26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਕੇਂਦਰ ਸਰਕਾਰ ਦੇ ਪੰਜਾਬ ਯੂਨੀਵਰਸਿਟੀ ਸਬੰਧੀ ਫ਼ੈਸਲੇ ਵਿਰੁੱਧ ਨਿੱਤਰੇ ਅਧਿਆਪਕ

ਅਜੀਤ ਡੈਸਕ 08-11-2025
ਫ਼ਿਰੋਜ਼ਪੁਰ, 7 ਨਵੰਬਰ (ਗੁਰਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ 28 ਅਕਤੂਬਰ ਅਤੇ 4 ਨਵੰਬਰ ਨੂੰ ਜਾਰੀ ਕੀਤੇ ਨੋਟੀਫਿਕੇਸ਼ਨਾਂ ਰਾਹੀਂ ਪੰਜਾਬ ਯੂਨੀਵਰਸਿਟੀ ਦੀ ਉੱਚ ਪ੍ਰਬੰਧਕੀ ਸੰਸਥਾ ਸੈਨੇਟ ਅਤੇ ਸਿੰਡੀਕੇਟ ਦੀ ਬਣਤਰ ਵਿਚ ਕੀਤੇ ਬਦਲਾਅ ਦਾ ਵਿਆਪਕ ਵਿਰੋਧ ਹੋ ਰਿਹਾ ਹੈ | ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਵੱਲੋਂ ਇਸ ਫ਼ੈਸਲੇ ਨੂੰ ਸਿੱਖਿਆ ਤੇ ਪੰਜਾਬ ਵਿਰੋਧੀ ਕਰਾਰ ਦਿੰਦਿਆਂ ਇਸ ਦੇ ਵਿਰੋਧ ਵਿਚ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕਈ ਸਕੂਲਾਂ ਦੇ ਬਾਹਰ ਨੋਟੀਫਿਕੇਸ਼ਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ | ਡੀ.ਟੀ.ਐੱਫ. ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਹਰਾਜ, ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸ਼ਲਿੰਦਰ ਕੁਮਾਰ, ਸੂਬਾ ਕਮੇਟੀ ਮੈਂਬਰ ਸਰਬਜੀਤ ਸਿੰਘ ਭਾਵੜਾ, ਐੱਸ.ਐੱਸ.ਏ /ਰਮਸਾ ਦਫ਼ਤਰੀ ਕਰਮਚਾਰੀਆਂ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਰਜਿੰਦਰ ਸਿੰਘ ਸੰਧਾ, ਸਰਬਜੀਤ ਸਿੰਘ ਟੁਰਨਾ, ਪਵਨ ਮਦਾਨ, ਸਚਿਨ ਕੁਮਾਰ, ਸੰਦੀਪ ਕੁਮਾਰ, ਦਲਜਿੰਦਰ ਸਿੰਘ, ਈ.ਟੀ.ਯੂ ਤੋਂ ਹਰਜੀਤ ਸਿੰਘ ਸਿੱਧੂ, ਕੰਪਿਊਟਰ ਫੈਕਲਟੀ ਐਸੋਸੀਏਸ਼ਨ (ਰਜਿ) ਪੰਜਾਬ ਲਖਵਿੰਦਰ ਸਿੰਘ ਸਿਮਕ ਬਲਦੇਵ ਸਿੰਘ ਨੇ ਦੱਸਿਆ ਕਿ ਨਵੇਂ ਨਿਯਮਾਂ ਅਨੁਸਾਰ ਸੈਨੇਟ ਦੀ ਤਾਕਤ 97 ਤੋਂ ਘਟਾ ਕੇ ਸਿਰਫ਼ 31 ਮੈਂਬਰ ਕਰ ਦਿੱਤੀ ਗਈ ਹੈ | ਹੁਣ ਕੇਵਲ 16 ਮੈਂਬਰ ਚੁਣੇ ਜਾਣਗੇ ਜਦਕਿ 8 ਨਾਮਜ਼ਦ ਹੋਣਗੇ | ਡੀ.