25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਲਾਈਟ ਐਂਡ ਸਾਊਾਡ ਸ਼ੋਅ 11 ਨੂੰ

ਅਜੀਤ ਡੈਸਕ 08-11-2025
ਫ਼ਿਰੋਜ਼ਪੁਰ,7 ਨਵੰਬਰ (ਸੁਖਵਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਫ਼ਿਰੋਜ਼ਪੁਰ ਵਿਖੇ 11 ਨਵੰਬਰ ਨੂੰ ਕੰਟੋਨਮੈਂਟ ਬੋਰਡ ਸਟੇਡੀਅਮ, ਫਿਰੋਜ਼ਪੁਰ ਛਾਉਣੀ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਇਕ ਵਿਲੱਖਣ ਲਾਈਟ ਲੈਂਡ ਸਾਊਾਡ ਸ਼ੋਅ ਆਯੋਜਿਤ ਕੀਤਾ ਜਾ ਰਿਹਾ ਹੈ | ਸਟੇਡੀਅਮ ਵਿਖੇ ਐਂਟਰੀ ਸ਼ਾਮ 5 ਵਜੇ ਤੋਂ ਹੋਵੇਗੀ ਅਤੇ ਸਭ ਤੋਂ ਪਹਿਲਾਂ ਕੀਰਤਨੀ ਜਥੇ ਗੁਰੂ ਸਾਹਿਬ ਦੇ ਜੀਵਨ ਸਬੰਧੀ ਰਸਭਿੰਨਾ ਕੀਰਤਨ ਕਰਨਗੇ | ਇਸ ਤੋਂ ਬਾਅਦ ਲਾਈਟ ਐਂਡ ਸਾਂਉਂਡ ਸ਼ੋਅ ਹੋਵੇਗਾ ਜੋ ਕਿ 45 ਮਿੰਟ ਤੱਕ ਚੱਲੇਗਾ | ਇਸ ਸ਼ੋਅ ਵਿਚ ਨੌਵੇਂ ਗੁਰੂ ਸਾਹਿਬ ਦੇ ਜੀਵਨ, ਸਿੱਖਿਆਵਾਂ ਅਤੇ ਮਹਾਨ ਸ਼ਹਾਦਤ ਨੂੰ ਆਕਰਸ਼ਕ ਅਤੇ ਭਾਵਨਾਤਮਕ ਢੰਗ ਨਾਲ ਪੇਸ਼ ਕੀਤਾ ਜਾਵੇਗਾ | ਇਹ ਪ੍ਰਗਟਾਵਾ ਐੱਸ.ਡੀ.ਐਮ ਫਿਰੋਜ਼ਪੁਰ ਗੁਰਦੇਵ ਸਿੰਘ ਧੰਮ ਨੇ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਬਾਰੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ | ਇਸ ਸਬੰਧੀ ਵਿਸਤਾਰ ਨਾਲ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਹ ਡਿਜੀਟਲ ਸ਼ੋਅ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਾਂਤੀ, ਸਹਿਣਸ਼ੀਲਤਾ ਅਤੇ ਵਿਸ਼ਵ ਭਾਈਚਾਰੇ ਦੇ ਸੰਦੇਸ਼ ਨੂੰ ਸੁੰਦਰਤਾ ਨਾਲ ਉਜਾਗਰ ਕਰੇਗਾ | ਉਨ੍ਹਾਂ ਕਿਹਾ ਕਿ ਇਹ ਸਮਾਗਮ ਗੁਰੂ ਸਾਹਿਬ ਦੇ ਮਨੁੱਖਤਾ ਅਤੇ ਦਇਆ ਦੇ ਸੰਦੇਸ਼ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ | ਉਨ੍ਹਾਂ ਕਿਹਾ ਕਿ ਸ਼ੋਅ ਲਈ ਐਂਟਰੀ ਮੁਫ਼ਤ ਹੋਵੇਗੀ ਅਤੇ ਕੋਈ ਵੀ ਵਿਅਕਤੀ ਬਿਨਾਂ ਪਾਸ ਦੇ ਇਸ ਸਮਾਗਮ ਵਿਚ ਸ਼ਾਮਿਲ ਹੋ ਸਕਦਾ ਹੈ | ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿਚ ਇਸ ਸਮਾਗਮ ਵਿਚ ਹਿੱਸਾ ਲੈਣ | ਉਨ੍ਹਾਂ ਨੇ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਸੁਰੱਖਿਆ, ਆਵਾਜਾਈ ਪ੍ਰਬੰਧਨ, ਸਫ਼ਾਈ, ਪਾਰਕਿੰਗ ਵਿਵਸਥਾ, ਬੈਰੀ ਕੇਟਿੰਗ, ਨਿਰਵਿਘਨ ਬਿਜਲੀ ਸਪਲਾਈ, ਮੈਡੀਕਲ ਟੀਮਾਂ ਦੀ ਤਾਇਨਾਤੀ, ਫਾਇਰ ਸੇਫ਼ਟੀ, ਪ੍ਰਚਾਰ ਵਿਵਸਥਾ, ਪੀਣ ਵਾਲੇ ਪਾਣੀ ਦੀ ਸਹੂਲਤ ਆਦਿ ਬਾਰੇ ਸਬੰਧਿਤ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ | ਉਨ੍ਹਾਂ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਉਹ ਸਮਾਂਬੱਧ ਢੰਗ ਨਾਲ ਸਾਰੇ ਪ੍ਰਬੰਧ ਯਕੀਨੀ ਬਣਾਉਣ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਮੀਟਿੰਗ ਵਿੱਚ ਐੱਸ.ਪੀ. ਮਨਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਮੁਨੀਲਾ ਅਰੋੜਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸੁਨੀਤਾ ਰਾਣੀ, ਸੁਪਰਡੰਟ ਸੈਨੀਟੇਸ਼ਨ ਸੁਖਪਾਲ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ / ਕਰਮਚਾਰੀ ਮੌਜੂਦ ਸਨ |
ਪਿਛਲੀ ਖ਼ਬਰ ਭਾ. ਕਿ. ਯੂ. (ਏਕਤਾ-ਉਗਰਾਹਾਂ) ਵਲੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਸੰਘਰਸ਼ ਦੀ ਹਮਾਇਤ ਅਗਲੀ ਖ਼ਬਰ ਟਰੱਕ ਪਿੱਛੇ ਕਰਦੇ ਸਮੇਂ ਹੋਈ ਝੜਪ, ਪਿਤਾ-ਪੁੱਤਰ ਨਾਲ ਕੀਤੀ ਕੁੱਟਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।