ਜ਼ੀਰਾ,6 ਨਵੰਬਰ (ਰਜਨੀਸ਼ ਕਥੂਰੀਆ)-ਗੁਰਦੁਆਰਾ ਡੇਰਾ ਹਰਨਾਮੁਸਰ (ਨਾਨਕਸਰ) ਜ਼ੀਰਾ ਵਿਖੇ ਸੰਤ ਬਾਬਾ ਹਰਨਾਮ ਸਿੰਘ ਜੀ ਦੀ ਬਰਸੀ ਸਬੰਧੀ ਚੱਲ ਰਹੇ ਧਾਰਮਿਕ ਸਮਾਗਮ ਦੇ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੂਰਬ ਡੇਰਾ ਮੁਖੀ ਸੰਤ ਬਾਬਾ ਹਰੀ ਸਿੰਘ ਜੀ ਦੀ ਰਹਿਨੁਮਾਈ ਹੇਠ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਸਥਾਨਕ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਸੰਗਤ ਗੁਰਦੁਆਰਾ ਸਾਹਿਬ ਵਿਖੇ ਪਹੁੰਚੀ | ਇਸ ਮੌਕੇ ਗੁਰਦੁਆਰਾ ਸਾਹਿਬ ਨੂੰ ਰੰਗ ਬਰੰਗੀਆਂ ਲੜੀਆਂ ਨਾਲ ਸਜਾਇਆ ਗਿਆ, ਜੋ ਕਿ ਬਹੁਤ ਹੀ ਮਨਮੋਹਕ ਨਜ਼ਾਰਾ ਪੇਸ਼ ਕਰਦੀਆਂ ਸਨ | ਇਸ ਦੌਰਾਨ ਸੰਤ ਅਨਹਦ ਰਾਜ ਸਿੰਘ ਸਮਰਾਲਾ ਚੌਂਕ ਵਾਲੇ, ਭਾਈ ਜਸਪਾਲ ਸਿੰਘ ਤਰਨਤਾਰਨ ਵਾਲੇ, ਭਾਈ ਸੁਖਵਿੰਦਰ ਸਿੰਘ ਜ਼ੀਰਾ ਵਾਲੇ, ਸੰਤ ਬਾਬਾ ਹਰੀ ਸਿੰਘ, ਬਾਬਾ ਗੁਰਮੁਖ ਸਿੰਘ, ਭਾਈ ਗੁਰਵਿੰਦਰ ਸਿੰਘ, ਭਾਈ ਹਰਪ੍ਰੀਤ ਸਿੰਘ ਅਤੇ ਬਾਬਾ ਜਗਤਾਰ ਸਿੰਘ ਨੇ ਕਥਾ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਦੇ ਲੜ ਲਾਇਆ | ਇਸ ਮੌਕੇ ਭਾਈ ਸੁਖਵਿੰਦਰ ਸਿੰਘ ਸੰਧੂ, ਪਿਆਰਾ ਸਿੰਘ ਢਿੱਲੋਂ ਸਾਬਕਾ ਪ੍ਰਧਾਨ ਨਗਰ ਕੌਂਸਲ ਜ਼ੀਰਾ, ਹਰਿੰਦਰ ਸਿੰਘ, ਮੁਖ਼ਤਿਆਰ ਸਿੰਘ, ਅਮਰਜੀਤ ਸਿੰਘ ਘੁੰਮਣ, ਡਾ. ਇੰਦਰਜੀਤ ਸਿੰਘ, ਮਨਪ੍ਰੀਤ ਸਿੰਘ, ਬਾਬਾ ਤਾਰ ਸਿੰਘ, ਰਾਜ ਸਿੰਘ, ਬਾਬਾ ਬਲਵਿੰਦਰ ਸਿੰਘ, ਜਸਪਾਲ ਸਿੰਘ, ਮਨਪ੍ਰੀਤ ਸਿੰਘ, ਮਨਜੀਤ ਸਿੰਘ, ਕਰਮਜੀਤ ਸਿੰਘ, ਸਾਬਕਾ ਐਮ.ਸੀ.ਅਮਰ ਸਿੰਘ, ਕਿਰਪਾਲ ਸਿੰਘ, ਜਗਦੀਪ ਸਿੰਘ, ਗੁਰਜੰਟ ਸਿੰਘ, ਜਰਨੈਲ ਸਿੰਘ, ਹੈਪੀ ਅਤੇ ਮੱਖਣ ਸਿੰਘ ਆਦਿ ਹਾਜ਼ਰ ਸਨ |