ਟੀ.ਐੱਫ. ਨੇ ਇਸ ਨੰੂ ਲੋਕਤੰਤਰਿਕ ਅਦਾਰਿਆਂ ਦੇ ਖ਼ਾਤਮੇ ਵੱਲ ਕਦਮ ਦੱਸਿਆ | ਆਗੂਆਂ ਅਨੁਸਾਰ ਕੇਂਦਰ ਸਰਕਾਰ ਦੀ ਨਵੀਂ ਸਿੱਖਿਆ ਨੀਤੀ 2020 ਤਹਿਤ ਸਿੱਖਿਆ ਖੇਤਰ ਵਿਚ ਕੇਂਦਰੀਕਰਨ ਅਤੇ ਨਿੱਜੀਕਰਨ ਦੀ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ | ਇਸ ਨੀਤੀ ਰਾਹੀਂ ਸਿੱਖਿਆ ਵਿਚ ਜਮਹੂਰੀ ਤੇ ਵਿਗਿਆਨਕ ਤੱਤਾਂ ਨੂੰ ਕਮਜ਼ੋਰ ਕਰਕੇ ਕਾਰਪੋਰੇਟ ਪੱਖੀ ਢਾਂਚਾ ਬਣਾਇਆ ਜਾ ਰਿਹਾ ਹੈ | ਉਹਨਾਂ ਨੇ ਦੱਸਿਆ ਕਿ ਪੰਜਾਬ ਦੀ 'ਆਪ' ਸਰਕਾਰ ਵਲੋਂ 500 ਤੋਂ ਵੱਧ ਸਕੂਲਾਂ ਨੂੰ ਪੀ.ਐੱਮ ਸ਼੍ਰੀ ਯੋਜਨਾ ਅਧੀਨ ਲਿਆਂਦਾ ਜਾਣਾ ਵੀ ਇਸੀ ਨੀਤੀ ਦਾ ਹਿੱਸਾ ਹੈ | ਡੀ.ਟੀ.ਐੱਫ. ਨੇ ਐਲਾਨ ਕੀਤਾ ਹੈ ਕਿ ਉਹ ਪੀ.ਯੂ. ਬਚਾਓ ਮੋਰਚੇ ਅਤੇ ਵਿਦਿਆਰਥੀ ਜਥੇਬੰਦੀਆਂ ਦੇ ਸਾਂਝੇ ਸੰਘਰਸ਼ ਨਾਲ ਖੜ੍ਹੇ ਹੋ ਕੇ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਦਾ ਡਟ ਕੇ ਵਿਰੋਧ ਕਰੇਗੀ | ਇਸ ਮੌਕੇ ਦਵਿੰਦਰ ਨਾਥ, ਸਵਰਨ ਸਿੰਘ ਜੋਸਨ, ਸੰਦੀਪ ਕੁਮਾਰ ਮੱਖੂ, ਮਨੋਜ ਕੁਮਾਰ, ਨਰਿੰਦਰ ਸਿੰਘ ਜੰਮੂ, ਬਲਜਿੰਦਰ ਸਿੰਘ, ਇੰਦਰ ਸਿੰਘ, ਸੰਦੀਪ ਕੁਮਾਰ, ਅਸ਼ਵਿੰਦਰ ਸਿੰਘ ਬਰਾੜ, ਲਖਵਿੰਦਰ ਸਿੰਘ,ਵਰਿੰਦਰਪਾਲ ਸਿੰਘ ਖ਼ਾਲਸਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਰਬੱਤ ਦਾ ਭਲਾ ਟਰੱਸਟ ਵਲੋਂ 'ਹੜ੍ਹ ਪ੍ਰਭਾਵਿਤ ਵਿਆਹ ਯੋਜਨਾ' ਤਹਿਤ ਧੀਆਂ ਦੇ ਵਿਆਹਾਂ ਦਾ ਖਰਚਾ ਚੁੱਕਿਆ <br/> ਅਗਲੀ ਖ਼ਬਰ ਖੇਤੀਬਾੜੀ ਅਧਿਕਾਰੀਆਂ ਨੇ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਇੰਨ-ਸੀਟੂ ਮੈਨੇਜਮੈਂਟ ਵਿਧੀ ਅਪਣਾਉਣ 'ਤੇ ਦਿੱਤਾ ਜ਼ੋਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।