26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਪਲੇਸਮੈਂਟ ਸੈੱਲ ਦੇ ਸਹਿਯੋਗ ਨਾਲ ਕਾਮਰਸ ਵਿਭਾਗ ਦੇ ਵਿਦਿਆਰਥੀ ਨੇ ਚਮਕਾਇਆ ਮਾਤਾ ਸਾਹਿਬ ਕੌਰ ਖਾਲਸਾ ਕਾਲਜ ਦਾ ਨਾਂਅ <br/>

ਅਜੀਤ ਡੈਸਕ 08-11-2025
ਤਲਵੰਡੀ ਭਾਈ, 7 ਨਵੰਬਰ(ਰਵਿੰਦਰ ਸਿੰਘ ਬਜਾਜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਸਾਹਿਬ ਕੌਰ ਖਾਲਸਾ ਕਾਲਜ ਤਲਵੰਡੀ ਵਿਖੇ ਪਿ੍ੰਸੀਪਲ ਪ੍ਰੋਫੈਸਰ ਰਾਜਵਿੰਦਰ ਕੌਰ ਦੀ ਅਗਵਾਈ ਵਿਚ ਚੱਲ ਰਹੇ ਟਰੇਨਿੰਗ ਐਂਡ ਪਲੇਸਮੈਂਟ ਸੈੱਲ ਅਤੇ ਕਾਮਰਸ ਵਿਭਾਗ ਦੇ ਸਹਿਯੋਗ ਨਾਲ ਬੀ. ਕਾਮ ਭਾਗ ਤੀਜਾ ਦੇ ਵਿਦਿਆਰਥੀ ਜਰਮਨਜੋਤ ਸਿੰਘ ਸਪੁੱਤਰ ਹਰਪ੍ਰੀਤ ਸਿੰਘ ਨੂੰ ਆਈ.ਆਈ.ਐੱਫ.ਐਲ ਫਾਈਨੈਂਸ ਲਿਮਟਿਡ ਵਿਚ ਬਤੌਰ ਸੀ.ਸੀ.ਈ ਵਲੋਂ ਨਿਯੁਕਤੀ ਮਿਲੀ ਹੈ | ਇਹ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਪਾਰਟ ਟਾਈਮ ਜੌਬ ਕਰ ਰਿਹਾ ਹੈ | ਇਸ ਕਾਲਜ ਵਿਚ ਸਿੱਖਿਆ ਦੇ ਨਾਲ- ਨਾਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਧਿਆਪਕ ਦਿਨ- ਰਾਤ ਮਿਹਨਤ ਕਰਦੇ ਹਨ ਤੇ ਵਿਦਿਆਰਥੀਆਂ ਨੂੰ ਇੰਟਰਵਿਊ ਲਈ ਉੱਚ ਪੱਧਰੀ ਸਿਖਲਾਈ ਦਿੱਤੀ ਜਾਂਦੀ ਹੈ ਤਾਂ ਕਿ ਵਿਦਿਆਰਥੀਆਂ ਨੂੰ ਰੁਜ਼ਗਾਰ ਮਿਲ ਸਕੇ | ਇਸ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸਤਪਾਲ ਸਿੰਘ ਤਲਵੰਡੀ ਅਤੇ ਕਾਰਜ ਪਿ੍ੰਸੀਪਲ ਪ੍ਰੋਫੈਸਰ ਰਾਜਵਿੰਦਰ ਕੌਰ ਵਲੋਂ ਵਿਦਿਆਰਥੀ ਅਤੇ ਉਸ ਦੇ ਮਾਪਿਆਂ ਨੂੰ ਸ਼ੁਭਇਛਾਵਾਂ ਭੇਟ ਕੀਤੀਆਂ ਗਈਆਂ ਅਤੇ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ |

ਪਿਛਲੀ ਖ਼ਬਰ ਦਿਨ-ਦਿਹਾੜੇ ਬਜ਼ੁਰਗ ਮਾਤਾ ਦੇ ਕੰਨਾਂ 'ਚੋਂ ਵਾਲੀਆਂ ਲਾਹ ਕੇ ਚੋਰ ਫ਼ਰਾਰ <br/> ਅਗਲੀ ਖ਼ਬਰ 1 ਕਿੱਲੋ 21 ਗਰਾਮ ਹੈਰੋਇਨ ਸਮੇਤ 2 ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।