25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਹੜ੍ਹ ਪੀੜਤਾਂ ਲਈ ਭੇਜਿਆ 550 ਕੁਇੰਟਲ ਕਣਕ ਦਾ ਬੀਜ <br/>

ਅਜੀਤ ਡੈਸਕ 08-11-2025
ਮਮਦੋਟ, 7 ਨਵੰਬਰ (ਸੁਖਦੇਵ ਸਿੰਘ ਸੰਗਮ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਫਿਰੋਜ਼ਪੁਰ ਦਿਹਾਤੀ ਅਤੇ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਜਿੰਦੂ ਦੀ ਅਗਵਾਈ ਹੇਠ ਇਲਾਕੇ ਦੇ ਹੜ੍ਹ ਪੀੜਤ ਕਿਸਾਨਾਂ ਲਈ ਕਣਕ ਦੇ ਬੀਜ ਦੀਆਂ ਟਰਾਲੀਆਂ ਦਾਣਾ ਮੰਡੀ ਮਮਦੋਟ ਤੋਂ ਭੇਜੀਆਂ ਗਈਆਂ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਸੰਸਦੀ ਸਕੱਤਰ ਸੁਖਪਾਲ ਸਿੰਘ ਨੰਨੂੰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸਤਪਾਲ ਸਿੰਘ ਤਲਵੰਡੀ ਆਦਿ ਵੀ ਸਨ | ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਸੂਬਾ ਪੰਜਾਬ ਦੇ ਲੋਕ ਆਪਸੀ ਭਾਈਚਾਰਕ ਸਾਂਝ ਦਾ ਪ੍ਰਤੀਕ ਹਨ ਤੇ ਕਿਸੇ ਵੀ ਕੁਦਰਤੀ ਆਫ਼ਤ ਦੌਰਾਨ ਇਕ ਦੂਜੇ ਦਾ ਸਾਥ ਦੇਣ ਤੋਂ ਪਿੱਛੇ ਨਹੀਂ ਹਟਦੇ ਜਿਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਹਿਨੁਮਾਈ ਵਿਚ ਪਾਰਟੀ ਵਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਪਹਿਲਾਂ ਹੀ ਰਾਸ਼ਨ, ਕਿਸ਼ਤੀਆਂ, ਡੀਜ਼ਲ ਅਤੇ ਪਸ਼ੂਆਂ ਲਈ ਚਾਰਾ ਤੇ ਤੂੜੀ ਮੁਹੱਈਆ ਕਰਵਾਏ ਗਏ ਸਨ ਤੇ ਹੁਣ ਜਿਨ੍ਹਾਂ ਕਿਸਾਨਾਂ ਦੀ ਜ਼ਮੀਨ ਹੜ੍ਹ ਦੇ ਪਾਣੀ ਕਾਰਨ ਪ੍ਰਭਾਵਿਤ ਹੋਈ ਸੀ ਉਨ੍ਹਾਂ ਦੀ ਹਾੜੀ ਦੀ ਫ਼ਸਲ ਕਣਕ ਦੀ ਬਿਜਾਈ ਲਈ ਪਾਰਟੀ ਵਲੋਂ ਹੁਣ ਤੱਕ ਹਜ਼ਾਰਾਂ ਕੁਇੰਟਲ ਕਣਕ ਦਾ ਬੀਜ ਦਿੱਤਾ ਗਿਆ ਹੈ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਟਿੱਬੀ, ਸਾਬਕਾ ਉਪ ਚੇਅਰਮੈਨ ਜੋਗਾ ਸਿੰਘ ਮੁਰਕ ਵਾਲਾ, ਵਰਿੰਦਰ ਸਿੰਘ ਵੈਰੜ ਨੰਬਰਦਾਰ, ਵਿੱਕੀ ਮੈਨੀ, ਕਰਨੈਲ ਸਿੰਘ ਹਸਨਾ, ਦਿਲਬਾਗ ਸਿੰਘ ਵਿਰਕ, ਇੰਦਰਜੀਤ ਸਿੰਘ ਟਿੱਬੀ,ਅਰਸ਼ ਸਰਪੰਚ, ਬਲਵਿੰਦਰ ਕੱਕੜ ਮੌਜੂਦ ਸਨ |

ਪਿਛਲੀ ਖ਼ਬਰ ਡੇਂਗੂ ਤੋਂ ਬਚਾਅ ਲਈ ਸਿਹਤ ਵਿਭਾਗ ਦੀ ਟੀਮ ਵਲੋਂ ਬਸਤੀ ਟੈਂਕਾਂ ਵਾਲੀ 'ਚ ਕਰਵਾਈ ਸਪਰੇਅ- ਲੋਕਾਂ ਨੂੰ ਕੀਤਾ ਜਾਗਰੂਕ <... ਅਗਲੀ ਖ਼ਬਰ ਚੇਅਰਮੈਨ ਮਸੀਹ ਵਲੋਂ ਪੰਜਾਬ ਰਾਜ ਘੱਟ ਗਿਣਤੀ ਭਾਈਚਾਰੇ ਦੀਆਂ ਸਮੱਸਿਆਵਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।