25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਫ਼ਰਦ ਕੇਂਦਰ ਕੰਪਿਊਟਰ ਅਪਰੇਟਰ ਐਸੋਸੀਏਸ਼ਨ ਵਲੋਂ ਤਰਨਤਾਰਨ 'ਚ ਝੰਡਾ ਮਾਰਚ 9 ਨੂੰ <br/>

ਅਜੀਤ ਡੈਸਕ 08-11-2025
ਗੁਰੂਹਰਸਹਾਏ, 7 ਨਵੰਬਰ(ਹਰਚਰਨ ਸਿੰਘ ਸੰਧੂ)-ਜ਼ਿਲ੍ਹਾ ਫ਼ਰਦ ਕੇਂਦਰ ਕੰਪਿਊਟਰ ਅਪਰੇਟਰ ਐਸੋਸੀਏਸ਼ਨ ਫ਼ਿਰੋਜਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਨੀਲ ਸ਼ਰਮਾ ਦੀ ਪ੍ਰਧਾਨਗੀ ਹੇਠ ਗੁਰੂਹਰਸਹਾਏ ਵਿਖੇ ਹੋਈ | ਇਸ ਮੀਟਿੰਗ ਵਿਚ ਫ਼ਰਦ ਕੇਂਦਰ ਕੰਪਿਊਟਰ ਓਪਰੇਟਰ ਠੇਕਾ ਮੁਲਾਜ਼ਮਾਂ ਦੀਆ ਮੰਗਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਬੀਤੇ ਦਿਨੀਂ ਲੁਧਿਆਣਾ ਵਿਖੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਨੂੰ ਭਰਪੂਰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਸੀ | ਜਿਸ ਦੇ ਤਹਿਤ ਜ਼ਿਲ੍ਹਾ ਫ਼ਿਰੋਜਪੁਰ ਦੇ ਸਾਰੇ ਅਪਰੇਟਰ ਸਾਥੀਆਂ ਵਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵਲੋਂੋ ਤਰਨਤਾਰਨ ਵਿਖੇ 9 ਨਵੰਬਰ ਨੂੰ ਝੰਡਾ ਮਾਰਚ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਝੰਡਾ ਮਾਰਚ ਦੌਰਾਨ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ | ਐਸੋਸੀਏਸ਼ਨ ਦੇ ਆਗੂਆਂ ਨੇ ਦੱਸਿਆ ਕਿ ਤਰਨਤਾਰਨ ਜ਼ਿਮਨੀ ਚੋਣ ਦੌਰਾਨ ਪੰਜਾਬ ਸਰਕਾਰ ਦੇ ਝੂਠੇ ਵਾਅਦਿਆਂ ਦੀ ਅਸਲੀਅਤ ਹਕੀਕਤ ਆਮ ਲੋਕਾਂ ਨੂੰ ਦੱਸਣਗੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਨੀਲ ਸ਼ਰਮਾ ਜ਼ਿਲ੍ਹਾ ਉਪ ਪ੍ਰਧਾਨ ਤਰਸੇਮ ਲਾਲ, ਜ਼ਿਲ੍ਹਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਜ਼ਿਲ੍ਹਾ ਖ਼ਜ਼ਾਨਚੀ, ਗੁਰਪ੍ਰੀਤ ਸਿੰਘ ਗੁਰੂਹਰਸਹਾਏ ਜਰਨਲ ਸਕੱਤਰ, ਪ੍ਰੇਮ ਸਿੰਘ ਪੈੱ੍ਰਸ ਸਕੱਤਰ, ਮਨਪ੍ਰੀਤ ਸਿੰਘ ਅਤੇ ਅਪਰੇਟਰ ਦੀ ਫ਼ਰਦ ਕੇਂਦਰ ਰਜਨੀਸ਼ ਕੁਮਾਰ, ਰਾਜਵਿੰਦਰ ਸਿੰਘ, ਹਰਜੀਤ ਸਿੰਘ, ਜਗਮੀਤ ਸਿੰਘ, ਮਨਜੀਤ ਸਿੰਘ, ਗੁਰਦੀਪ ਸਿੰਘ, ਰਵੀ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਖੇਤੀਬਾੜੀ ਅਧਿਕਾਰੀਆਂ ਨੇ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਇੰਨ-ਸੀਟੂ ਮੈਨੇਜਮੈਂਟ ਵਿਧੀ ਅਪਣਾਉਣ 'ਤੇ ਦਿੱਤਾ ਜ਼ੋਰ... ਅਗਲੀ ਖ਼ਬਰ ਜੀਵਨ ਮੱਲ ਸਕੂਲ ਵਿਚ ਨੈਸ਼ਨਲ ਲੀਗਲ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।