25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਮਾਤਾ ਸਾਹਿਬ ਕੌਰ ਸਕੂਲ ਦੇ ਵਿਦਿਆਰਥੀ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ <br/>

ਅਜੀਤ ਡੈਸਕ 08-11-2025
ਗੁਰੂਹਰਸਹਾਏ, 7 ਨਵੰਬਰ(ਕਪਿਲ ਕੰਧਾਰੀ)-ਸਥਾਨਕ ਸ਼ਹਿਰ ਦੇ ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਕਾਰ ਸੇਵਾ ਗੁਰਦੁਆਰਾ ਜੰਡ ਸਾਹਿਬ ਵਿਖੇ ਆਯੋਜਿਤ 350 ਸਾਲਾ ਸ਼ਹੀਦੀ ਸ਼ਤਾਬਦੀ ਸੰਪੂਰਨਤਾ ਸਮਾਗਮ ਵਿਚ ਸ਼ਰਧਾ ਨਾਲ ਹਿੱਸਾ ਲਿਆ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਵੰਦਨਾ ਧਵਨ ਨੇ ਦੱਸਿਆ ਕਿ ਸਕੂਲ ਵਿਚ ਸ਼੍ਰੀ ਸਹਿਜ ਪਾਠ ਆਰੰਭ ਕਰਵਾਏ ਗਏ ਸੀ ਜਿਸ ਦੀ ਸੰਪੂਰਨਤਾ ਗੁਰਦੁਆਰਾ ਜੰਡ ਸਾਹਿਬ ਵਿਖੇ ਹੋਈ | ਇਸ ਮੌਕੇ ਸਕੂਲ ਦੇ ਵਿਦਿਆਰਥੀਆ ਅਤੇ ਸਟਾਫ਼ ਨੇ ਗੁਰਦੁਆਰਾ ਸਾਹਿਬ ਵਿਖੇ ਜਾ ਕੇ ਮੱਥਾ ਟੇਕਿਆ | ਇਸ ਮੌਕੇ ਸਕੂਲ ਪਿ੍ੰਸੀਪਲ ਵੰਦਨਾ ਧਵਨ, ਚੇਅਰਮੈਨ ਮਹੀਪਾਲ ਸਿੰਘ, ਮੈਨੇਜਰ ਹਰਬੀਰ ਸਿੰਘ ਨੇ ਕਿਹਾ ਕਿ ਸਿੱਖ ਇਤਿਹਾਸ ਸਾਡਾ ਗੌਰਵ ਹੈ | ਇਸ ਤਰਾਂ ਦੇ ਸਮਾਗਮ ਵਿਦਿਆਰਥੀਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਅਤੇ ਬਲੀਦਾਨ ਦੇ ਭਾਵ ਨੂੰ ਸਮਝਣ ਲਈ ਬਹੁਤ ਮਹੱਤਵਪੂਰਨ ਹਨ |

ਪਿਛਲੀ ਖ਼ਬਰ ਰਾਸ਼ਟਰੀ ਕਿਸਾਨ ਸੰਗਠਨ ਹਰਿਆਣਾ ਦੇ ਸਟੇਟ ਪ੍ਰਧਾਨ ਨੇ ਹੜ੍ਹ ਪੀੜਤ ਕਿਸਾਨਾਂ ਲਈ ਦਿੱਤੀ ਇਕ ਲੱਖ ਦੀ ਸਹਿਯੋਗ ਰਾਸ਼ੀ ਅਗਲੀ ਖ਼ਬਰ ਏ-ਵੰਨ ਨਾਗੀ ਹਸਪਤਾਲ ਮੁੱਦਕੀ 'ਚ ਮੈਡੀਕਲ ਕੈਂਪ 9 ਨੂੰ -ਡਾ: ਨਾਗੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।