਤੇ ਖੁਸ਼ੀ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।