15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਬੀ.ਡੀ.ਪੀ.ਓ ਦਫਤਰ ਜ਼ੀਰਾ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਸੈਮੀਨਾਰ ਕਰਵਾਇਆ <br/>

ਅਜੀਤ ਡੈਸਕ 07-11-2025
ਜ਼ੀਰਾ, 6 ਨਵੰਬਰ (ਹਰਜੀਤ ਸਿੰਘ ਗਿੱਲ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਜ਼ਬਰਦਸਤ ਮੁਹਿੰਮ ਛੇੜੀ ਗਈ ਹੈ | ਇਸੇ ਤਰ੍ਹਾਂ ਸਮਾਜ ਦੇ ਚੰਗੇ ਭਵਿੱਖ ਲਈ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਦੇ ਲਈ ਬੀ.ਡੀ.ਪੀ.ਓ ਦਫ਼ਤਰ ਜ਼ੀਰਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸੈਮੀਨਾਰ ਕਰਵਾਇਆ ਗਿਆ | ਇਸ ਦੌਰਾਨ ਪ੍ਰਮੁੱਖ ਸ਼ਖ਼ਸੀਅਤਾਂ ਨੇ ਨਸ਼ਿਆਂ ਦੀਆਂ ਬੁਰਾਈਆਂ ਦੱਸਦਿਆਂ ਲੋਕਾਂ ਨੂੰ ਇਸ ਬੁਰਾਈ ਤੋਂ ਦੂਰ ਰਹਿਣ ਲਈ ਸਿੱਖਿਅਤ ਕੀਤਾ | ਜਿਨ੍ਹਾਂ ਵਿਚ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ, ਏ.ਡੀ.ਸੀ ਨਿਧੀ ਕੁਮਦ, ਡੀ. ਡੀ. ਪੀ. ਓ ਨਰਭਿੰਦਰ ਸਿੰਘ, ਐੱਸ. ਡੀ. ਐੱਮ ਜ਼ੀਰਾ ਅਰਵਿੰਦਰਪਾਲ ਸਿੰਘ, ਬੀ. ਡੀ. ਪੀ. ਓ ਜ਼ੀਰਾ ਸੁਰਜੀਤ ਸਿੰਘ,ਡੀ.ਐੱਸ.ਪੀ ਜ਼ੀਰਾ ਜਸਪਾਲ ਸਿੰਘ ਢਿੱਲੋਂ,ਥਾਣਾ ਸਿਟੀ ਜ਼ੀਰਾ ਦੇ ਐੱਸ.ਐੱਚ.ਓ ਗੁਰਮੀਤ ਸਿੰਘ, ਥਾਣਾ ਸਦਰ ਜ਼ੀਰਾ ਦੇ ਐੱਸ.ਐੱਚ.ਓ ਜਸਵਿੰਦਰ ਸਿੰਘ ਬਰਾੜ,ਐੱਸ.ਐੱਚ.ਓ ਮੱਲਾਂਵਾਲਾ ਹਰਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਜੱਜ ਦੇ ਨਾਂਅ ਸ਼ਾਮਿਲ ਹਨ | ਇਸ ਦੌਰਾਨ ਪੰਚਾਂ-ਸਰਪੰਚਾਂ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਨਰੇਸ਼ ਕਟਾਰੀਆ ਨੇ ਕਿਹਾ ਕਿ ਨਸ਼ਿਆਂ ਦੀ ਬੁਰਾਈ ਸਮਾਜ ਨੂੰ ਅੰਦਰੋਂ ਖੋਖਲਾ ਕਰ ਰਹੀ ਹੈ | ਇਸ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਛੇੜੀ ਗਈ ਇਸ ਜੰਗ ਵਿੱਚ ਲੋਕਾਂ ਦੇ ਸਹਿਯੋਗ ਦੀ ਬੜੀ ਜ਼ਰੂਰਤ ਹੈ | ਇਸ ਮੌਕੇ ਡੀ.ਐੱਸ.ਪੀ ਜ਼ੀਰਾ ਜਸਪਾਲ ਸਿੰਘ ਢਿੱਲੋਂ ਨੇ ਹਾਜ਼ਰ ਇਕੱਠ ਨੂੰ ਨਸ਼ਾ ਮੁਕਤੀ ਕਾਨੂੰਨ ਦੀਆਂ ਧਾਰਾਵਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਦਿੰਦਿਆਂ ਕਿਹਾ ਕਿ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਪੁਲਿਸ ਵਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਅਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ |

ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਲੇਜ਼ ਡਿਫੈਂਸ ਕਮੇਟੀ ਮੈਂਬਰਾਂ ਲਈ ਸਿਖਲਾਈ ਪ੍ਰੋਗਰਾਮ ਅਗਲੀ ਖ਼ਬਰ ਨੰਨੂ ਦੀ ਅਗਵਾਈ ਹੇਠ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਹੜ੍ਹ ਪੀੜਤ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਵੰਡਿਆ ਗਿਆ ਕਣਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।