25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਵਿਧਾਇਕ ਦਹੀਯਾ ਨੇ ਬਾਲ ਕਵੀ ਸੰਮੇਲਨ ਵਿਚ ਮਾਣ ਹਾਸਲ ਕਰਨ ਵਾਲੀ ਪ੍ਰਭਜੀਤ ਕੌਰ ਨੂੰ ਵਧਾਈ ਦਿੱਤੀ <br/>

ਅਜੀਤ ਡੈਸਕ 08-11-2025
ਫਿਰੋਜ਼ਪੁਰ, 7 ਨਵੰਬਰ (ਗੁਰਿੰਦਰ ਸਿੰਘ)-ਜਲੰਧਰ ਦੂਰਦਰਸ਼ਨ 'ਤੇ ਚੱਲ ਰਹੇ ਬਾਲ ਕਵੀ ਸੰਮੇਲਨ ਵਿਚ ਫਿਰੋਜ਼ਪੁਰ ਜ਼ਿਲ੍ਹੇ ਦੀ ਪ੍ਰਤੀਨਿਧਤਾ ਕਰਨ ਵਾਲੀ ਸਰਕਾਰੀ ਪ੍ਰਾਇਮਰੀ ਸਕੂਲ ਪਟੇਲ ਨਗਰ ਦੀ ਪੰਜਵੀਂ ਜਮਾਤ ਦੀ ਵਿਦਿਆਰਥਨ ਪ੍ਰਭਜੀਤ ਕੌਰ, ਉਸ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਹਲਕਾ ਫ਼ਿਰੋਜ਼ਪੁਰ ਦਿਹਾਤੀ ਵਿਧਾਇਕ ਰਜਨੀਸ਼ ਕੁਮਾਰ ਦਹੀਯਾ ਨੇ ਇਸ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ | ਜ਼ਿਕਰਯੋਗ ਹੈ ਕਿ ਨਵੀਆਂ ਕਲਮਾਂ ਨਵੀਂ ਉਡਾਣ ਪ੍ਰੋਜੈਕਟ ਅਧੀਨ ਪੰਜਾਬ ਦੇ 15 ਜ਼ਿਲਿ੍ਹਆਂ ਵਿਚੋਂ ਚੁਣੇ ਗਏ ਬੱਚਿਆਂ ਦਾ ਲਾਈਵ ਟੈਲੀਕਾਸਟ ਜਲੰਧਰ ਦੂਰਦਰਸ਼ਨ 'ਤੇ ਹੋਇਆ ਸੀ | ਵਿਧਾਇਕ ਰਜਨੀਸ਼ ਦਹੀਯਾ ਨੇ ਦੱਸਿਆ ਕਿ ਪਿਤਾ ਬਲਜੀਤ ਸਿੰਘ ਅਤੇ ਮਾਤਾ ਸੁਖਵਿੰਦਰ ਕੌਰ ਦੀ ਇਹ ਲਾਡਲੀ ਧੀ ਦੀ ਚੋਣ ਪੂਰੇ ਫਿਰੋਜ਼ਪੁਰ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚੋਂ ਹੋਈ | ਪੜ੍ਹਨ ਵਿਚ ਹੁਸ਼ਿਆਰ ਇਸ ਬੱਚੀ ਦਾ ਕਵਿਤਾਵਾਂ ਅਤੇ ਲੇਖਣ ਵਾਲੇ ਰੁਝਾਨ ਨੂੰ ਵੇਖਦੇ ਹੋਏ ਸਰਕਾਰੀ ਪ੍ਰਾਇਮਰੀ ਸਕੂਲ ਪਟੇਲ ਨਗਰ ਦੇ ਸਮੂਹ ਸਟਾਫ਼ ਅਤੇ ਇੰਚਾਰਜ ਸ੍ਰੀਮਤੀ ਸੁਦੇਸ਼ ਰਾਣੀ ਵਲੋਂ ਬੱਚੀ ਦੀ ਹੌਸਲਾ ਅਫਜਾਈ ਕਰਦਿਆਂ ਇਸ ਦੀ ਤਿਆਰੀ ਕਰਵਾਈ ਗਈ | ਉਨ੍ਹਾਂ ਕਿਹਾ ਕਿ 10 ਸਾਲ ਦੀ ਛੋਟੀ ਜਿਹੀ ਉਮਰ ਵਿਚ ਹੀ ਕਵਿਤਾਵਾਂ ਅਤੇ ਸਾਹਿੱਤ ਦੇ ਪ੍ਰਤੀ ਲਗਾਅ ਕੁਦਰਤ ਦੀ ਦੇਣ ਹੈ | ਵਿਧਾਇਕ ਦਹੀਯਾ ਨੇ ਕਿਹਾ ਕਿ ਦੂਰਦਰਸ਼ਨ ਕੇਂਦਰ ਜਲੰਧਰ ਵਿਖੇ ਵੱਡੇ ਵੱਡੇ ਸਾਹਿੱਤਕਾਰ ਆਪਣੀ ਕਲਾ ਦਾ ਪ੍ਰਦਰਸ਼ਨ ਕਰਨਾ ਲੋਚਦੇ ਹਨ ਜਦਕਿ ਇਸ ਛੋਟੀ ਜਿਹੀ ਬੱਚੀ ਦੁਆਰਾ ਦੂਰਦਰਸ਼ਨ ਕੇਂਦਰ ਵਿਖੇ ਆਪਣੀ ਕਲਾ ਦਾ ਪ੍ਰਦਰਸ਼ਨ ਕਰਕੇ ਆਪਣੇ ਅਧਿਆਪਕਾਂ,ਮਾਪਿਆਂ ਅਤੇ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਮਾਣ ਵਧਾਇਆ ਹੈ | ਪ੍ਰਭਜੀਤ ਕੌਰ ਵਲੋਂ ਫਿਰੋਜ਼ਪੁਰ ਜ਼ਿਲ੍ਹੇ ਦੀ ਨੁਮਾਇੰਦਗੀ ਕਰਦਿਆਂ ਜਲੰਧਰ ਦੂਰਦਰਸ਼ਨ ਵਰਗੇ ਪਲੇਟਫ਼ਾਰਮ ਤੇ ਕਵੀ ਸੰਮੇਲਨ ਵਿਚ ਭਾਗ ਲੈਣਾ ਜਿੱਥੇ ਫਿਰੋਜ਼ਪੁਰ ਵਾਸੀਆਂ ਲਈ ਖ਼ੁਸ਼ੀ ਅਤੇ ਮਾਣ ਵਾਲੀ ਗੱਲ ਹੈ | ਉੱਥੇ ਹੀ ਸ਼ਹੀਦਾਂ ਦੀ ਇਸ ਧਰਤੀ ਤੋਂ ਭਵਿੱਖ ਵਿਚ ਇਕ ਬਹੁਤ ਵੱਡਾ ਕਵੀ ਅਤੇ ਸਾਹਿੱਤਕਾਰ ਦਾ ਭਵਿੱਖ ਵੀ ਨਜ਼ਰ ਆ ਰਿਹਾ | ਉਨ੍ਹਾਂ ਨੇ ਬੱਚੇ ਦੇ ਸੁਨਹਿਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |

ਪਿਛਲੀ ਖ਼ਬਰ ਪੰਜਾਬ ਪੈਨਸ਼ਨਰਜ਼ ਯੂਨੀਅਨ ਇਕਾਈ ਜ਼ੀਰਾ ਦੀ ਮਹੀਨਾ ਵਾਰ ਮੀਟਿੰਗ <br/> ਅਗਲੀ ਖ਼ਬਰ 158 ਸਹਾਇਕ ਪ੍ਰੋਫ਼ੈਸਰ ਤੇ ਲਾਇਬ੍ਰੇਰੀਅਨ ਫ਼ਰੰਟ ਵਲੋਂ ਸਿੱਖਿਆ ਵਿਭਾਗ ਦੇ ਪੱਤਰ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।