ਜ਼ੀਰਾ, 7 ਨਵੰਬਰ(ਪ੍ਰਤਾਪ ਸਿੰਘ ਹੀਰਾ)-ਪੰਜਾਬ ਪੈਨਸ਼ਨਰਜ਼ ਯੂਨੀਅਨ ਇਕਾਈ ਜ਼ੀਰਾ ਦੀ ਮਹੀਨੇਵਾਰ ਮੀਟਿੰਗ ਇਕਬਾਲ ਸਿੰਘ ਦੀ ਪ੍ਰਧਾਨਗੀ ਹੇਠ ਸਿਵਾਲਾ ਮੰਦਰ ਜ਼ੀਰਾ ਵਿਖੇ ਕੀਤੀ ਗਈ ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਪੈਨਸ਼ਨਰਜ਼ ਸ਼ਾਮਿਲ ਹੋਏ | ਮੀਟਿੰਗ ਦੀ ਸ਼ੁਰੂਆਤ ਕਰਦਿਆਂ ਇਕਬਾਲ ਸਿੰਘ ਅਤੇ ਸਤਪਾਲ ਸਹਿਗਲ ਨੇ ਸਾਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੈਨਸ਼ਨਰਜ਼ ਨੂੰ ਡੀ.ਏ ਭੱਤਾ ਸੈਂਟਰ ਪੱਧਰ ਦੇ ਆਧਾਰ ਤੇ 58% ਜਾਰੀ ਕੀਤਾ ਜਾਵੇ ਤੇ ਇਸ ਤੋਂ ਇਲਾਵਾ ਡਾਕਟਰੀ ਭੱਤਾ 2000 ਪ੍ਰਤੀ ਮਹੀਨਾ ਛੇਵੇਂ ਪੇ ਕਮਿਸ਼ਨ ਦੀਆਂ ਰਹਿੰਦੀਆਂ ਤਰੁੱਟੀਆਂ ਪੂਰੀਆਂ ਕੀਤੀਆਂ ਜਾਣ ਅਤੇ ਬਾਕੀ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ ਇਸ ਦੌਰਾਨ ਮੀਟਿੰਗ ਵਿੱਚ ਰਮੇਸ਼ ਚੰਦਰ ਭਾਟੀਆ, ਸੰਪੂਰਨ ਸਿੰਘ ,ਸੁਰਜੀਤ ਸਿੰਘ, ਹਰਭਜਨ ਸਿੰਘ, ਨਰੇਸ਼ ਕੁਮਾਰ, ਪੁਰਸ਼ੋਤਮ ਸ਼ਰਮਾ, ਜੋਗਿੰਦਰ ਸਿੰਘ, ਧਰਮਵੀਰ ਆਦਿ ਹਾਜ਼ਰ ਸਨ |