25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਹੇਮਕੁੰਟ ਸਕੂਲ ਦੇ ਕੈਡਿਟਸ ਨੇ ਰਾਸ਼ਟਰੀ ਗੀਤ 'ਵੰਦੇ ਮਾਤਰਮ' ਦੇ 150 ਸਾਲ ਪੂਰੇ ਹੋਣ 'ਤੇ ਆਨਲਾਈਨ ਮੁਹਿੰਮ 'ਚ ਲਿਆ ਭਾਗ <br/>

ਅਜੀਤ ਡੈਸਕ 08-11-2025
ਜ਼ੀਰਾ, 7 ਨਵੰਬਰ (ਰਜਨੀਸ਼ ਕਥੂਰੀਆ)-ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਵਲੋਂ ਦੇਸ਼ ਪ੍ਰਤੀ ਸਮਰਪਣ ਅਤੇ ਦੇਸ਼-ਭਗਤੀ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਐੱਨ.ਸੀ.ਸੀ. ਕੈਡਿਟਸ ਨੇ ਅੱਜ ਰਾਸ਼ਟਰੀ ਗੀਤ Tਵੰਦੇ ਮਾਤਰਮUਦੇ 150 ਸਾਲ ਪੂਰੇ ਹੋਣ ਦੇ ਮੌਕੇ 'ਤੇ ਆਯੋਜਿਤ ਕੀਤੀ ਗਈ ਆਨਲਾਈਨ ਮੁਹਿੰਮ ਵਿਚ ਉਤਸ਼ਾਹ ਪੂਰਵਕ ਭਾਗ ਲਿਆ | ਇਹ ਮੁਹਿੰਮ ਦੇਸ਼-ਭਗਤੀ ਦੀ ਭਾਵਨਾ ਨੂੰ ਮਜ਼ਬੂਤ ਕਰਨ ਤੇ ਰਾਸ਼ਟਰੀ ਗੌਰਵ ਜਗਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਸੀ | 'ਵੰਦੇ ਮਾਤਰਮ ਜੋ ਕਿ ਬੰਕਿਮ ਚੰਦਰ ਚੈਟਰਜੀ ਵਲੋਂ 1875 ਵਿਚ ਲਿਖਿਆ ਗਿਆ ਸੀ, ਆਜ਼ਾਦੀ ਦੀ ਲਹਿਰ ਦਾ ਪ੍ਰਰੇਣਾਦਾਇਕ ਪ੍ਰਤੀਕ ਬਣਿਆ | ਇਸ ਮੌਕੇ ਆਨਲਾਈਨ ਚੱਲ ਰਹੇ ਲਾਈਵ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਵੰਦੇ ਮਾਤਰਮ ਉਹੀ ਗੀਤ ਹੈ | ਜੋ ਅੱਜ ਵੀ 140 ਕਰੋੜ ਭਾਰਤੀਆਂ ਨੂੰ ਏਕਤਾ ਤੇ ਸਮਰਪਣ ਦੀ ਸ਼ਕਤੀ ਦਿੰਦਾ ਹੈ | ਇਹ ਸਿਰਫ਼ ਇੱਕ ਗੀਤ ਨਹੀਂ, ਸਗੋਂ ਮਾਂ ਭਾਰਤ ਪ੍ਰਤੀ ਪਿਆਰ,ਭਾਵਨਾ ਤੇ ਵਚਨਬੱਧਤਾ ਦਾ ਪ੍ਰਤੀਕ ਹੈ | ਉਹਨਾਂ ਨੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਇਤਿਹਾਸਿਕ ਮੌਕੇ ਨੂੰ ਮਨਾਇਆਂ ਜਾਵੇ ਤਾਂ ਜੋ ਨੌਜਵਾਨ ਪੀੜ੍ਹੀ ਵੀ ਇਸ ਦੀ ਮਹੱਤਤਾ ਨੂੰ ਸਮਝ ਸਕੇ | ਐੱਨ.ਸੀ.ਸੀ ਕੈਡਿਟਸ ਨੇ ਇਸ ਦਿਨ ਨੂੰ ਸਮਰਪਿਤ ਆਨਲਾਈਨ ਪ੍ਰੋਗਰਾਮ ਦੌਰਾਨ ਵੰਦੇ ਮਾਤਰਮ ਗਾ ਕੇ ਦੇਸ਼ ਪ੍ਰਤੀ ਆਪਣੀ ਨਿਸ਼ਠਾ ਤੇ ਪ੍ਰੇਮ ਪ੍ਰਗਟਾਇਆ ਅਤੇ ਨਾਲ ਹੀ ਵੈੱਬਸਾਈਟ ਤੋਂ ਆਪਣੇ ਭਾਗ ਲੈਣ ਦੇ ਸਰਟੀਫਿਕੇਟ ਵੀ ਡਾਊਨਲੋਡ ਕੀਤੇ | ਇਸ ਮੌਕੇ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐਮ.ਡੀ.ਮੈਡਮ ਰਣਜੀਤ ਕੌਰ ਸੰਧੂ ਅਤੇ ਪਿ੍ੰਸੀਪਲ ਰਮਨਜੀਤ ਕੌਰ ਨੇ ਕਿਹਾ ਕਿ ਵੰਦੇ ਮਾਤਰਮ ਸਾਡੀ ਰਾਸ਼ਟਰੀ ਏਕਤਾ ਦਾ ਪ੍ਰਤੀਕ ਹੈ | ਇਸ ਮੁਹਿੰਮ ਦੌਰਾਨ ਏ.ਐੱਨ.ਓ ਸਿਮਰਨਜੀਤ ਕੌਰ ਕੇਅਰ ਟੇਕਰ, ਯਾਦਵਿੰਦਰ ਕੌਰ, ਮੈਡਮ ਗੁਰਪ੍ਰੀਤ ਕੌਰ ਆਦਿ ਹਾਜ਼ਰ ਸੀ |

ਪਿਛਲੀ ਖ਼ਬਰ ਚੇਅਰਮੈਨ ਮਸੀਹ ਵਲੋਂ ਪੰਜਾਬ ਰਾਜ ਘੱਟ ਗਿਣਤੀ ਭਾਈਚਾਰੇ ਦੀਆਂ ਸਮੱਸਿਆਵਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾ... ਅਗਲੀ ਖ਼ਬਰ ਸਿਹਤ ਵਿਭਾਗ ਵਲੋਂ 10 ਤੋਂ 17 ਨਵੰਬਰ ਤੱਕ ਮਨਾਇਆ ਜਾ ਰਿਹਾ ਹੈ ਵਿਸ਼ੇਸ਼ ਟੀਕਾਕਰਨ ਹਫ਼ਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।